Bathinda Central Jail: (ਸੁਖਜੀਤ ਮਾਨ) ਬਠਿੰਡਾ। ਕੇਂਦਰੀ ਜੇਲ੍ਹ ਬਠਿੰਡਾ ਲੰਘੀ ਦੇਰ ਰਾਤ ਜੇਲ੍ਹ ਵਿੱਚ ਦੋ ਗਰੁੱਪਾਂ ਵਿੱਚ ਖੂਨੀ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਝੜਪ ਵਿੱਚ ਚਾਰ ਕੈਦੀ ਗੰਭੀਰ ਰੂਪ ਵਿੱਚ ਜਖਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਬਠਿੰਡਾ ਵਿਖੇ ਭਾਰੀ ਸੁਰੱਖਿਆ ਫੋਰਸ ਦੀ ਤੈਨਾਤੀ ਦੌਰਾਨ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ: Punjab News: ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਪ੍ਰਤੀ ਕੇਂਦਰ ਸਰਕਾਰ ਦੀ ਬੇਰੁਖੀ ’ਤੇ ਸਾਧਿਆ ਨਿਸ਼ਾਨਾ
ਡੀਐਸਪੀ ਸਰਬਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੇਂਦਰੀ ਜੇਲ੍ਹ ਬਠਿੰਡਾ ਦੇ ਪ੍ਰਬੰਧਕਾਂ ਨੇ ਥਾਣਾ ਕੈਂਟ ਨੂੰ ਸੂਚਿਤ ਕੀਤਾ ਕਿ ਦੇਰ ਰਾਤ ਦੋ ਗਰੁੱਪਾਂ ਵਿੱਚ ਖੂਨੀ ਝੜਪ ਹੋ ਗਈ ਜਿਸ ਕਰਕੇ ਚਾਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਿਨਾਂ ਨੂੰ ਤੁਰੰਤ ਪੁਲਿਸ ਦੇ ਸੁਰੱਖਿਆ ਘੇਰੇ ਤਹਿਤ ਹਸਪਤਾਲ ਦਾਖਲ ਕਰਵਾਇਆ ਗਿਆ ਹੈ । ਜਖ਼ਮੀਆਂ ਦੀ ਪਹਿਚਾਣ ਗੁਰਪ੍ਰੀਤ ਸਿੰਘ ,ਅਨੂਪ ਸਿੰਘ, ਸਾਜਨ ਅਤੇ ਗੁਰਪ੍ਰੀਤ ਸਿੰਘ ਦੇ ਤੌਰ ’ਤੇ ਹੋਈ ਹੈ। ਉਹਨਾਂ ਦੱਸਿਆ ਕਿ ਇਹ ਦੋਨੇ ਗਰੁੱਪਾਂ ਦੇ ਜਖਮੀ ਕੈਦੀ ਹਨ ਜੋ ਸਿਵਿਲ ਹਸਪਤਾਲ ਵਿੱਚ ਜੇਰੇ ਇਲਾਜ ਹਨ। ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। Bathinda Central Jail