Punjab ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ, ਇਸ ਤਰ੍ਹਾਂ ਦੇਖੋ ਡੇਟਸ਼ੀਟ

Board Exams Datesheet

ਸਿੱਖਿਆ ਮੰਤਰੀ ਨੇ ਦਿੱਤੀਆਂ ਸ਼ੁੱਭਕਾਮਨਾਵਾਂ

ਚੰਡੀਗੜ੍ਹ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੋਰਡ ਦੀਆਂ ਪੰਜਵੀਂ, ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਦੀਆਂ ਬੋਰਡ ਪ੍ਰੀਖਿਆਵਾਂ ਲਈ ਡੇਟਸ਼ੀਟ (Board Exams Datesheet) ਜਾਰੀ ਕਰ ਦਿੱਤੀ। ਇਸ ਡੇਟਸ਼ੀਟ ਦੇ ਜਾਰੀ ਹੋਣ ‘ਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਰੇ ਹੀ ਪ੍ਰੀਖਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਹਨ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਹੈ। ਉਨ੍ਹਾਂ ਐਕਸ (ਸਾਬਕਾ ਟਵੀਟ) ਕਰਕੇ ਇਸ ਬਾਰੇ ਜਾਣਕਾਰੀ ਦਿੱਤੀ।

How to Check Datesheet of Punjab board exam

ਉਨ੍ਹਾਂ ਲਿਖਿਆ ਕਿ 2024 ਦੀਆਂ ਬੋਰਡ ਪ੍ਰੀਖਿਆਵਾਂ ਦੀ Date Sheet ਜਾਰੀ, ਸਾਰੇ ਬੱਚਿਆਂ ਨੂੰ ਮੇਰੇ ਵੱਲੋਂ ਸ਼ੁਭਕਾਮਨਾਵਾਂ, ਆਸ ਕਰਦਾ ਹਾਂ ਕਿ ਤੁਸੀਂ ਚੰਗੇ ਨੰਬਰ ਲੈਕੇ ਅਧਿਆਪਕਾਂ, ਆਪਣੇ ਮਾਪਿਆਂ ਅਤੇ ਪੰਜਾਬ ਦਾ ਨਾਮ ਰੌਸ਼ਨ ਕਰੋ..

ਉਨ੍ਹਾਂ ਲਿਖਿਆ ਕਿ 2024 ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕੀਤੀ ਗਈ ਹੈ। ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ 7 ਮਾਰਚ ਤੋਂ 14 ਮਾਰਚ ਤੱਕ, 8ਵੀਂ ਜਮਾਤ ਦੀਆਂ 7 ਮਾਰਚ ਤੋਂ 27 ਮਾਰਚ ਤੱਕ, ਦਸਵੀਂ ਜਮਾਤ ਦੀਆਂ 13 ਫਰਵਰੀ ਤੋਂ 6 ਮਾਰਚ ਤੱਕ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 13 ਫਰਵਰੀ ਤੋਂ 30 ਮਾਰਚ ਤੱਕ ਹੋੱਣਗੀਆਂ। ਉਨ੍ਹਾਂ ਦੱਸਿਆ ਕਿ ਪੰਜਵੀਂ ਜਮਾਤ ਦੀਆ ਪ੍ਰੀਖਿਆਵਾਂ ਦਾ ਸਮਾਂ ਸਵੇਰੇ 10 ਵਜੇ, 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦਾ ਸਮਾਂ ਸਵੇਰੇ 11 ਵਜੇ ਦਾ ਰਹੇਗਾ।

ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਡੇਟਸ਼ੀਟ ਸਬੰਧੀ ਹੋਰ ਜਾਣਕਾਰੀ ਲਈ ਵਿਦਿਆਰਥੀ https://www.pseb.ac.in/datesheet ਵੈੱਬਸਾਈਟ ’ਤੇ ਜਾ ਸਕਦੇ ਹਨ ਉੱਥੇ ਪੂਰੀ ਜਾਣਕਾਰੀ ਉਪਲੱਬਧ ਹੈ।

Also Read : ਤੇਲ ਪਵਾਉਣ ਆਏ ਨੌਜਵਾਨ ’ਤੇ ਪੈਟਰੋਲ ਪੰਪ ਮਾਲਕ ਨੇ ਚਲਾਈ ਗੋਲੀ, ਪਈਆਂ ਭਾਜੜਾਂ