ਸਾਡੇ ਨਾਲ ਸ਼ਾਮਲ

Follow us

12.2 C
Chandigarh
Tuesday, January 20, 2026
More
    Home Breaking News ਨਵੀਂ ਸੰਸਦ ਦੇ ...

    ਨਵੀਂ ਸੰਸਦ ਦੇ ਉਦਘਾਟਨੀ ਸਮਾਰੋਹ ਦਾ ਬਾਈਕਾਟ, ਭਗਵੰਤ ਮਾਨ ਨੇ ਕੀਤਾ ਐਲਾਨ

    New Parliament
    ਨਵੀਂ ਸੰਸਦ ਦੇ ਉਦਘਾਟਨੀ ਸਮਾਰੋਹ ਦਾ ਬਾਈਕਾਟ, ਭਗਵੰਤ ਮਾਨ ਨੇ ਕੀਤਾ ਐਲਾਨ

    ਰਾਸ਼ਟਰਪਤੀ ਨੂੰ ਸੱਦਾ ਨਾ ਦੇਣ ਕਰਕੇ ਨਰਾਜ਼ ਨਜਰ ਆਏ ਭਗਵੰਤ ਮਾਨ

    • ਦੇਸ਼ ਦੇ ਸੰਵਿਧਾਨਕ ਮੁਖੀ ਵਜੋਂ ਰਾਸ਼ਟਰਪਤੀ ਦੇ ਅਹੁਦੇ ਨੂੰ ਢਾਹ ਲਾਉਣ ਲਈ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਸਖਤ ਆਲੋਚਨਾ
    • ਐਨ.ਡੀ.ਏ. ਦੇ ਫੈਸਲੇ ਨੂੰ ਭਾਰਤੀ ਸੰਵਿਧਾਨ ਦੇ ਸੰਸਥਾਪਕਾਂ ਦਾ ਨਿਰਾਦਰ ਕਰਨ ਵਾਲੀ ਡੂੰਘੀ ਸਾਜ਼ਿਸ਼ ਦੱਸਿਆ

    (ਅਸ਼ਵਨੀ ਚਾਵਲਾ) ਚੰਡੀਗੜ੍ਹ। ਨਵੀਂ ਸੰਸਦ (New Parliament) ਦੇ ਉਦਘਾਟਨੀ ਸਮਾਰੋਹ ਵਿੱਚ ਦੇਸ਼ ਦੇ ਰਾਸ਼ਟਰਪਤੀ ਨੂੰ ਸੱਦਾ ਨਾ ਦੇ ਕੇ ਇਸ ਵੱਕਾਰੀ ਅਹੁਦੇ ਦਾ ਅਪਮਾਨ ਕਰਨ ਲਈ ਕੇਂਦਰ ਸਰਕਾਰ ਦੀ ਸਖਤ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਉਹ 28 ਮਈ ਨੂੰ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਨਹੀਂ ਹੋਣਗੇ। ਅੱਜ ਇੱਥੇ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਸੰਸਦ ਦਾ ਨਵਾਂ ਇਜਲਾਸ ਬੁਲਾਇਆ ਜਾਂਦਾ ਹੈ ਤਾਂ ਭਾਰਤ ਦੇ ਰਾਸਟਰਪਤੀ ਵੱਲੋਂ ਹਰ ਸੰਸਦ ਮੈਂਬਰ ਨੂੰ ਸੈਸਨ ਵਿੱਚ ਸਾਮਲ ਹੋਣ ਲਈ ਸੱਦਾ ਦਿੱਤਾ ਜਾਂਦਾ ਹੈ। ਉਨਾਂ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਨਵੀਂ ਸੰਸਦ ਦੇ ਉਦਘਾਟਨ ਮੌਕੇ ਹੋਣ ਵਾਲੇ ਸਮਾਗਮ ਵਿੱਚ ਸਰਕਾਰ ਦੇ ਸੰਵਿਧਾਨਕ ਮੁਖੀ ਨੂੰ ਸੱਦਾ ਤੱਕ ਵੀ ਨਹੀਂ ਦਿੱਤਾ ਗਿਆ। ਭਗਵੰਤ ਮਾਨ ਨੇ ਕਿਹਾ ਕਿ ਇਹ ਸਰਾਸਰ ‘ਸੰਵਿਧਾਨ ਦਾ ਮਜਾਕ’ ਹੈ ਜੋ ਕਿ ਪੂਰੀ ਤਰਾਂ ਗੈਰ-ਵਾਜਬ ਹੈ।

    ਇਹ ਵੀ ਪੜ੍ਹੋ : ਮੀਂਹ ਤੇ ਗੜੇ ਪੈਣ ਨਾਲ ਤਪਦੀ ਗਰਮੀ ਤੋਂ ਮਿਲੀ ਰਾਹਤ

    ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਬਾਬਾ ਸਾਹਿਬ ਡਾ: ਬੀ.ਆਰ. ਅੰਬੇਡਕਰ ਵਰਗੇ ਦੂਰਅੰਦੇਸੀ ਨੇਤਾ ਦੀ ਅਗਵਾਈ ਵਿਚ ਤਿਆਰ ਕੀਤਾ ਗਿਆ, ਜਿਨਾਂ ਨੇ ਜਮਹੂਰੀਅਤ ਦੇ ਸਫਲਤਾਪੂਰਵਕ ਅਮਲ ਨੂੰ ਯਕੀਨੀ ਬਣਾਉਣ ਲਈ ਬੁਨਿਆਦੀ ਕਦਰਾਂ-ਕੀਮਤਾਂ ਨੂੰ ਉਭਾਰਿਆ। ਉਨਾਂ ਕਿਹਾ ਕਿ ਡੂੰਘੀ ਸਾਜ਼ਿਸ਼ ਦੇ ਤਹਿਤ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ ਸਰਕਾਰ ਅਜਿਹੀਆਂ ਕੋਝੀਆਂ ਚਾਲਾਂ ਖੇਡ ਕੇ ਸੰਵਿਧਾਨ ਦੇ ਨਿਰਮਾਤਾਵਾਂ ਦਾ ਘੋਰ ਨਿਰਾਦਰ ਕਰ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ ਵਾਸੀ ਇਸ ਨੂੰ ਕਦੇ ਵੀ ਸਵੀਕਾਰ ਨਹੀਂ ਕਰਨਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਭਾਜਪਾ ਨੂੰ ਸਬਕ ਸਿਖਾਉਣਗੇ। (New Parliament)

    New Parliament
    ਨਵੀਂ ਸੰਸਦ ਦੀ ਬਿਲਡਿੰਗ ਬਣ ਤਿਆਰ ਹੋ ਚੁੱਕੀ ਹੈ, ਜਿਸ ਦਾ ਉਦਘਾਟਨ ਹੋਣਾ ਬਾਕੀ ਹੈ।

    ਜੇਕਰ ਭਾਰਤ ਦੇ ਰਾਸ਼ਟਰਪਤੀ ਇਸ ਨਵੀਂ ਸੰਸਦ ਨੂੰ ਦੇਸ਼ ਦੇ ਲੋਕਾਂ ਨੂੰ ਸਮਰਪਿਤ ਕਰਦੇ ਤਾਂ ਬਹੁਤ ਚੰਗਾ ਲੱਗਦਾ (New Parliament)

    ਮੁੱਖ ਮੰਤਰੀ ਨੇ ਕਿਹਾ, “ ਮੇਰੀ ਜਮੀਰ ਮੈਨੂੰ ਅਜਿਹੇ ਕਿਸੇ ਵੀ ਸਮਾਗਮ ਵਿੱਚ ਸ਼ਾਮਲ ਹੋਣ ਦੀ ਇਜਾਜਤ ਨਹੀਂ ਦਿੰਦੀ ਜਿੱਥੇ ਸੱਤਾ ਦੀ ਭੁੱਖੀ ਸਰਕਾਰ ਨੇ ਦੇਸ਼  ਦੇ ਸੰਵਿਧਾਨਕ ਮੁਖੀ ਨੂੰ ਸੱਦਾ ਦੇਣ ਦੀ ਵੀ ਖੇਚਲ ਨਾ ਕੀਤੀ ਹੋਵੇ।” ਇਸ ਲਈ ਉਹ ਇਸ ਸਮਾਗਮ ਦਾ ਬਾਈਕਾਟ ਕਰਨਗੇ ਅਤੇ ਭਾਜਪਾ ਅਤੇ ਇਸ ਦੀਆਂ ਸਹਿਯੋਗੀ ਪਾਰਟੀਆਂ ਦੇ ਆਪਹੁਦਰੇਪਣ ਦੀ ਮੁਖਾਲਫਤ ਵਜੋਂ ਇਸ ਵਿੱਚ ਸ਼ਾਮਲ ਨਹੀਂ ਹੋਣਗੇ। ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜੇਕਰ ਭਾਰਤ ਦੇ ਰਾਸ਼ਟਰਪਤੀ ਇਸ ਨਵੀਂ ਸੰਸਦ ਨੂੰ ਦੇਸ਼ ਦੇ ਲੋਕਾਂ ਨੂੰ ਸਮਰਪਿਤ ਕਰਦੇ ਤਾਂ ਉਨਾਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣਾ ਬਹੁਤ ਚੰਗਾ ਲਗਦਾ।

    LEAVE A REPLY

    Please enter your comment!
    Please enter your name here