ਸਾਡੇ ਨਾਲ ਸ਼ਾਮਲ

Follow us

14.6 C
Chandigarh
Thursday, February 12, 2026
More
    Home Breaking News ਬਾਲੀਵੁੱਡ ਅਦਾਕ...

    ਬਾਲੀਵੁੱਡ ਅਦਾਕਾਰ ਆਯੁਸ਼ਮਾਨ ਖੁਰਾਨਾ ਦੇ ਪਿਤਾ ਪੀ ਖੁਰਾਨਾ ਦਾ ਦੇਹਾਂਤ

    P Khurana
    ਬਾਲੀਵੁੱਡ ਅਦਾਕਾਰ ਆਯੁਸ਼ਮਾਨ ਖੁਰਾਨਾ ਦੇ ਪਿਤਾ ਪੀ ਖੁਰਾਨਾ ਦੀ ਫਾਈਲ ਫੋਟੋ।

    ਮੁਹਾਲੀ ਦੇ ਨਿੱਜੀ ਹਸਪਤਾਲ ਵਿਚ ਲਏ ਆਖਰੀ ਸਾਹ

    ਮੋਹਾਲੀ (ਐੱਮ ਕੇ ਸ਼ਾਇਨਾ)। ਬਾਲੀਵੁੱਡ ਫਿਲਮ ਸਟਾਰ ਆਯੁਸ਼ਮਾਨ ਖੁਰਾਨਾ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਮਸ਼ਹੂਰ ਅਦਾਕਾਰ ਦੇ ਪਿਤਾ ਪੀ ਖੁਰਾਨਾ (P Khurana ) ਹੁਣ ਇਸ ਦੁਨੀਆ ‘ਚ ਨਹੀਂ ਰਹੇ। ਆਯੁਸ਼ਮਾਨ ਖੁਰਾਣਾ ਦੇ ਪਿਤਾ ਪੀ ਖੁਰਾਨਾ ਆਖਰਕਾਰ ਦੋ ਦਿਨ ਹਸਪਤਾਲ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜਦੇ ਹਾਰ ਗਏ ਅਤੇ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਦਾ ਦਿਹਾਂਤ ਹੋ ਗਿਆ।

    ਇਹ ਵੀ ਪੜ੍ਹੋ : ਛੋਟੇ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਵੱਢਿਆ, ਮੌਤ

    ਪ੍ਰਾਪਤ ਜਾਣਕਾਰੀ ਅਨੁਸਾਰ ਆਯੁਸ਼ਮਾਨ ਖੁਰਾਣਾ ਦੇ ਪਿਤਾ ਪੀ ਖੁਰਾਣਾ ਪਿਛਲੇ ਦੋ ਦਿਨਾਂ ਤੋਂ ਫੋਰਟਿਸ ਹਸਪਤਾਲ ਵਿੱਚ ਦਾਖਲ ਸਨ। ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਦੀ ਸ਼ਿਕਾਇਤ ਤੋਂ ਬਾਅਦ ਇੱਥੇ ਦਾਖਲ ਕਰਵਾਇਆ ਗਿਆ ਸੀ। ਜਿੱਥੇ ਆਯੁਸ਼ਮਾਨ ਖੁਰਾਨਾ ਦੇ ਪਿਤਾ (P Khurana) ਨੇ ਆਖਰੀ ਸਾਹ ਲਿਆ। ਜਾਣਕਾਰੀ ਮੁਤਾਬਕ ਦਿਲ ਦਾ ਦੌਰਾ ਪੈਣ ਤੋਂ ਬਾਅਦ ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ। ਪਰ ਬਾਅਦ ਵਿੱਚ ਵੈਂਟੀਲੇਟਰ ਨੇ ਵੀ ਕੰਮ ਕਰਨਾ ਬੰਦ ਕਰ ਦਿੱਤਾ। ਫਿਰ ਅੱਜ ਸਵੇਰੇ ਉਨ੍ਹਾਂ ਦੀ ਮੌਤ ਹੋ ਗਈ।

    LEAVE A REPLY

    Please enter your comment!
    Please enter your name here