Body Donation: ਡੇਰਾ ਸੱਚਾ ਸੌਦਾ ਦੀ ਪ੍ਰੇਰਨਾ ਨਾਲ ਪਰਮਜੀਤ ਕੌਰ ਇੰਸਾਂ ਬਣੇ ਸਰੀਰਦਾਨੀ

Body Donation
Body Donation: ਡੇਰਾ ਸੱਚਾ ਸੌਦਾ ਦੀ ਪ੍ਰੇਰਨਾ ਨਾਲ ਪਰਮਜੀਤ ਕੌਰ ਇੰਸਾਂ ਬਣੇ ਸਰੀਰਦਾਨੀ

ਮ੍ਰਿਤਕ ਦੇਹ ਕੀਤੀ ਮੈਡੀਕਲ ਖੋਜਾਂ ਲਈ ਦਾਨ | Body Donation

Body Donation: ਮੰਡੀ ਧਨੌਲਾ (ਲਾਲੀ ਧਨੌਲਾ)। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚਲਦਿਆਂ ਬਲਾਕ ਧਨੌਲਾ ਮੰਡੀ ਦੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੇਲਫੈਅਰ ਕਮੇਟੀ ਦੀ ਸੇਵਾਦਾਰ ਮਾਤਾ ਪਰਮਜੀਤ ਕੌਰ ਇੰਸਾਂ ਦੇ ਦੇਹਾਂਤ ਉਪਰੰਤ ਉਨ੍ਹਾਂ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ ਕੀਤੀ ਗਈ ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਤਾ ਪਰਮਜੀਤ ਕੌਰ ਇੰਸਾਂ ਦੇ ਪਤੀ ਨੇ ਦੱਸਿਆ ਕਿ ਉਨ੍ਹਾਂ ਦੀ ਪਤਨੀ ਨੇ ਜਿਉਂਦੇ ਜੀਅ ਇਹ ਪ੍ਰਣ ਕੀਤਾ ਸੀ ਕਿ ਉਨ੍ਹਾਂ ਦਾ ਸਰੀਰ ਮਰਨੋਂ ਉਪਰੰਤ ਮੈਡੀਕਲ ਖੋਜਾਂ ਲਈ ਦਾਨ ਕੀਤਾ ਜਾਵੇ। Body Donation

ਇਹ ਖਬਰ ਵੀ ਪੜ੍ਹੋ : Punjab Vidhan Sabha Session: ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਅੱਜ, ਹੰਗਾਮੇ ਦੇ ਆਸਾਰ

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਅੰਤਿਮ ਇੱਛਾ ਅਨੁਸਾਰ ਪਰਿਵਾਰ ਵੱਲੋਂ ਪਰਮਜੀਤ ਕੌਰ ਇੰਸਾਂ ਦੀ ਮਿ੍ਰਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਕੇਅੱਮਸੀ ਕਾਲਜ ਐਂਡ ਹਾਸਪਿਟਲ ਮਹਾਰਾਜਗੰਜ, ਗੋਰਖਪੁਰ (ਯੂਪੀ) ਨੂੰ ਦਾਨ ਕੀਤਾ ਗਿਆ। ਪਰਮਜੀਤ ਕੌਰ ਇੰਸਾਂ ਦੀ ਮਿ੍ਰਤਕ ਦੇਹ ਨੂੰ ਫੁੱਲਾਂ ਨਾਲ ਸਜਾਈ ਐਂਬੂਲੈਂਸ ਵਿੱਚ ਰੱਖ ਕੇ ਪੂਰੇ ਸ਼ਹਿਰ ਵਿੱਚੋਂ ਦੀ ਲਿਜਾਇਆ ਗਿਆ ਤੇ ‘ਪਰਮਜੀਤ ਕੌਰ ਇੰਸਾਂ ਅਮਰ ਰਹੇ, ਡੇਰਾ ਸੱਚਾ ਸੌਦਾ ਦੀ ਸੋਚ ’ਤੇ ਪਹਿਰਾ ਦਿਆਂਗੇ ਠੋਕ ਕੇ’ ਨਾਅਰੇ ਲਾਏ ਗਏ। ਇਸ ਮੌਕੇ ਪਰਿਵਾਰਿਕ ਮੈਂਬਰਾਂ, ਸਾਕ-ਸਬੰਧੀ ਤੇ ਰਿਸ਼ਤੇਦਾਰਾਂ ਦੀ ਮੌਜ਼ੂਦਗੀ ’ਚ ਡਾ. ਰਜਤ ਇੰਸਾਂ ਨੇ ਹਰੀ ਝੰਡੀ ਦੇ ਕੇ ਮਿ੍ਰਤਕ ਦੇਹ ਵਾਲੀ ਐਂਬੂਲੈਂਸ ਨੂੰ ਰਵਾਨਾ ਕੀਤਾ। Body Donation

ਇਸ ਮੌਕੇ 85 ਮੈਂਬਰ ਰਾਜਨ ਇੰਸਾਂ, ਬਲਾਕ ਪ੍ਰੇਮੀ ਸੇਵਕ ਸੀਤਲ ਇੰਸਾਂ, ਪ੍ਰੇਮੀ ਸੇਵਕ (ਧਨੌਲਾ ਮੰਡੀ) ਗੁਰਸੇਵਕ ਸਿੰਘ ਇੰਸਾਂ, ਪ੍ਰੇਮੀ ਸੇਵਕ (ਕੋਟਦੁਨਾ), ਬਿੱਕਰ ਸਿੰਘ ਇੰਸਾਂ, ਬਾਬੂ ਮੰਗਤ ਰਾਏ ਇੰਸਾਂ, ਬਾਬੂ ਸੁਰਿੰਦਰ ਕੁਮਾਰ ਇੰਸਾਂ, ਪ੍ਰੇਮ ਕੁਮਾਰ ਇੰਸਾਂ, ਬਲਬੀਰ ਇੰਸਾਂ, ਬੀਰਬਲ ਇੰਸਾਂ, ਥਾਣੇਦਾਰ ਨਛੱਤਰ ਇੰਸਾਂ, ਐਡਵੋਕੇਟ ਨਵਤੇਜ ਇੰਸਾਂ, ਭੈਣ ਸਰੋਜ ਇੰਸਾਂ, ਸ਼ਮਾ ਇੰਸਾਂ, ਪ੍ਰਵੀਨ ਇੰਸਾਂ, ਸੁਨੀਤਾ ਰਾਣੀ ਇੰਸਾਂ, ਏਕਤਾ ਇੰਸਾਂ, ਤਮੰਨਾ ਇੰਸਾਂ ਤੋਂ ਇਲਾਵਾ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਕਮੇਟੀ ਦੇ ਮੈਂਬਰ, ਐੱਮਐੱਸਜੀ ਆਈਟੀ ਵਿੰਗ ਦੇ ਮੈਂਬਰ, ਪਿੰਡਾਂ-ਸ਼ਹਿਰਾਂ ਦੀ ਸਾਧ-ਸੰਗਤ, ਰਿਸ਼ਤੇਦਾਰ, ਸਕੇ-ਸਬੰਧੀ ਅਤੇ ਮੰਡੀ ਦੀਆਂ ਸਮਾਜਿਕ ਸੰਸਥਾਵਾਂ ਤੇ ਸਾਧ-ਸੰਗਤ ਹਾਜ਼ਰ ਸੀ।