ਬੀ.ਪੀ.ਈ.ਓ ਵੱਲੋਂ ਸਰਕਾਰੀ ਸਕੂਲਾਂ ਚ ਦਾਖਲਾ ਵਧਾਉਣ ਲਈ ਮੁਨਿਆਦੀ ਮੁਹਿੰਮ ਦੀ ਕੀਤੀ ਸ਼ੁਰੂਆਤ

Government Schools Sachkahoon

ਬੀ.ਪੀ.ਈ.ਓ ਵੱਲੋਂ ਸਰਕਾਰੀ ਸਕੂਲਾਂ ਚ ਦਾਖਲਾ ਵਧਾਉਣ ਲਈ ਮੁਨਿਆਦੀ ਮੁਹਿੰਮ ਦੀ ਕੀਤੀ ਸ਼ੁਰੂਆਤ

ਸ਼ੇਰਪੁਰ (ਰਵੀ ਗੁਰਮਾ)। ਅੱਜ ਬੀਪੀਈਓ ਦਫਤਰ ਸ਼ੇਰਪੁਰ ਵਿਖੇ ਸਰਕਾਰੀ ਸਕੂਲਾਂ ਵਿੱਚ ਦਾਖਲਾ (Government Schools) ਵਧਾਉਣ ਲਈ ਮੁਨਿਆਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ । ਇਸ ਮੁਨਿਆਦੀ ਮੁਹਿੰਮ ਚ ਗੱਡੀਆਂ ਨੂੰ ਰਵਾਨਾ ਕਰਨ ਮੌਕੇ ਖਾਸ ਤੌਰ ਤੇ ਉਪ ਜ਼ਿਲਾ ਸਿੱਖਿਆ ਅਫਸਰ ਦਿਆਲ ਸਿੰਘ, ਬੀ.ਪੀ.ਈ.ਓ ਸੇਰਪੁਰ ਗੁਰਮੀਤ ਸਿੰਘ ਈਸਾਪੁਰ, ਆਮ ਆਦਮੀ ਪਾਰਟੀ ਦੇ ਕੋਰ ਕਮੇਟੀ ਮੈਂਬਰ ਦਲਬੀਰ ਸਿੰਘ ਢਿੱਲੋਂ , ਜਰਨਲ ਸਕੱਤਰ ਪੁੰਨੂੰ ਕਾਤਰੋਂ, ਗੁਰਦੀਪ ਸਿੰਘ ਅਲੀਪੁਰ ਬਲਾਕ ਪ੍ਰਧਾਨ ਸ਼ੇਰਪਰ , ਗੁਰਦੀਪ ਸਿੰਘ ਸੁਲਤਾਨਪੁਰ ਸਰਪੰਚ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਬੀਪੀਈਓ ਸ਼ੇਰਪੁਰ ਗੁਰਮੀਤ ਸਿੰਘ ਈਸਾਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਹੇਠ ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣ ਲਈ ਪ੍ਰੇਰਿਤ ਕਰਨ ਲਈ ਇਸ ਮੁਨਿਆਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ । Government Schools

ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਸਰਕਾਰੀ ਸਕੂਲ ਪ੍ਰਾਈਵੇਟ (Government Schools) ਸਕੂਲਾਂ ਤੋਂ ਵਧੀਆ ਸਿੱਖਿਆ ਮੁਹੱਈਆ ਕਰਵਾ ਰਹੇ ਹਨ । ਇਸ ਮੁਨਿਆਦੀ ਮੁਹਿੰਮ ਵਿਚ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਜਿਵੇਂ ਕਿ ਉੱਚ ਵਿੱਦਿਅਕ ਯੋਗਤਾ ਵਾਲੇ ਅਧਿਆਪਕਾਂ ਤੋਂ ਇਲਾਵਾ ਕਾਪੀਆਂ, ਕਿਤਾਬਾਂ,ਵਰਦੀਆਂ ਸਰਕਾਰ ਵੱਲੋਂ ਮੁਫ਼ਤ ਮੁਹੱਈਆ ਕਰਵਾਈਆਂ ਜਾਣ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਪ੍ਰੋਗਰਾਮ ਦੌਰਾਨ ਆਪ ਆਗੂਆਂ ਨੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੀ ਸਰਕਾਰੀ ਸਕੂਲਾਂ ਵਿੱਚੋਂ ਪੜ੍ਹ ਕੇ ਮੁੱਖ ਮੰਤਰੀ ਦੇ ਅਹੁਦੇ ਤੱਕ ਪਹੁੰਚੇ ਹਨ। ਜਿਸ ਤੋਂ ਵਿਦਿਆਰਥੀਆਂ ਨੂੰ ਪ੍ਰੇਰਤ ਹੋ ਕੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਲੈਣੇ ਚਾਹੀਦੇ ਹਨ। ਇਸ ਮੌਕੇ ਸਰਕਾਰੀ ਸਕੂਲਾਂ ਵਿਚ ਦਾਖਲਾ ਵਧਾਉਣ ਵਾਲੇ ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਵੰਡੇ ਗਏ। ਇਸ ਮੌਕੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕ, ਸਰਪੰਚ ਮਨਪ੍ਰੀਤ ਸਿੰਘ ਬਧੇਸਾ, ਸਰਪੰਚ ਲਖਵੀਰ ਸਿੰਘ ਧੰਦੀਵਾਲ, ਸਾਬਕਾ ਸਰਪੰਚ ਜਗਤਾਰ ਸਿੰਘ ਸੁਲਤਾਨਪੁਰ, ਮੇਲ ਸਿੰਘ ਮਾਹਮਦਪੁਰ ,ਬਿੱਲੂ ਸ਼ੇਰਪਰ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ