ਬੰਬ ਧਮਾਕੇ ਤੇ ਬੰਦੂਕਾਂ ਕਿਸੇ ਵੀ ਮਸਲੇ ਦਾ ਹੱਲ ਨਹੀਂ : ਭਗਵੰਤ ਮਾਨ

Bomb, Guns, Problem, Bhagwant

ਸੰਗਰੂਰ (ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) | ਪੁਲਵਾਮਾ ਵਿਖੇ ਹੋਇਆ ਅੱਤਵਾਦੀ ਹਮਲਾ ਬੇਹੱਦ ਦਰਦਨਾਕ ਹੈ ਜਿਸ ਨਾਲ ਸਮੁੱਚੇ ਦੇਸ਼ ਦੀਆਂ ਭਾਵਨਾਵਾਂ ਵਲੂੰਧਰੀਆਂ ਗਈਆਂ ਹਨ ਬੰਦੂਕਾਂ ਅਤੇ ਬੰਬ ਧਮਾਕੇ ਕਿਸੇ ਵੀ ਮਸਲੇ ਦਾ ਹੱਲ ਨਹੀਂ, ਸਾਨੂੰ ਸ਼ਾਂਤੀ ਨਾਲ ਇਸ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ

ਇਹ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਸਥਾਨਕ ਰੈਸਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਮਾਨ ਨੇ ਕਿਹਾ ਕਿ ਪੁਲਵਾਮਾ ਵਿਖੇ ਅੱਤਵਾਦੀਆਂ ਨੇ ਜਿਹੜੀ ਘਟਨਾ ਨੂੰ ਅੰਜ਼ਾਮ ਦਿੱਤਾ, ਉਹ ਬਹੁਤ ਹੀ ਨਿੰਦਣਯੋਗ ਹੈ ਅਸੀਂ ਇਸ ਘਟਨਾ ਦੀ ਜ਼ੋਰਦਾਰ ਨਿਖੇਧੀ ਕਰਦੇ ਹਾਂ ਇਸ ਹਮਲੇ ਦੇ ਦੋਸ਼ੀਆਂ ਨੂੰ ਬੇਪਰਦ ਕਰਨਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਬੰਦੂਕਾਂ ਅਤੇ ਬੰਬ ਧਮਾਕੇ ਕਿਸੇ ਚੀਜ਼ ਦਾ ਹੱਲ ਲਈ ਸਾਰਿਆਂ ਧਿਰਾਂ ਨੂੰ ਮਿਲ ਬੈਠ ਕੇ ਇਸ ਮਸਲੇ ਦੇ ਹੱਲ ਲਈ ਸੋਚਣਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਪੂਰੇ ਦੇਸ਼ ਦੇ 40 ਤੋਂ ਵੱਧ ਸ਼ਹੀਦ ਹੋਏ ਹਨ

ਜਿਨ੍ਹਾਂ ਵਿੱਚੋਂ ਕਈ ਜਵਾਨ ਪੰਜਾਬ ਦੇ ਵੀ ਹਨ ਉਨ੍ਹਾਂ ਕਿਹਾ ਕਿ ਛੇਤੀ ਤੋਂ ਛੇਤੀ ਇਸ ਮਸਲੇ ਦੇ ਹੱਲ ਕੱਢਣਾ ਚਾਹੀਦਾ ਹੈ ਅਤੇ ਵਿਸ਼ਵ ਪੱਧਰ ਤੇ ਇਸ ਸਬੰਧੀ ਗੱਲਬਾਤ ਕਰਕੇ ਜਿਹੜੇ ਇਸ ਮਾਮਲੇ ਵਿੱਚ ਦੇਸ਼ ਦੋਸ਼ੀ ਹਨ ਜਾਂ ਕੋਈ ਏਜੰਸੀ ਹੈ ਤਾਂ ਉਸ ਦੇ ਖਿਲਾਫ਼ ਸਖ਼ਤ ਤੋਂ ਸਖ਼ਤ ਐਕਸ਼ਨ ਲੈਣਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਅਸੀਂ ਆਪਣੇ ਪੱਧਰ ‘ਤੇ ਵੀ ਇਸ ਮਾਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।