ਵਿਧਾਇਕਾਂ ਨੂੰ ਚੇਅਰਮੈਨ ਲਾਉਣ ‘ਤੇ ਬ੍ਰੇਕਾਂ, ਰਾਜਪਾਲ ਕੋਲ ਰੁਕੀ ਫਾਈਲ

Chairman, Appointment, Administrator, Stopped

ਰਾਜਪਾਲ ਕੋਲ ਲਟਕੇ ਸਰਕਾਰ ਦੇ ਆਰਡੀਨੈਂਸ, ਲਾਭ ਦੇ ਹੋਰ ਅਹੁਦੇ ਫਸਿਆ ਪੇਚ | Chandigarh News

  • 27 ਜੂਨ ਦੀ ਕੈਬਨਿਟ ‘ਚ ਦਿੱਤੀ ਗਈ ਸੀ ਆਰਡੀਨੈਂਸ ਨੂੰ ਹਰੀ ਝੰਡੀ | Chandigarh News
  • ਰਾਜਪਾਲ ਦੀ ਇਜਾਜ਼ਤ ਤੋਂ ਬਾਅਦ ਹੀ ਜਾਰੀ ਹੋਏਗਾ ਆਰਡੀਨੈਂਸ ਦਾ ਨੋਟੀਫਿਕੇਸ਼ਨ
  • ਮੁੱਖ ਮੰਤਰੀ ਦਫ਼ਤਰ ਨੇ ਕੀਤੀ ਪੁਸ਼ਟੀ, ਰਾਜਪਾਲ ਦੀ ਇਜਾਜ਼ਤ ਦਾ ਕਰ ਰਹੇ ਹਨ ਇੰਤਜ਼ਾਰ

ਚੰਡੀਗੜ੍ਹ, (ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ਼)। ਪੰਜਾਬ ਦੇ ਵਿਧਾਇਕਾਂ ਨੂੰ ਚੇਅਰਮੈਨ ਲਗਾਉਣ ਦੇ ਮਾਮਲੇ ‘ਚ ਬ੍ਰੇਕਾਂ ਲੱਗ ਗਈਆਂ ਹਨ, ਕਿਉਂਕਿ ਰਾਜਪਾਲ ਵੀ. ਪੀ. ਸਿੰਘ ਬਦਨੌਰ ਵੱਲੋਂ ਇਸ ਆਰਡੀਨੈਂਸ ਦਾ ਨੋਟੀਫਿਕੇਸ਼ਨ ਜਾਰੀ ਕਰਨ ਸਬੰਧੀ ਪ੍ਰਵਾਨਗੀ ਅਜੇ ਤੱਕ ਨਹੀਂ ਦਿੱਤੀ ਹੈ। ਜਿਸ ਕਾਰਨ ਵਿਧਾਇਕਾਂ ਨੂੰ ਚੇਅਰਮੈਨ ਲੱਗਣ ਲਈ 2 ਮਹੀਨੇ ਤੱਕ ਦਾ ਵੀ ਇੰਤਜ਼ਾਰ ਕਰਨਾ ਪੈ ਸਕਦਾ ਹੈ, ਕਿਉਂਕਿ ਸੂਤਰਾ ਦਾ ਕਹਿਣਾ ਹੈ ਕਿ ਰਾਜਪਾਲ ਦਫ਼ਤਰ ਵੱਲੋਂ ਇਨ੍ਹਾਂ ਆਡਰੀਨੈਂਸਾਂ ਬਾਰੇ ਘੋਖ ਕੀਤੀ ਜਾ ਰਹੀ ਹੈ ਤਾਂ ਕਿ ਸਾਰਾ ਕੰਮ ਨਿਯਮਾਂ ਅਨੁਸਾਰ ਹੀ ਹੋਵੇ।

ਇਸ ਲਈ ਇਜਾਜ਼ਤ ਦੇਣ ‘ਚ ਦੇਰੀ ਕੀਤੀ ਜਾ ਰਹੀ ਹੈ ਤੇ ਜੇਕਰ ਇਹ ਆਰਡੀਨੈਂਸ ਜਾਰੀ ਕਰਨ ਲਈ ਅਗਲੇ 15 ਦਿਨਾਂ ਅੰਦਰ ਰਾਜਪਾਲ ਵੱਲੋਂ ਹਰੀ ਝੰਡੀ ਨਹੀਂ ਦਿੱਤੀ ਜਾਂਦੀ ਹੈ ਤਾਂ ਵਿਧਾਨ ਸਭਾ ਸੈਸ਼ਨ ਤੱਕ ਲਈ ਸਰਕਾਰ ਨੂੰ ਇੰਤਜ਼ਾਰ ਕਰਨਾ ਪਏਗਾ। ਇਸ ਸਬੰਧੀ ਮੁੱਖ ਮੰਤਰੀ ਦਫ਼ਤਰ ਦੇ ਉੱਚ ਅਧਿਕਾਰੀ ਵੱਲੋਂ ਵੀ ਪੁਸ਼ਟੀ ਕਰ ਦਿੱਤੀ ਗਈ ਹੈ ਕਿ ਫਿਲਹਾਲ ਹੁਣ ਤੱਕ ਰਾਜਪਾਲ ਵੀ. ਪੀ. ਸਿੰਘ ਬਦਨੌਰ ਵੱਲੋਂ ਇਜਾਜ਼ਤ ਨਹੀਂ ਦਿੱਤੀ ਗਈ ਹੈ ਤੇ ਰਾਜਪਾਲ ਵੱਲੋਂ ਇਜਾਜ਼ਤ ਮਿਲਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਇਸ ਪਿੰਡ ਨੇ ਲੈ ਲਿਆ ਵੱਡਾ ਫ਼ੈਸਲਾ, ਹੁਣ ਨਹੀਂ ਹੋਵੇਗੀ ਇਹ ਬੁਰਾਈ

ਜਾਣਕਾਰੀ ਅਨੁਸਾਰ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪੰਜਾਬ ‘ਚ ਨਰਾਜ਼ ਹੋ ਰਹੇ ਆਪਣੇ ਹੀ ਵਿਧਾਇਕਾਂ ਨੂੰ ਖੁਸ਼ ਕਰਨ ਲਈ ਬੀਤੀ 27 ਜੂਨ ਨੂੰ ਆਰਡੀਨੈਂਸ ਜਾਰੀ ਕਰਨ ਦਾ ਫੈਸਲਾ ਲਿਆ ਸੀ ਤਾਂ ਕਿ ਵਿਧਾਇਕਾਂ ਨੂੰ ਚੇਅਰਮੈਨ ਲਾ ਕੇ ਉਨ੍ਹਾਂ ਨੂੰ ਖੁਸ਼ ਕੀਤਾ ਜਾ ਸਕੇ। ਇਸ ਲਈ 27 ਜੂਨ ਨੂੰ ਹੋਈ ਵਜ਼ਾਰਤ ਦੀ ਮੀਟਿੰਗ ‘ਚ ਪੰਜਾਬ ਸਟੇਟ ਲੈਜੀਸਲੇਚਰ (ਪ੍ਰੀਵੈਂਸ਼ਨ ਆਫ ਡਿਸਕਵਾਲੀਫਿਕੇਸ਼ਨ) ਐਕਟ, 1952 ‘ਚ ਕੁਝ ਮਹੱਤਵਪੂਰਨ ਸੋਧਾਂ ਨੂੰ ਪ੍ਰਵਾਨਗੀ ਦਿੱਤੀ ਗਈ ਸੀ, ਜਿਸਦੇ ਨਾਲ ਵਿਧਾਇਕਾਂ ਲਈ ‘ਲਾਭ ਦੇ ਅਹੁਦੇ’ ਦੀਆਂ ਹੋਰ ਕਈ ਨਵੀਆਂ ਸ਼੍ਰੇਣੀਆਂ ਆਪਣੇ ਕੋਲ ਰੱਖਣ ਲਈ ਰਾਹ ਪੱਧਰਾ ਹੋ ਗਿਆ ਸੀ।

ਇਸ ਫੈਸਲੇ ਨਾਲ ਵਿਧਾਇਕ ਕਿਸੇ ਵੀ ਵਿਭਾਗ ਦੇ ਚੇਅਰਮੈਨ ਜਾਂ ਫਿਰ ਉਪ ਚੇਅਰਮੈਨ ਲਗਾਏ ਜਾ ਸਕਦੇ ਹਨ ਪਰ ਇਸ ਆਰਡੀਨੈਂਸ ਨੂੰ ਜਾਰੀ ਕਰਨ ਲਈ ਰਾਜਪਾਲ ਸ੍ਰੀ ਬਦਨੌਰ ਦੀ ਇਜਾਜ਼ਤ ਜਰੂਰੀ ਹੈ ਇਜਾਜ਼ਤ ਨੂੰ ਲੈਣ ਲਈ ਫਾਈਲ ਰਾਜਪਾਲ ਨੂੰ ਭੇਜੀ ਤਾਂ ਗਈ ਹੈ ਪਰ ਅਜੇ ਤੱਕ ਇਸ ਨੂੰ ਹਰੀ ਝੰਡੀ ਨਹੀਂ ਦਿੱਤੀ ਗਈ ਹੈ, ਜਿਸ ਕਾਰਨ ਹੁਣ ਤੱਕ ਮਾਮਲਾ ਲਟਕਦਾ ਆ ਰਿਹਾ ਹੈ। (Chandigarh News)