Birmingham Blood Donation: ਬਰਮਿੰਘਮ (ਇੰਗਲੈਂਡ) : ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਐੱਮਐੱਸਜੀ ਅਵਤਾਰ ਮਹੀਨੇ ਦੀ ਖੁਸ਼ੀ ’ਚ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈਲਫੇਅਰ ਕਮੇਟੀ ਦੀ ਅਗਵਾਈ ’ਚ ਇੰਗਲੈਂਡ ਦੇ ਬਲਾਕ ਬਰਮਿੰਘਮ ਦੀ ਸਾਧ-ਸੰਗਤ ਵੱਲੋਂ ਬਰਮਿੰਘਮ ਦੇ ਐੱਨਐੱਚਐੱਸ ਬਲੱਡ ਸੈਂਟਰ ’ਚ ਖੂਨਦਾਨ ਕੈਂਪ ਲਾਇਆ ਗਿਆ, ਜਿਸ ਵਿੱਚ 6 ਯੂਨਿਟ ਖੂਨਦਾਨ ਹੋਇਆ।
ਇਸ ਮੌਕੇ ਬਲੱਡ ਬੈਂਕ ਦੇ ਸਟਾਫ ਨੇ ਸੇਵਾਦਾਰਾਂ ਦੀ ਇਸ ਨੇਕ ਕਾਰਜ ਲਈ ਪ੍ਰਸੰਸਾ ਕਰਦਿਆਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਤੇ ਸੇਵਾਦਾਰਾਂ ਦਾ ਤਹਿਦਿਲੋਂ ਧੰਨਵਾਦ ਕੀਤਾ ਤੇ ਹੋਰ ਵੀ ਵੱਧ ਤੋਂ ਵੱਧ ਖੂਨਦਾਨ ਕਰਨ ਲਈ ਬੇਨਤੀ ਕੀਤੀ। ਇਸ ਮੌਕੇ ਖੂਨਦਾਨ ਕਰਦੇ ਹੋਏ ਸੇਵਾਦਾਰ।













