ਵਿੰਨੀਪੈਗ ਵਸਦੇ ਡੇਰਾ ਸ਼ਰਧਾਲੂਆਂ ਨੇ ਕੀਤਾ ਖੂਨਦਾਨ

Blood Donation Camp

ਵਿਨੀਪੈਗ (ਕੈਨੇਡਾ) ਜੀਵਨ ਰਾਮਗੜ੍ਹ। ਕੈਨੇਡਾ ਦੇ ਸ਼ਹਿਰ ਵਿੰਨੀਪੈਗ ਵਸਦੇ ਡੇਰਾ ਸ਼ਰਧਾਲੂਆਂ ਨੇ ਪਵਿੱਤਰ ਐੱਮਐੱਸਜੀ ਭੰਡਾਰੇ ਨੂੰ ਸਮਰਪਤ ਅਤੇ ਹਿੰਦੋਸਤਾਨ ਦੀ ਆਜਾਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਖੂਨਦਾਨ ਕੀਤਾ। ਇਸ ਮੌਕੇ ਖੂਨਦਾਨ ਕਰਨ ਵਾਲੇ ਦਾਨੀਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਪ੍ਰੇਰਨਾ ਉਨ੍ਹਾਂ ਨੂੰ ਡੇਰਾ ਸੱਚਾ ਸੌਦਾ ਤੋਂ ਮਿਲਦੀ ਹੈ ਅਤੇ ਹਰ ਤਿੰਨ ਤੋਂ ਛੇ ਮਹੀਨਿਆਂ ਬਾਅਦ ਹਰ ਡੇਰਾ ਸੱਚਾ ਸੌਦਾ ਦਾ ਪ੍ਰੇਮੀ ਲੋੜਵੰਦ ਮਰੀਜਾਂ ਲਈ ਖੂਨਦਾਨ ਕਰਦਾ ਹੈ। (Blood Donation Camp)

ਇਹ ਵੀ ਪੜ੍ਹੋ : ਪੰਜਾਬ ਦੀ ਇਸ ਧੀ ਨੇ ਮਾਰਿਆ ਮਾਅਰਕਾ, ਬਣੇਗੀ ਆਰਮੀ ਅਫ਼ਸਰ

ਜਿਸ ਤਹਿਤ ਵਿਨੀਪੈਗ ਵੱਸਦੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂਆਂ ਨੇ ਕੈਨੇਡੀਅਨ ਬਲੱਡ ਸਰਵਿਸ ਕੇਂਦਰ ਵਿਖੇ ਜਾ ਕੇ ਆਪਣਾ ਖੂਨ ਦਾਨ ਕੀਤਾ। ਉਨ੍ਹਾਂ ਦੱਸਿਆ ਕਿ ਵਿੰਨੀਪੈਗ ’ਚ ਬਹੁਤ ਸਾਰੇ ਡੇਰਾ ਪ੍ਰੇਮੀ ਅਜਿਹੇ ਵੀ ਹਨ ਜੋ 15 ਤੋਂ 20 ਵਾਰ ਖੂਨ ਕਰ ਚੁੱਕੇ ਹਨ। ਖੂਨ ਦਾਨ ਕਰਨ ਵਾਲਿਆਂ ਵਿੱਚ ਤਜਿੰਦਰ ਸ਼ਰਮਾ, ਹਰਪ੍ਰੀਤ ਬਰਾੜ, ਦਲਵਿੰਦਰ ਸਿੰਘ, ਸੋਨਮ, ਪ੍ਰਵੀਨ, ਕਰਨਦੀਪ ਸਿੰਘ, ਰਵਿੰਦਰ ਸਿੰਘ, ਕਮਲਦੀਪ ਸਿੰਘ, ਅਮਨਪ੍ਰੀਤ ਸਿੰਘ, ਅਮਨਪ੍ਰੀਤ ਕੌਰ, ਅਮਰਿੰਦਰ ਸਿੰਘ, ਸੁਰਿੰਦਰ ਸਿੰਘ, ਧੀਰਜਪਾਲ ਸਿੰਘ, ਪਰਮਿੰਦਰ ਸਿੰਘ, ਹਸਨ ਬਰਾੜ, ਮਹਿੰਦਰ ਬਰਾੜ, ਅਮਨਦੀਪ ਸਿੰਘ ਹਾਜ਼ਰ ਸਨ।

LEAVE A REPLY

Please enter your comment!
Please enter your name here