ਨਹਿਰ ’ਚੋਂ ਮਿਲੀ ਲੜਕੀ ਦੀ ਲਾਸ਼, ਅਗਲੇ ਮਹੀਨੇ ਜਾਣਾ ਸੀ ਕੈਨੇਡਾ

Hoshiarpur News
ਨਹਿਰ ’ਚੋਂ ਮਿਲੀ ਲੜਕੀ ਦੀ ਲਾਸ਼, ਅਗਲੇ ਮਹੀਨੇ ਜਾਣਾ ਸੀ ਕੈਨੇਡਾ

ਹੁਸ਼ਿਆਰਪੁਰ ਵਿਖੇ ਨਹਿਰ ’ਚ ਬਰਾਮਦ ਹੋਈ ਹੈ ਲਾਸ਼ | Hoshiarpur News

  • ਘਰੋਂ ਗਈ ਸੀ ਕੋਚਿੰਗ ਲਈ, ਨਹਿਰ ਕਿਨਾਰੇ ਪੁਲ ਤੋਂ ਮਿਲੀ ਸਕੂਟੀ | Hoshiarpur News

ਹੁਸ਼ਿਆਰਪੁਰ (ਸੱਚ ਕਹੂੰ ਨਿਊਜ਼)। Hoshiarpur News: ਪੰਜਾਬ ਦੇ ਹੁਸ਼ਿਆਰਪੁਰ ਵਿਖੇ ਮੁਕੇਰਿਆਂ ਨਹਿਰ ਤੋਂ ਇੱਕ ਨੌਜਵਾਨ ਲੜਕੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ ’ਤੇ ਪਹੁੰਚੇ ਪੁਲਿਸ ਦੇ ਅਧਿਕਾਰੀਆਂ ਦੀ ਟੀਮ ਵੱਲੋਂ ਲਾਸ਼ ਨੂੰ ਨਹਿਰ ’ਚੋਂ ਕੱਢਵਾ ਕੇ ਸਿਵਲ ਹਸਪਤਾਲ ’ਚ ਰਖਵਾ ਦਿੱਤਾ ਹੈ। ਫਿਲਹਾਲ ਇਸ ਮਾਮਲੇ ’ਤੇ ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਮ੍ਰਿਤਕ ਲੜਕੀ ਦੀ ਪਛਾਣ 21 ਸਾਲਾਂ ਸਿਮਰਨ ਵਾਸੀ ਪੜੇਲੀਆਂ ਪਿੰਡ ਦੇ ਰੂਪ ’ਚ ਹੋਈ ਹੈ। ਮ੍ਰਿਤਕ ਸਿਮਰਨ ਦੇ ਪਰਿਵਾਰਕ ਮੈਂਬਰ ਮੁਨੀਸ਼ ਨੇ ਦੱਸਿਆ ਕਿ ਸਿਮਰਨ ਕੁੱਝ ਮਹੀਨੇ ਬਾਅਦ ਕੈਨੇਡਾ ਪੜ੍ਹਾਈ ਲਈ ਜਾਣ ਵਾਲੀ ਸੀ। ਇਸ ਗੱਲ ਨੂੰ ਲੈ ਕੇ ਉਹ ਬਹੁਤ ਖੁਸ਼ ਸੀ।

Read This : Manpreet Singh Badal: ਮਨਪ੍ਰੀਤ ਸਿੰਘ ਬਾਦਲ ਹੋਣਗੇ ਗਿੱਦੜਬਾਹਾ ਤੋਂ ਭਾਜਪਾ ਦੇ ਉਮੀਦਵਾਰ

ਕੱਲ੍ਹ ਸਿਮਰਨ ਆਪਣੀ ਕੋਚਿੰਗ ਲਈ ਪਿੰਡੋਂ ਹੁਸ਼ਿਆਰਪੁਰ ਲਈ ਗਈ ਸੀ, ਪਰ ਵਾਪਸ ਘਰ ਨਹੀਂ ਆਈ। ਦੇਰ ਸ਼ਾਮ ਜਦੋਂ ਅਸੀਂ ਉਸ ਦੀ ਭਾਲ ਕਰਨੀ ਸ਼ੁਰੂ ਕੀਤੀ ਤਾਂ ਦਸੂਹਾ ਹਾਜੀਪੁਰ ਸੜਕ ’ਤੇ ਪੈਂਦੇ ਅੱਡਾ ਰੈਲੀ ਕੋਲ ਨਹਿਰ ਦੇ ਪੁਲ ’ਤੇ ਉਸ ਦੀ ਸਕੂਟੀ ਖੜ੍ਹੀ ਮਿਲੀ। ਦੇਰ ਰਾਤ ਤੱਕ ਸਿਮਰਨ ਦਾ ਕੁੱਝ ਪਤਾ ਨਹੀਂ ਲੱਗਿਆ। ਸਵੇਰੇ ਹਾਜੀਪੁਰ ਪੁਲਿਸ ਤੋਂ ਪਰਿਵਾਰਕ ਮੈਂਬਰਾਂ ਨੂੰ ਪਤਾ ਲੱਗਿਆ ਕਿ ਹਾਈਡਲ ਨਹਿਰ ’ਚੋਂ ਸਿਮਰਨ ਦੀ ਲਾਸ਼ ਮਿਲੀ ਹੈ। ਹਾਜੀਪੁਰ ਪੁਲਿਸ ਵੱਲੋਂ ਸਿਮਰਨ ਦੀ ਲਾਸ਼ ਨੂੰ ਨਹਿਰ ’ਚੋਂ ਬਾਹਰ ਕੱਢਵਾ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ ’ਚ ਆਪਣੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। Hoshiarpur News