ਸਾਡੇ ਨਾਲ ਸ਼ਾਮਲ

Follow us

14.5 C
Chandigarh
Sunday, February 8, 2026
More
    Home ਸੂਬੇ ਪੰਜਾਬ ਸ੍ਰੋਮਣੀ ਅਕਾਲੀ...

    ਸ੍ਰੋਮਣੀ ਅਕਾਲੀ ਦਲ ਨੂੰ ਝਟਕਾ, ਇਹ ਆਗੂ ਆਪ ’ਚ ਸ਼ਾਮਲ

    Aam Aadmi Party
    ਚੰਡੀਗੜ੍ਹ : ਸੁਰਜੀਤ ਸਿੰਘ ਅਬਲੋਵਾਲ ਤੇ ਹੋਰ ਅਕਾਲੀ ਆਗੂਆਂ ਨੂੰ ਆਪ ’ਚ ਸ਼ਾਮਲ ਕਰਵਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।

    ਪਟਿਆਲਾ ਤੋਂ ਅਕਾਲੀ ਦਲ ਦੇ ਕਈ ਹੋਰ ਆਗੂ ਵੀ ਸ਼ਾਮਲ | Aam Aadmi Party

    • ਪੰਜਾਬ ’ਚ ਅਕਾਲੀ ਦਲ ਬਾਦਲ ਖ਼ਤਮ, ਲੋਕਾਂ ਨੂੰ ਨਹੀਂ ਹੈ ਪਾਰਟੀ ’ਤੇ ਭਰੋਸਾ : ਭਗਵੰਤ ਮਾਨ

    ਚੰਡੀਗੜ੍ਹ (ਅਸ਼ਵਨੀ ਚਾਵਲਾ)। ਲੋਕ ਸਭਾ ਚੋਣਾਂ ਤੋਂ ਪਹਿਲਾਂ ਪਟਿਆਲਾ ਵਿੱਚ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ ਦਿੰਦੇ ਹੋਏ ਅਕਾਲੀ ਦਲ ਦੇ ਕੌਮੀ ਉਪ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਨੂੰ ਪਾਰਟੀ ਵਿੱਚ ਸ਼ਾਮਲ ਕਰ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕਈ ਹੋਰ ਆਗੂ ਵੀ ਮੁੱਖ ਮੰਤਰੀ ਭਗਵੰਤ ਮਾਨ, ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਮੌਜ਼ੂਦਗੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਹ ਸਾਰੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵਿਖੇ ਵੀਰਵਾਰ ਨੂੰ ਪੁੱਜੇ ਹੋਏ। ਸੁਰਜੀਤ ਅਬਲੋਵਾਲ ਨੇ ਸਿਆਸਤ ਦੀ ਸ਼ੁਰੂਆਤ ਵਿਦਿਆਰਥੀ ਰਾਜਨੀਤੀ ਤੋਂ ਕੀਤੀ ਸੀ। ਉਹ 1980 ਵਿੱਚ ਪੰਜਾਬ ਸਟੂਡੈਂਟ ਯੂਨੀਅਨ ਦੇ ਉਪ ਪ੍ਰਧਾਨ ਬਣੇ ਸਨ। (Aam Aadmi Party)

    ਇਹ ਵੀ ਪੜ੍ਹੋ : ਮਿੱਟੀ ਦੇ ਢਿੱਗ ਹੇਠਾਂ ਆਉਣ ਕਾਰਨ 19 ਸਾਲਾ ਨੌਜਵਾਨ ਦੀ ਮੌਤ

    1986 ਵਿੱਚ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਬਣੇ, 1997 ਵਿੱਚ ਯੂਥ ਅਕਾਲੀ ਦਲ ਦੇ ਕੌਮੀ ਉਪ ਪ੍ਰਧਾਨ, ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਅਤੇ ਕੌਮੀ ਸੀਨੀਅਰ ਉਪ ਪ੍ਰਧਾਨ ਬਣੇ। ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਦੋ ਵਾਰ ਵਰਕਿੰਗ ਕਮੇਟੀ ਦੇ ਮੈਂਬਰ ਤੋਂ ਇਲਾਵਾ ਕੌਮੀ ਜਥੇਬੰਦਕ ਸਕੱਤਰ ਵੀ ਰਹਿ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਸਰਕਾਰ ਦੇ ਕਾਰਜਕਾਲ (2007-2012) ਦੌਰਾਨ ਪੰਜਾਬ ਰਾਜ ਬੀਜ ਨਿਗਮ ਦੇ ਚੇਅਰਮੈਨ ਅਤੇ 2012 ਤੋਂ 2017 ਤਕ ਪੰਜਾਬ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਚੇਅਰਮੈਨ ਦੇ ਅਹੁਦੇ ’ਤੇ ਵੀ ਰਹਿ ਚੁੱਕੇ ਹਨ। ਸੁਰਜੀਤ ਸਿੰਘ ਅਬਲੋਵਾਲ ਦੇ ਨਾਲ ਜਸਪਾਲ ਸਿੰਘ ਕਲਿਆਣ (ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦਿਹਾਤੀ, ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਪਟਿਆਲਾ ਦੇ ਦੋ ਸਾਬਕਾ ਕੌਂਸਲਰ ਕਮਲਜੀਤ ਸਿੰਘ (ਸ਼੍ਰੋਮਣੀ ਅਕਾਲੀ ਦਲ) ਅਤੇ ਰਵਿੰਦਰਪਾਲ ਸਿੰਘ। (Aam Aadmi Party)

    ਉਰਫ਼ ਜੌਨੀ ਕੋਹਲੀ (ਸ਼੍ਰੋਮਣੀ ਅਕਾਲੀ ਦਲ ਦੇ ਉਪ ਪ੍ਰਧਾਨ) ਵੀ ‘ਆਪ’ ਵਿੱਚ ਸ਼ਾਮਲ ਹੋਏ। ਉਨ੍ਹਾਂ ਤੋਂ ਇਲਾਵਾ ਬਲਦੇਵ ਸਿੰਘ ਬਠੋਈ (ਚੇਅਰਮੈਨ ਬਲਾਕ ਸੰਮਤੀ ਸਨੌਰ), ਐਡਵੋਕੇਟ ਮਨਬੀਰ ਸਿੰਘ ਵਿਰਕ ਅਤੇ ਸ਼ਿਵਰਾਜ ਸਿੰਘ ਵਿਰਕ (ਕੌਮੀ ਸੀਨੀਅਰ ਉਪ ਪ੍ਰਧਾਨ ਯੂਥ ਅਕਾਲੀ ਦਲ) ਵੀ ਅਕਾਲੀ ਦਲ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋ ਗਏ। ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ‘ਆਪ’ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਹਰ ਵਰਗ ਦੇ ਲੋਕ ਲਗਾਤਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਪੰਜਾਬ ਨੂੰ ਮੁੜ ਰੰਗਲਾ ਬਣਾਉਣ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। (Aam Aadmi Party)

    LEAVE A REPLY

    Please enter your comment!
    Please enter your name here