ਸਾਡੇ ਨਾਲ ਸ਼ਾਮਲ

Follow us

14.9 C
Chandigarh
Friday, January 23, 2026
More
    Home Breaking News ਅਸਮ ‘ਚ ...

    ਅਸਮ ‘ਚ ਕਿਸ਼ਤੀ ਹਾਦਸਾ, ਕਈ ਲੋਕ ਲਾਪਤਾ

    42 ਲੋਕਾਂ ਨੂੰ ਸਹੀ ਸਲਾਮਤ ਬਚਾਇਆ, ਇੱਕ ਮਹਿਲਾ ਦੀ ਮੌਤ

    ਪ੍ਰਧਾਨ ਮੰਤਰੀ ਮੋਦੀ ਨੇ ਦਿੱਤਾ ਰਾਜ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ

    ਗੁਹਾਟੀ (ਏਜੰਸੀ)। ਆਸਾਮ ਦੇ ਮਜੁਲੀ ਜ਼ਿਲ੍ਹੇ ਵਿੱਚ 80 ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਬ੍ਰਹਮਪੁੱਤਰ ਨਦੀ ਵਿੱਚ ਹਾਦਸਾਗ੍ਰਸਤ ਹੋ ਗਈ ਅਤੇ ਕਈ ਲੋਕ ਅਜੇ ਵੀ ਲਾਪਤਾ ਹਨ। ਲਾਪਤਾ ਲੋਕਾਂ ਦੀ ਭਾਲ ਲਈ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਇਸ ਤੋਂ ਪਹਿਲਾਂ, ਉਸਨੇ ਕਿਹਾ ਕਿ ਇਹ ਪਤਾ ਲਗਾਉਣਾ ਮੁਸ਼ਕਲ ਸੀ ਕਿ ਕਿਸ਼ਤੀ ਵਿੱਚ ਕਿੰਨੇ ਲੋਕ ਸਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 42 ਲੋਕਾਂ ਨੂੰ ਬਚਾਇਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਨਦੀ ਤੋਂ ਕੱਢੇ ਜਾਣ ਤੋਂ ਬਾਅਦ ਪਰਿਮੀਤਾ ਦਾਸ ਨਾਂਅ ਦੀ ਔਰਤ ਦੀ ਹਸਪਤਾਲ ਵਿੱਚ ਮੌਤ ਹੋ ਗਈ। ਗੁਹਾਟੀ ਦੀ ਰਹਿਣ ਵਾਲੀ 28 ਸਾਲਾ ਪਰਮੀਤਾ ਮਜੁਲੀ ਦੇ ਇੱਕ ਕਾਲਜ ਵਿੱਚ ਅਧਿਆਪਕਾ ਸੀ। ਇਸ ਦੌਰਾਨ, ਸਰਕਾਰ ਨੇ ਘਟਨਾ ਦੀ ਵਿਭਾਗੀ ਜਾਂਚ ਦੇ ਆਦੇਸ਼ ਦਿੱਤੇ ਹਨ ਅਤੇ ਅੰਦਰੂਨੀ ਜਲ ਆਵਾਜਾਈ ਵਿਭਾਗ ਦੇ ਤਿੰਨ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।

    ਦੱਸਿਆ ਜਾ ਰਿਹਾ ਹੈ ਕਿ ਨਿਜੀ ਕਿਸ਼ਤੀ ਮਾ ਕਮਲਾ ਨਿਮਾਟੀ ਘਾਟ ਤੋਂ ਮਜੁਲੀ ਵੱਲ ਜਾ ਰਹੀ ਸੀ ਅਤੇ ਸਰਕਾਰੀ ਮਾਲਕੀ ਵਾਲੀ ਕਿਸ਼ਤੀ ਤ੍ਰਿਪਕਾਈ ਮਾਜੂਲੀ ਤੋਂ ਆ ਰਹੀ ਸੀ। ਇਸ ਦੌਰਾਨ ਦੋਵੇਂ ਕਿਸ਼ਤੀਆਂ ਆਪਸ ਵਿੱਚ ਟਕਰਾ ਗਈਆਂ। ਕਿਸ਼ਤੀ ਵਿੱਚ ਕਈ ਚਾਰ ਪਹੀਆ ਅਤੇ ਦੋ ਪਹੀਆ ਵਾਹਨ ਵੀ ਸਵਾਰ ਸਨ, ਜੋ ਹਾਦਸੇ ਤੋਂ ਬਾਅਦ ਨਦੀ ਵਿੱਚ ਡਿੱਗ ਗਏ। ਪ੍ਰਧਾਨ ਮੰਤਰੀ ਮੋਦੀ ਨੇ ਆਸਾਮ ਸਰਕਾਰ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਟਵੀਟ ਕੀਤਾ, “ਅਸਾਮ ਵਿੱਚ ਕਿਸ਼ਤੀ ਹਾਦਸੇ ਤੋਂ ਦੁਖੀ ਹਾਂ। ਯਾਤਰੀਆਂ ਨੂੰ ਬਚਾਉਣ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੈਂ ਸਾਰਿਆਂ ਦੀ ਸੁਰੱਖਿਆ ਅਤੇ ਤੰਦWਸਤੀ ਲਈ ਪ੍ਰਾਰਥਨਾ ਕਰਦਾ ਹਾਂ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ