ਦਾਰਜੀਲਿੰਗ ‘ਚ ਜ਼ੋਰਦਾਰ ਬੰਬ ਧਮਾਕਾ

explosion

ਦਾਰਜੀਲਿੰਗ: ਪੱਛਮੀ ਬੰਗਾਲ ਦੇ ਸ਼ਹਿਰ ਦਾਰਜੀਲਿੰਗ ਵਿੱਚ ਬੰਬ ਧਮਾਕਾ ਹੋਣ ਦੀ ਖ਼ਬਰ ਹੈ। ਇਹ ਧਮਾਕਾ ਸ਼ੁੱਕਰਵਾਰ ਅੱਧੀ ਰਾਤ ਨੂੰ ਹੋਇਆ ਦੱਸਿਆ ਜਾ ਰਿਹਾ ਹੈ।   ਧਮਾਕੇ ਨਾਲ ਲੋਕਾਂ ‘ਚ ਦਹਿਸ਼ਤ ਫੈਲ ਗਈ। ਲੋਕਾਂ ‘ਚ ਵਧੇਰੇ ਤਨਾਅ ਨੂੰ ਦੇਖਦਿਆਂ ਸ਼ਹਿਰ ‘ਚ ਵਾਧੂ ਸੁਰੱਖਿਆ ਮੁਲਾਜ਼ਮਾਂ ਦੀ ਤਾਇਨਾਤੀ ਕਰਨੀ ਪਈ ਹੈ। ਹਾਲੇ ਤੱਕ ਇਸ ਧਮਾਕੇ ਦੀ ਜ਼ਿੰਮੇਵਾਰੀ ਕਿਸੇ ਨੇ ਨਹੀਂ ਲਈ ਹੈ।

ਦੱਸਿਆ ਜਾ ਰਿਹਾ ਹੈ ਕਿ ਇਹ ਜ਼ੋਰਦਾਰ ਧਮਾਕਾ ਰਾਤ 12:5 ਮਿੰਟਾਂ ‘ਤੇ ਪੁਰਾਣੇ ਸੁਪਰ ਬਜ਼ਾਰ ਤੇ ਮੋਟਰ ਬੱਸ ਅੱਡਾ ਖੇਤਰ ਦੇ ਨੇੜੇ ਹੋਇਆ। ਇਸ ਘਟਨਾ ‘ਚ ਕਿਸੇ ਤਰ੍ਹਾਂ ਦੇ ਨੁਕਸਾਨ ਹੋਣ ਦੀ ਕੋਈ ਸੂਚਨਾ ਨਹੀਂ ਹੈ ਸ਼ਹਿਰ ਦੇ ਪੁਲਿਸ ਮੁਖੀ ਅਖਿਲੇਸ਼ ਚਤੁਰਵੇਦੀ ਨੇ ਧਮਾਕੇ ਹੋਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਇਸ ‘ਚ ਕੋਈ ਜ਼ਖਮੀ ਨਹੀਂ ਹੋਇਆ ਹੈ ਪਰ ਕੁਝ ਦੁਕਾਨਾਂ ਨੁਕਸਾਨੀਆਂ ਗਈਆਂ  ਹਨ।

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਵਿਭਾਗ, ਪੁਲਿਸ ਤੇ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਘਟਨਾ ਸਥਾਨ ‘ਤੇ ਤੁਰੰਤ ਪਹੁੰਚ ਗਈ ਹਾਲਾਂਕਿ ਇਸ ਧਮਾਕੇ ਦੀ ਨਾ ਕਿਸੇ ਵਿਅਕਤੀ ਤੇ ਨਾ ਹੀ ਕਿਸੇ ਸੰਗਠਨ ਨੇ ਜ਼ਿੰਮੇਵਾਰੀ ਲਈ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।