ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਪਟਿਆਲਾ ਦੇ ਦਰਸ਼ਨ ਨਗਰ ਕਲੋਨੀ ਵਿਖੇ ਬੰਬ ਬਣਾਉਣ ਦੇ ਮਾਮਲੇ ਵਿੱਚ ਰਜਤਵੀਰ ਵੱਲੋਂ ਖੁਦਕੁਸ਼ੀ ਕਰਨ ਤੋਂ ਬਾਅਦ ਬੀਤੀ ਅੱਧੀ ਰਾਤ ਨੂੰ ਉਸ ਦੀ ਮਾਂ ਨੇ ਵੀ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਰਜਤਵੀਰ ਦਾ ਪਿਤਾ ਹਰਪ੍ਰੀਤ ਸਿੰਘ ਪਹਿਲਾਂ ਹੀ ਇਸੇ ਮਾਮਲੇ ਵਿੱਚ ਪੁਲਿਸ ਹਿਰਾਸਤ ਵਿੱਚ ਹੈ। ਇਕੱਤਰ ਜਾਣਕਾਰੀ ਅਨੁਸਾਰ ਮ੍ਰਿਤਕ ਰਜਤਵੀਰ ਦੀ ਮਾਂ ਕਿਰਨਜੀਤ ਕੌਰ ਆਪਣੇ ਰਿਸ਼ਤੇਦਾਰਾਂ ਨਾਲ ਇੱਕ ਕਮਰੇ ਵਿੱਚ ਸੁੱਤੀ ਹੋਈ ਸੀ। ਬੀਤੀ ਰਾਤ ਕਰੀਬ 11.30 ਵਜੇ ਉਹ ਬਾਥਰੂਮ ਜਾਣ ਦਾ ਕਹਿ ਕੇ ਕਮਰੇ ‘ਚੋਂ ਬਾਹਰ ਚਲੀ ਗਈ ਕਿਰਨਜੀਤ ਕੌਰ ਦੇ ਕਾਫੀ ਸਮੇਂ ਬਾਅਦ ਵੀ ਵਾਪਸ ਨਾ ਆਉਣ ‘ਤੇ ਰਿਸ਼ਤੇਦਾਰਾਂ ਨੇ ਜਦੋਂ ਦੂਸਰੇ ਕਮਰੇ ਵਿੱਚ ਜਾ ਕੇ ਦੇਖਿਆ ਤਾ ਉਹ ਪੱਖੇ ਨਾਲ ਲਟਕੀ ਪਈ ਸੀ। ਪਰਿਵਾਰਕ ਮੈਬਰਾਂ ਤੇਰਿਸ਼ੇਤਦਾਰਾਂ ਨੇ ਤੁਰੰਤ ਉਸ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਲਿਆਦਾ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਪਰਿਵਾਰ ਅੰਦਰ ਦੋ ਮੌਤਾਂ ਤੋਂ ਬਾਅਦ ਹੁਣ ਲੜਕੀ ਅਨਮੋਲ ਕੌਰ ਅਤੇ ਉਸਦੇ ਪਿਤਾ ਹਰਪ੍ਰੀਤ ਸਿੰਘ ਹੀ ਰਹਿ ਗਏ ਹਨ ਜੋ ਕਿ ਪੁਲਿਸ ਦੀ ਗ੍ਰਿਫਤ ਵਿੱਚ ਹਨਥਾਣਾ ਸਦਰ ਦੇ ਇੰਸਪੈਕਟਰ ਜਸਵਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਲੜਕੀ ਦੇ ਬਿਆਨਾ ਦੇ ਅਧਾਰ ਤੇ 174 ਦੀ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਲਾਸ਼ ਦਾ ਪੋਸਟ ਮਾਰਟ ਕਰਵਾਉਣ ਉਪਰੰਤ ਉਸ ਨੂੰ ਪਰਿਵਾਰ ਹਵਾਲੇ ਕਰ ਦਿੱਤਾ ਜਿਸ ਉਪਰੰਤ ਅੱਜ ਉਸ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਦੱਸਣਯੋਗ ਹੈ ਕਿ ਕਿਰਨਜੀਤ ਕੌਰ ਪਾਵਰਕੌਮ ਦੀ ਮੁਲਾਜ਼ਮ ਸੀ।