ਪਿੰਡ ਗਹਿਰੀ ਭਾਗੀ ਦੇ ਮੇਜਰ ਸਿੰਘ ਇੰਸਾਂ ਦੀ ਮ੍ਰਿਤਕ ਦੇਹ ਲੱਗੀ ਮਾਨਵਤਾ ਲੇਖੇ

body donater mazor singh insan from village Ghargi Bhagi.

ਸਰੀਰਦਾਨ ਕਰਕੇ ਨਿਭਾਇਆ ਇਨਸਾਨੀਅਤ ਦਾ ਫਰਜ

ਬਠਿੰਡਾ, (ਅਸ਼ੋਕ ਗਰਗ) ਡੇਰਾ ਸੱਚਾ ਸੌਦਾ ਸਰਸਾ ਦੀ ਪਵਿੱਤਰ ਸਿੱਖਿਆ ‘ਤੇ ਅਮਲ ਕਰਦਿਆਂ ਬਠਿੰਡਾ ਜਿਲ੍ਹੇ ਦੇ ਪਿੰਡ ਗਹਿਰੀ ਭਾਗੀ (ਬਲਾਕ ਬਾਂਡੀ) ਦੇ ਇੱਕ ਡੇਰਾ ਸ਼ਰਧਾਲੂ ਦੇ ਦਿਹਾਂਤ ਉਪਰੰਤ ਉਸ ਦੀ ਸਵੈ ਇੱਛਾ ਅਨੁਸਾਰ ਉਸਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਹੈ ਮ੍ਰਿਤਕ ਦੇਹ ਨੂੰ ਬਲਾਕ ਬਾਂਡੀ ਤੋਂ ਇਲਾਵਾ ਵੱਖ-ਵੱਖ ਪਿੰਡਾਂ ‘ਚੋ ਵੱਡੀ ਗਿਣਤੀ ਵਿੱਚ ਸਾਧ-ਸੰਗਤ, ਪਿੰਡ ਵਾਸੀਆਂ, ਰਿਸ਼ਤੇਦਾਰਾਂ ਅਤੇ ਸ਼ਾਹ ਸਤਿਨਾਮ ਸਿੰਘ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਮੈਂਬਰਾਂ ਨੇ ਪੁੱਜ ਕੇ ਮ੍ਰਿਤਕ ਦੇ ਨਿਵਾਸ ਸਥਾਨ ਤਂੋ ਕਾਫਲੇ ਦੇ ਰੂਪ ‘ਚ ‘ਮੇਜਰ ਸਿੰਘ ਇੰਸਾਂ ਅਮਰ ਰਹੇ’ ਦੇ ਅਕਾਸ਼ ਗੂੰਜਾਊ ਨਾਅਰਿਆਂ ਨਾਲ ਅੰਤਿਮ ਵਿਦਾਇਗੀ ਦਿੱਤੀ ।

ਵੇਰਵਿਆਂ ਅਨੁਸਾਰ ਪਿੰਡ ਵਾਸੀ ਮੇਜਰ ਸਿੰਘ ਇੰਸਾਂ (70) ਪੁੱਤਰ ਗੁੱਜਰ ਸਿੰਘ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ ਜੋ ਕੁਝ ਸਮੇਂ ਤੋਂ ਬਿਮਾਰ ਸਨ ਦਿਹਾਂਤ ਪਿੱਛੋਂ ਉਸ ਦੇ ਪਰਿਵਾਰਕ ਮੈਂਬਰਾਂ ਗੁਰਾਦਿੱਤਾ ਸਿੰਘ ਇੰਸਾਂ, ਅਮਨਦੀਪ ਕੌਰ ਇੰਸਾਂ, ਰਣਜੀਤ ਕੌਰ ਇੰਸਾਂ, ਪਰਮਜੀਤ ਕੌਰ ਇੰਸਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਵੱਲੋਂ ਮੇਜਰ ਸਿੰਘ ਇੰਸਾਂ ਦੀ ਦਿਲੀ ਇੱਛਾ ਅਨੁਸਾਰ ਸਰੀਰ ਨੂੰ ਮੈਡੀਕਲ ਖੋਜਾਂ ਲਈ ਤੀਰਥੰਕਰ ਮਹਾਂਵੀਰ ਮੈਡੀਕਲ ਕਾਲਜ ਤੇ ਰਿਸਰਚ ਸੈਂਟਰ ਮੁਰਾਦਾਬਾਦ (ਯੂ.ਪੀ.) ਨੂੰ ਦਾਨ ਕੀਤਾ ਗਿਆ ।

ਪਤਨੀ ਦਾ ਵੀ ਕਰੀਬ ਅੱਠ ਮਹੀਨੇ ਪਹਿਲਾਂ ਕੀਤਾ ਗਿਆ ਸੀ ਸਰੀਰਦਾਨ

ਇਸ ਮੌਕੇ ਗੁਰਦੀਪ ਸਿੰਘ ਇੰਸਾਂ ਨੇ ਦੱਸਿਆ ਕਿ ਮੇਜਰ ਸਿੰਘ ਇੰਸਾਂ ਦੀ ਪਤਨੀ ਦਾ ਵੀ ਕਰੀਬ ਅੱਠ ਮਹੀਨੇ ਪਹਿਲਾਂ ਮਰਨ ਉਪਰੰਤ ਸਰੀਰਦਾਨ ਕੀਤਾ ਗਿਆ ਸੀ ਅਤੇ ਇਨ੍ਹਾਂ ਦੋਵਾਂ ਨੇ ਜਿਉਂਦੇ ਜੀਅ ਪ੍ਰਣ ਕੀਤਾ ਸੀ ਕਿ ਉਨ੍ਹਾਂ ਦੇ ਦਿਹਾਂਤ ਮਗਰੋਂ ਉਨ੍ਹਾਂ ਦਾ ਸਰੀਰ ਅੱਗ ‘ਚ ਜਲਾਉਣ ਦੀ ਬਜਾਏ ਸਰੀਰ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਜਾਵੇ ਇਸ ਮੌਕੇ ਬਲਾਕ ਦੇ 25 ਮੈਂਬਰ, 15 ਮੈਂਬਰ, ਵੱਖ ਵੱਖ ਪਿੰਡਾਂ ਦੇ ਭੰਗੀਦਾਸ, ਬਲਾਕ ਦੀ ਸਮੂਹ ਕਮੇਟੀ, ਸੁਜਾਣ ਭੈਣਾਂ, ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਭੈਣ/ਭਾਈ ਤੇ ਪਿੰਡ ਵਾਸੀਆਂ ਤੋਂ ਇਲਾਵਾ ਰਿਸ਼ਤੇਦਾਰ ਅਤੇ ਹੋਰ ਸਾਧ ਸੰਗਤ ਨੇ ਇਸ ਦੁੱਖ ਦੀ ਘੜੀ ‘ਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

  • ਤੀਰਥੰਕਰ ਮਹਾਂਵੀਰ ਮੈਡੀਕਲ ਕਾਲਜ ਤੇ ਰਿਸਰਚ ਸੈਂਟਰ ਮੁਰਾਦਾਬਾਦ (ਯੂ.ਪੀ.) ਨੂੰ ਦਾਨ ਕੀਤਾ ।
  • ‘ਮੇਜਰ ਸਿੰਘ ਇੰਸਾਂ ਅਮਰ ਰਹੇ’ ਦੇ ਅਕਾਸ਼ ਗੂੰਜਾਊ ਨਾਅਰਿਆਂ ਨਾਲ ਅੰਤਿਮ ਵਿਦਾਇਗੀ ਦਿੱਤੀ
  • ਕੁਝ ਸਮੇਂ ਤੋਂ ਬਿਮਾਰ ਸਨ ਮੇਜਰ ਸਿੰਘ ਇੰਸਾਂ
  • ਬਲਾਕ ਬਾਂਡੀ ਤੋਂ ਇਲਾਵਾ ਵੱਖ-ਵੱਖ ਪਿੰਡਾਂ ‘ਚੋ ਵੱਡੀ ਗਿਣਤੀ ਵਿੱਚ ਸਾਧ-ਸੰਗਤ ਹਾਜ਼ਰ ਸੀ।
  • ਪਤਨੀ ਦਾ ਵੀ ਕਰੀਬ ਅੱਠ ਮਹੀਨੇ ਪਹਿਲਾਂ ਕੀਤਾ ਗਿਆ ਸੀ ਸਰੀਰਦਾਨ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।