ਬਖਤੌਰ ਇੰਸਾਂ ਹੋਏ ਸਰੀਰਦਾਨੀਆਂ ‘ਚ ਸ਼ਾਮਲ

Bodies, Donated, Medical ,Research

ਪਰਿਵਾਰਕ ਮੈਂਬਰਾਂ ਨੇ ਬਖਤੌਰ ਇੰਸਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਕੀਤੀ ਦਾਨ

ਮਨਜੀਤ ਨਰੂਆਣਾ/ਚੁੱਘੇ ਕਲਾਂ। ਡੇਰਾ ਸੱਚਾ ਸੌਦਾ ਦੀ ਪਵਿੱਤਰ ਪ੍ਰੇਰਨਾ ਤਹਿਤ ਜ਼ਿਲ੍ਹਾ ਬਠਿੰਡਾ ਬਲਾਕ ਚੁੱਘੇ ਕਲਾਂ ਦੇ ਪਿੰਡ ਦਿਉਣ ਵਿਖੇ ਇੱਕ ਡੇਰਾ ਸ਼ਰਧਾਲੂ ਦੀ ਮੌਤ ਤੋਂ ਬਾਅਦ ਉਸ ਵੱਲੋਂ ਕੀਤੇ ਗਏ ਪ੍ਰਣ ਨੂੰ ਪੂਰਾ ਕਰਦਿਆਂ ਉਸ ਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਬਖਤੌਰ ਇੰਸਾਂ ਵਾਸੀ ਦਿਉਣ ਦੇ ਅਚਾਨਕ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਪੁੱਤਰਾਂ ਗੁਰਮੇਲ ਇੰਸਾਂ, ਤੇਜਾ ਸਿੰਘ ਇੰਸਾਂ, ਲੜਕੀਆਂ ਰਾਜਵੀਰ ਕੌਰ ਇੰਸਾਂ, ਸਰਨਜੀਤ ਕੌਰ ਇੰਸਾਂ ਅਤੇ ਹੋਰ ਪਰਿਵਾਰਿਕ ਮੈਂਬਰਾਂ ਨੇ ਅੰਤਿਮ ਸਸਕਾਰ ਕਰਨ ਦੀ ਬਜਾਏ ਮ੍ਰਿਤਕ ਸਰੀਰ ਨੂੰ ਮੈਡੀਕਲ ਖੋਜਾਂ ਲਈ ਆਦੇਸ਼ ਮੈਡੀਕਲ ਕਾਲਜ ਅਤੇ ਹਸਪਤਾਲ, ਬਰਨਾਲਾ ਰੋਡ, ਭੁੱਚੋ, ਬਠਿੰਡਾ ਨੂੰ ਦਾਨ ਕਰ ਦਿੱਤਾ।

ਮ੍ਰਿਤਕ ਬਖਤੌਰ ਸਿੰਘ ਇੰਸਾਂ ਦੀਆਂ ਲੜਕੀਆਂ ਰਾਜਵੀਰ ਕੌਰ ਇੰਸਾਂ ਤੇ ਸਰਨਜੀਤ ਕੌਰ ਇੰਸਾਂ ਵੱਲੋਂ ਰੂੜੀਵਾਦੀ ਸੋਚ ਨੂੰ ਨਕਾਰਦਿਆਂ ਆਪਣੇ ਪਿਤਾ ਦੀ ਅਰਥੀ ਨੂੰ ਮੋਢਾ ਵੀ ਦਿੱਤਾ ਗਿਆ। ਬਖਤੌਰ ਇੰਸਾਂ ਅਮਰ ਰਹੇ ਦੇ ਅਸਮਾਨ ਗੁੰਜਾਊ ਨਾਅਰਿਆਂ ਨਾਲ ਮ੍ਰਿਤਕ ਦੇਹ ਨੂੰ ਰਿਸ਼ਤੇਦਾਰਾਂ ਅਤੇ ਵੱਡੀ ਗਿਣਤੀ ‘ਚ ਬਲਾਕ ਦੀ ਸਾਧ-ਸੰਗਤ ਤੋਂ ਇਲਾਵਾ ਇਲਾਕਾ ਨਿਵਾਸੀਆਂ ਨੇ ਮ੍ਰਿਤਕ ਦੇ ਨਿਵਾਸ ਸਥਾਨ ਤੋਂ ਕਾਫਲੇ ਦੇ ਰੂਪ ‘ਚ ਪਿੰਡ ਦੀਆਂ ਮੁੱਖ ਗਲੀਆਂ ‘ਚੋਂ ਲੰਘਾ ਕੇ ਅੰਤਿਮ ਵਿਦਾਇਗੀ ਦਿੱਤੀ। ਆਦੇਸ਼ ਇੰਸਟੀਚਿਊਟ ਦੇ ਡਾਕਟਰਾਂ ਨੇ ਇਸ ਨੇਕ ਕਾਰਜ ਲਈ ਪਰਿਵਾਰਕ ਮੈਂਬਰਾਂ ਅਤੇ ਡੇਰਾ ਸੱਚਾ ਸੌਦਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ: ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਈ ਗਈ ਦੇਹ ਦਾਨ ਦੀ ਮੁਹਿੰਮ ਸ਼ਲਾਘਾਯੋਗ ਹੈ ਮੈਡੀਕਲ ਖੇਤਰ ‘ਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਲਈ ਇਹ ਵਰਦਾਨ ਸਾਬਿਤ ਹੋ ਰਹੀ ਹੈ।

ਪਿੰਡ ਵਾਸੀਆਂ ਵੱਲੋਂ ਵੀ ਡੇਰਾ ਸੱਚਾ ਸੌਦਾ ਸਰਸਾ ਦੀ ਇਸ ਨੇਕ ਸੋਚ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਮੌਕੇ ਜ਼ਿਲ੍ਹਾ 25 ਮੈਂਬਰ, 15 ਮੈਂਬਰ, ਸੁਜਾਨ ਭੈਣਾਂ, ਭੰਗੀਦਾਸ ਵੀਰ ਅਤੇ ਭੈਣਾਂ ,ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ, ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਫੋਰਸ ਵਿੰਗ ਦੇ ਭਾਈ ਤੇ ਭੈਣਾਂ, ਰਿਸ਼ਤੇਦਾਰ, ਸਮਾਜ ਸੇਵੀ ਸੰਸਥਾਵਾਂ ਦੇ ਮੈਂਬਰ ਅਤੇ ਇਲਾਕਾ ਨਿਵਾਸੀਆਂ ਤੋਂ ਇਲਾਵਾ ਵੱਖ-ਵੱਖ ਸੇਵਾਦਾਰ ਅਤੇ ਵੱਡੀ ਗਿਣਤੀ ਸਾਧ-ਸੰਗਤ ਹਾਜ਼ਰ ਸੀ। ਜ਼ਿਕਰਯੋਗ ਹੈ ਕਿ ਬਖਤੌਰ ਸਿੰਘ ਇੰਸਾਂ ਦਾ ਪੂਰਾ ਪਰਿਵਾਰ ਪਿਛਲੀਆਂ ਕਈ ਪੀੜ੍ਹੀਆਂ ਤੋਂ ਡੇਰਾ ਸੱਚਾ ਸੌਦਾ ਸਰਸਾ ਵੱਲੋਂ ਚਲਾਏ ਜਾ ਰਹੇ ਮਾਨਵਤਾ ਭਲਾਈ ਦੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਜੁੜ ਕੇ ਮਾਨਵਤਾ ਭਲਾਈ ਦੇ ਕਾਰਜ ਕਰਦਾ ਆ ਰਿਹਾ ਹੈ। ਬਖਤੌਰ ਇੰਸਾਂ ਖੁਦ ਵੀ ਡੇਰਾ ਸੱਚਾ ਸੌਦਾ ਸਰਸਾ ‘ਚ ਪਹਿਰਾ ਸੰਮਤੀ ‘ਚ ਪੱਕੇ ਸੇਵਾਦਾਰ ਸਨ। ਉਨ੍ਹਾਂ ਦਾ ਲੜਕਾ ਗੁਰਮੇਲ ਸਿੰਘ ਇੰਸਾਂ ਲੰਗਰ ਸੰਮਤੀ ‘ਚ ਸੇਵਾ ਕਰ ਰਿਹਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।