ਨੀਤੀ ਆਯੋਗ ਦੀ ਮੀਟਿੰਗ ਦਾ ਬਾਈਕਾਟ, ਭਗਵੰਤ ਮਾਨ ਨੇ ਕੀਤਾ ਐਲਾਨ

Chief Minister
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ।

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੀਤੀ ਆਯੋਗ (NITI Aayog Meeting) ਦੀ ਅੱਠਵੀਂ ਮੀਟਿੰਗ ਦਾ ਬਾਈਕਾਟ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਤ ਸਿੰਘ ਮਾਨ ਵੱਲੋਂ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖਦੇ ਹੋਏ ਜਾਣਕਾਰੀ ਵੀ ਦੇ ਦਿੱਤੀ ਹੈ ਕਿ ਉਹ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ।

ਇਹ ਵੀ ਪੜ੍ਹੋ : ਮੋਹਾਲੀ ਦੇ ਦੋ ਏਐਸਆਈ 25000 ਰੁਪਏ ਦੀ ਰਿਸ਼ਵਤ ਲੈਂਦੇ ਕਾਬੂ

ਭਗਵੰਤ ਸਿੰਘ ਮਾਨ ਵੱਲੋਂ ਇਸ ਬਾਈਕਾਟ ਪਿੱਛੇ ਕਾਰਨ ਦੱਸਿਆ ਗਿਆ ਹੈ ਨੀਤੀ ਆਯੋਗ ਦੀ ਹੋਣ ਵਾਲੀ ਮੀਟਿੰਗ ਵਿਚ ਫ਼ੋਟੋ ਸੈਸ਼ਨ ਤੋਂ ਇਲਾਵਾ ਕੁਝ ਵੀ ਨਹੀਂ ਹੁੰਦਾ ਹੈ। ਉਹ ਪੰਜਾਬ ਦੇ ਮਸਲੇ ਲੈ ਕੇ ਜਾਂਦੇ ਹਨ ਪਰ ਓਥੇ ਇਹਨਾਂ ਮਸਲਿਆਂ ਨੂੰ ਗੌਰ ਨਾਲ ਸੁਣਿਆ ਹੀ ਨਹੀਂ ਜਾ ਰਿਹਾ ਹੈ। ਇਸ ਲਈ ਉਹ ਫੋਟੋ ਸ਼ੈਸ਼ਨ ਵਰਗੀ ਨੀਤੀ ਆਯੋਗ ਦੀ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ ਸਗੋਂ ਇਸ ਦਾ ਬਾਈਕਾਟ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣ ਦਾ ਐਲਾਨ ਕਰਦੇ ਹੋਏ ਪੰਜਾਬ ਦੀਆਂ ਮੰਗਾਂ ਨੂੰ ਚਿੱਠੀ ਦੇ ਰੂਪ ਵਿੱਚ ਪ੍ਰਧਾਨ ਮੰਤਰੀ ਕੋਲ ਭੇਜ ਦਿੱਤਾ ਹੈ ਹਾਲਾਂਕਿ ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਸ਼ਾਮਲ ਹੋਣਗੇ।