ਸਾਡੇ ਨਾਲ ਸ਼ਾਮਲ

Follow us

14.9 C
Chandigarh
Friday, February 27, 2026
More
    Home Breaking News ਬਾਲੀਵੁੱਡ ਹੀਰੋ...

    ਬਾਲੀਵੁੱਡ ਹੀਰੋਈਨ ਕੰਗਨਾ ਰਣੌਤ ਦੀਆਂ ਵਧੀਆਂ ਮੁਸ਼ਕਲਾਂ, ਪਹੁੰਚੀ ਹਾਈਕੋਰਟ

    kangna ranot

    ਕਿਸਾਨ ਅੰਦੋਲਨ ਦੌਰਾਨ ਬੇਬੇ ਮਹਿੰਦਰ ਕੌਰ ’ਤੇ ਕੀਤੀ ਸੀ ਟਿੱਪਣੀ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ। ਬਾਲੀਵੁੱਡ ਹੀਰੋਈਨ ਕੰਗਨਾ ਰਣੌਤ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਈ ਹੈ। ਕੰਗਨਾ ਨੂੰ ਬਠਿੰਡਾ ਅਦਾਲਤ ਨੇ ਮਾਣਹਾਨੀ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਸੀ। ਜਿਸ ਵਿੱਚ ਉਸਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ। ਉਹ ਇਸ ਮਾਮਲੇ ‘ਚ ਰਾਹਤ ਲੈਣ ਲਈ ਹਾਈਕੋਰਟ ਪਹੁੰਚੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 11 ਜੁਲਾਈ ਨੂੰ ਹੋਵੇਗੀ।

    ਜਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਕੰਗਨਾ ਰਣੌਤ ਨੇ ਟਵੀਟ ਕੀਤਾ ਸੀ ਜਿਸ ’ਚ ਉਸ ਨੇ ਕਿਹਾ ਸੀ ਕਿ ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡੀਆ ਦੀ ਰਹਿਣ ਵਾਲੀ 87 ਸਾਲਾ ਕਿਸਾਨ ਮਹਿੰਦਰ ਕੌਰ ਇੱਕ ਔਰਤ ਸੀ, ਜਿਸ ਨੇ ਧਰਨੇ ਵਿੱਚ ਸ਼ਾਮਲ ਹੋਣ ਲਈ 100-100 ਰੁਪਏ ਲਏ ਸਨ। ਜਿਸ ਦੇ ਖਿਲਾਫ ਮਹਿਲਾ ਨੇ ਅਦਾਲਤ ‘ਚ ਕੇਸ ਦਾਇਰ ਕੀਤਾ ਸੀ।

    pic-400x229

    ਕੰਗਨਾ ਦੇ ਟਵੀਟ ਤੋਂ ਬਾਅਦ ਬਜ਼ੁਰਗ ਕਿਸਾਨ ਬੇਬੇ ਮਹਿੰਦਰ ਕੌਰ ਨੇ 4 ਜਨਵਰੀ 2021 ਨੂੰ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ। ਜਿਸ ਦੀ ਸੁਣਵਾਈ ਕਰੀਬ 13 ਮਹੀਨੇ ਚੱਲੀ। ਜਿਸ ਤੋਂ ਬਾਅਦ ਬਠਿੰਡਾ ਦੀ ਅਦਾਲਤ ਨੇ ਕੰਗਨਾ ਨੂੰ ਸੰਮਨ ਜਾਰੀ ਕਰਕੇ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here