Body Donation: ਪ੍ਰੇਮੀ ਰੂਪ ਸਿੰਘ ਇੰਸਾਂ ਦੀ ਮ੍ਰਿਤਕ ਦੇਹ ’ਤੇ ਹੋਣਗੀਆਂ ਮੈਡੀਕਲ ਖੋਜਾਂ

Body Donation
ਸਰੀਰਦਾਨੀ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰਨ ਮੌਕੇ ਪਰਿਵਾਰ, ਰਿਸ਼ਤੇਦਾਰ, ਸਾਧ-ਸੰਗਤ ਤੇ ਇਨਸੈਟ ’ਚ ਸਰੀਰਦਾਨੀ ਦੀ ਫਾਈਲ ਫੋਟੋ।

ਡੇਰਾ ਸੱਚਾ ਸੌਦਾ ਦੀ ਪ੍ਰੇਰਨਾ ਨਾਲ ਦੇਹਾਂਤ ਉਪਰੰਤ ਮ੍ਰਿਤਕ ਦੇਹ ਕੀਤੀ ਦਾਨ | Body Donation

ਤਪਾ (ਸੁਰਿੰਦਰ ਕੁਮਾਰ)। Body Donation: ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਜਿੱਥੇ ਜਿਉਂਦੇ ਜੀਅ ਮਾਨਵਤਾ ਭਲਾਈ ਦੇ ਕੰਮ ਕਰਨ ਤੋਂ ਪਿੱਛੇ ਨਹੀਂ ਹਟਦੇ ਉਥੇ ਮੌਤ ਤੋਂ ਬਾਅਦ ਆਪਣਾ ਤਨ ਵੀ ਮਾਨਵਤਾ ਦੇ ਲੇਖੇ ਲਾ ਦਿੰਦੇ ਹਨ ਇਸੇ ਤਰ੍ਹਾਂ ਪਿੰਡ ਰੂੜੇ ਕੇ ਕਲਾਂ ਬਲਾਕ ਤਪਾ ਭਦੌੜ ਦੇ ਡੇਰਾ ਸ਼ਰਧਾਲੂ ਪ੍ਰੇਮੀ ਰੂਪ ਸਿੰਘ ਇੰਸਾਂ ਪੁੱਤਰ ਕੇਹਰ ਸਿੰਘ ਦਾਨਾ ਪੱਤੀ ਨੇ ਸਰੀਰਦਾਨੀ ਹੋਣ ਦਾ ਮਾਣ ਖੱਟਿਆ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਰੋਹਿਲ ਖੰਡ ਮੈਡੀਕਲ ਕਾਲਜ ਅਤੇ ਹਸਪਤਾਲ ਬਰੇਲੀ ਉੱਤਰ ਪ੍ਰਦੇਸ਼ ਭੇਜਿਆ ਗਿਆ।

ਇਹ ਖਬਰ ਵੀ ਪੜ੍ਹੋ : Welfare: ਸੱਚਖੰਡ ਵਾਸੀ ਮਿਸਤਰੀ ਨਿਰੰਜਨ ਸਿੰਘ ਇੰਸਾਂ ਜਾਂਦੇ-ਜਾਂਦੇ ਵੀਂ ਕਰ ਗਏ ਮਹਾਨ ਕਾਰਜ

ਜਾਣਕਾਰੀ ਅਨੁਸਾਰ ਪ੍ਰੇਮੀ ਰੂਪ ਸਿੰਘ ਇੰਸਾਂ ਨੇ ਜਿਉਂਦੇ ਜੀਅ ਪ੍ਰਣ ਕੀਤਾ ਸੀ ਕਿ ਦੇਹਾਂਤ ਉਪਰੰਤ ਉਨ੍ਹਾਂ ਦਾ ਸਰੀਰ ਮੈਡੀਕਲ ਖੋਜਾਂ ਲਈ ਦਾਨ ਕੀਤਾ ਜਾਵੇ। ਅੱਜ ਉਨ੍ਹਾਂ ਦੇ ਦੇਹਾਂਤ ਪਰਿਵਾਰ ਵੱਲੋਂ ਉਨ੍ਹਾਂ ਦੀ ਇਸ ਇੱਛਾ ਨੂੰ ਪੂਰਾ ਕਰਦਿਆਂ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਡੇਰਾ ਸੱਚਾ ਸੌਦਾ ਦੀ ਪਵਿੱਤਰ ਅਨੁਸਾਰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤੀ ਗਈ। ਉਕਤ ਰੂਪ ਸਿੰਘ ਇੰਸਾਂ ਦੀ ਮਿ੍ਰਤਕ ਦੇਹ ਨੂੰ ਫੁੱਲਾਂ ਨਾਲ ਸਜਾਈ ਐਂਬੂਲੈਂਸ ’ਚ ਰੱਖ ਕੇ ਪੂਰੇ ਨਗਰ ’ਚ ਲਿਜਾਇਆ ਗਿਆ। ਇਸ ਮੌਕੇ ਸਾਧ ਸੰਗਤ ਨੇ ਪ੍ਰੇਮੀ ਰੂਪ ਸਿੰਘ ਇੰਸਾਂ ਅਮਰ ਰਹੇ, ਡੇਰਾ ਸੱਚਾ ਸੌਦਾ ਦੀ ਸੋਚ ’ਤੇ ਪਹਿਰਾ ਦਿਆਂਗੇ ਠੋਕ ਕੇ ਦੇ ਨਾਅਰੇ ਲਾਏ ਗਏ। ਇਸ ਮੌਕੇ ਪਰਿਵਾਰਿਕ ਮੈਂਬਰਾਂ, ਸਕੇ ਸਬੰਧੀ, ਰਿਸ਼ਤੇਦਾਰਾਂ ਤੇ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਸੰਗਠਨ ਦੇ ਸੇਵਾਦਾਰਾਂ ਦੀ ਮੌਜ਼ੂਦਗੀ ਵਿੱਚ ਐਂਬੂਲੈਸ ਨੂੰ ਰਵਾਨਾ ਕੀਤਾ ਗਿਆ।

ਇਸ ਮੌਕੇ ਬਲਾਕ ਪ੍ਰੇਮੀ ਸੇਵਕ ਪ੍ਰਵੀਨ ਕੁਮਾਰ ਇੰਸਾਂ ਨੇ ਦੱਸਿਆ ਕਿ ਪਿੰਡ ਰੂੜੇ ਕੇ ਕਲਾਂ ਤੋਂ ਇਹ ਤੀਜੀ ਤੇ ਬਲਾਕ ਤਪਾ ਭਦੌੜ ’ਚੋਂ 168 ਵੀਂ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ ਕੀਤੀ ਗਈ ਹੈ। ਇਸ ਮੌਕੇ ਬੇਟਾ ਰਾਮ ਸਿੰਘ ਇੰਸਾਂ (ਬੇਟਾ), ਪਿੰਡ ਦੇ ਪ੍ਰੇਮੀ ਸੇਵਕ ਬਹਾਦੁਰ ਸਿੰਘ ਇੰਸਾਂ, ਜਗਨ ਨਾਥ ਇੰਸਾਂ, ਹਾਕਮ ਸਿੰਘ ਇੰਸਾਂ, ਪ੍ਰੇਮ ਸਿੰਘ ਇੰਸਾਂ, ਚਮਕੌਰ ਸਿੰਘ ਇੰਸਾਂ, ਬਲਾਕ ਦੇ ਪਿੰਡਾਂ ਦੀਆਂ ਪ੍ਰੇਮੀ ਸੰਮਤੀਆਂ, ਪ੍ਰੇਮੀ ਸੇਵਕ, ਹੋਰ ਸੰਮਤੀਆਂ ਦੇ ਸੇਵਾਦਾਰ ਭੈਣ ਭਾਈ, ਪਰਿਵਾਰ ਦੇ ਰਿਸ਼ਤੇਦਾਰ ਤੇ ਵੱਡੀ ਗਿਣਤੀ ਸਾਧ-ਸੰਗਤ ਹਾਜ਼ਰ ਸੀ। Body Donation