ਦੇਹਾਂਤ ਉਪਰੰਤ ਵੀ ਮਾਨਵਤਾ ਲੇਖੇ ਲੱਗੇ ਪ੍ਰਿਤਪਾਲ ਕੌਰ ਇੰਸਾਂ

Body Donation
ਸ਼ੇਰਪੁਰ : ਸਰੀਰਦਾਨੀ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਰਵਾਨਾ ਕਰਨ ਮੌਕੇ ਪਰਿਵਾਰ, ਰਿਸ਼ਤੇਦਾਰ ਤੇ ਸਾਧ-ਸੰਗਤ।

ਡੇਰਾ ਸੱਚਾ ਸੌਦਾ ਦੀ ਪ੍ਰੇਰਨਾ ਨਾਲ ਦੇਹਾਂਤ ਉਪਰੰਤ ਮੈਡੀਕਲ ਖੋਜਾਂ ਲਈ ਕੀਤਾ ਸਰੀਰਦਾਨ | Body Donation

ਸ਼ੇਰਪੁਰ (ਰਵੀ ਗੁਰਮਾ)। ਬਲਾਕ ਸ਼ੇਰਪੁਰ ਦੇ ਪਿੰਡ ਛਾਪਾ ’ਚ ਪਿ੍ਰਤਪਾਲ ਕੌਰ ਇੰਸਾਂ ਦੇ ਦੇਹਾਂਤ ਉਪਰੰਤ ਉਸਦੇ ਪਰਿਵਾਰਕ ਮੈਂਬਰਾਂ ਵੱਲੋਂ ਮ੍ਰਿਤਕ ਸਰੀਰ ਨੂੰ ਮੈਡੀਕਲ ਖੋਜਾਂ ਲਈ ਦਾਨ ਕੀਤਾ ਗਿਆ। ਜਾਣਕਾਰੀ ਅਨੁਸਾਰ ਪਿੰਡ ਛਾਪਾ ਦੇ ਪ੍ਰਿਤਪਾਲ ਕੌਰ ਇੰਸਾਂ ਪਤਨੀ ਚੰਨਣ ਸਿੰਘ ਆਪਣੀ ਸਵਾਸਾਂ ਰੂਪੀ ਪੂੰਜੀ ਪੂਰੀ ਕਰਦੇ ਹੋਏ ਕੁੱਲ ਮਾਲਕ ਦੇ ਚਰਨਾਂ ਵਿੱਚ ਜਾ ਬਿਰਾਜੇ ਸਨ। ਉਹਨਾਂ ਦੀ ਇੱਛਾ ਅਨੁਸਾਰ ਉਹਨਾਂ ਦੇ ਤਿੰਨ ਬੇਟੇ ਤੇ ਬੇਟੀਆਂ ਵੱਲੋਂ ਆਪਣੀ ਮਾਤਾ ਦਾ ਸਰੀਰ ਮੈਡੀਕਲ ਖੋਜਾਂ ਲਈ ਐਨਸੀਆਰ ਮੈਡੀਕਲ ਕਾਲਜ ਦੇ ਰਿਸਰਚ ਸੈਂਟਰ ਹਾਪੁੜ ਰੋਡ ਮੇਰਠ (ਉੱਤਰ ਪ੍ਰਦੇਸ਼) ਨੂੰ ਦਾਨ ਕੀਤਾ ਗਿਆ। (Body Donation)

ਸ਼ਾਹ ਸਤਿਨਾਮ ਜੀ ਗਰਲਜ਼ ਕਾਲਜ ਦੀਆਂ ਦੋ ਵਿਦਿਆਰਥਣਾਂ ਸਕੂਟੀ ਨਾਲ ਸਨਮਾਨਿਤ

ਮ੍ਰਿਤਕ ਸਰੀਰ ਨੂੰ ਮੋਢਾ ਉਨ੍ਹਾਂ ਦੀਆਂ ਬੇਟੀਆਂ ਤੇ ਨੂੰਹਾਂ ਵੱਲੋਂ ਦੇ ਕੇ ਪਿੰਡ ’ਚ ਇੱਕ ਅਨੋਖੀ ਮਿਸਾਲ ਪੇਸ਼ ਕੀਤੀ ਗਈ। ਇਸ ਮੌਕੇ ਮਾਤਾ ਪਿ੍ਰਤਪਾਲ ਕੌਰ ਇੰਸਾਂ ਅਮਰ ਰਹੇ ਤੇ ਜਬ ਤੱਕ ਸੂਰਜ ਚਾਂਦ ਰਹੇਗਾ ਮਾਤਾ ਪਿ੍ਰਤਪਾਲ ਕੌਰ ਇੰਸਾਂ ਤੇਰਾ ਨਾਮ ਰਹੇਗਾ ਦੇ ਨਾਅਰੇ ਲਾਏ ਗਏ। ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਵਿੰਗ ਦੇ ਸੇਵਾਦਾਰਾਂ ਤੇ ਸਾਧ-ਸੰਗਤ ਵੱਲੋਂ ਫੁੱਲਾਂ ਨਾਲ ਸ਼ਿੰਗਾਰੀ ਐਂਬੂਲੈਂਸ ਰਾਹੀਂ ਪਿੰਡ ’ਚ ਕਾਫ਼ਲੇ ਦੇ ਰੂਪ ਵਿੱਚ ਚੱਕਰ ਲਾਇਆ ਗਿਆ। ਗੱਡੀ ਦੀ ਰਵਾਨਗੀ ਮੌਕੇ ਪਿੰਡ ਛਾਪਾ ਦੇ ਮੁਹਤਬਰ ਤੇ ਸਾਧ-ਸੰਗਤ ਜ਼ਿੰਮੇਵਾਰਾਂ ਨੇ ਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ 85 ਮੈਂਬਰ ਦੁਨੀ ਚੰਦ ਇੰਸਾਂ, ਸਰਬਜੀਤ ਕੌਰ, ਪ੍ਰੇਮਲਤਾ ਇੰਸਾਂ, ਬਲਾਕ ਪ੍ਰੇਮੀ ਸੇਵਕ ਸੁਖਵਿੰਦਰ ਇੰਸਾਂ, ਰਿਸ਼ਤੇਦਾਰ ਤੇ ਸਮੂਹ ਸਾਧ-ਸੰਗਤ ਹਾਜ਼ਰ ਸੀ। (Body Donation)

LEAVE A REPLY

Please enter your comment!
Please enter your name here