ਸਰਸਾ (ਸੁਨੀਲ ਵਰਮਾ)। ਪ੍ਰਧਾਨ ਮੰਤਰੀ ਨਰਿੰਦਰ ਮੋਦੀ 19 ਨਵੰਬਰ ਨੂੰ ਸਰਸਾ ਪਹੁੰਚਣਗੇ। ਜਿਵੇਂ ਹੀ ਪ੍ਰਸ਼ਾਸਨ ਨੂੰ ਪੀਐਮ ਮੋਦੀ ਦੇ ਆਉਣ ਦੀ ਖ਼ਬਰ ਮਿਲੀ ਤਾਂ ਪ੍ਰਸ਼ਾਸਨ ਨੇ ਤੁਰੰਤ ਕਮਰ ਕੱਸ ਲਈ। ਭਲਕੇ ਸਵੇਰੇ 6 ਵਜੇ ਤੋਂ ਦੁਪਹਿਰ 12 ਵਜੇ ਤੱਕ ਸਰਸਾ ਸ਼ਹਿਰ ਵਿੱਚ ਭਾਰੀ ਪੁਲਿਸ ਫੋਰਸ ਮੌਜੂਦ ਰਹੇਗੀ। (Sirsa News)
ਇਹ ਵੀ ਪੜ੍ਹੋ : ਲੁਧਿਆਣਾ ‘ਚ ਕੱਪੜਾ ਕਾਰੋਬਾਰੀ ਫਿਲਮੀ ਅੰਦਾਜ਼ ’ਚ ਅਗਵਾ
ਪੀਐਮ ਮੋਦੀ ਦੇ ਹਵਾਈ ਜਹਾਜ਼ ਦੀ ਲੈਂਡਿੰਗ ਸਰਸਾ ਦੇ ਏਅਰਫੋਰਸ ਸਟੇਸ਼ਨ ‘ਤੇ ਲੈਂਡ ਸਵੇਰੇ 11:00 ਵਜੇ ਹੋਵੇਗੀ। ਸੁਰੱਖਿਆ ਦੇ ਮੱਦੇਨਜ਼ਰ ਸ਼ਹਿਰ ਦੇ ਸਾਰੇ ਹਸਪਤਾਲਾਂ ਵਿੱਚ ਐਮਰਜੈਂਸੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਸਰਸਾ ਤੋਂ ਪ੍ਰਧਾਨ ਮੰਤਰੀ ਹੈਲੀਕਾਪਟਰ ਰਾਹੀਂ ਰਾਜਸਥਾਨ ਦੇ ਤਾਰਾਨਗਰ ਜਾਣਗੇ। ਪ੍ਰਧਾਨ ਮੰਤਰੀ ਉੱਥੇ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਸਰਸਾ ਵਿੱਚ ਜੇਕਰ ਮੌਸਮ ਠੀਕ ਨਹੀਂ ਰਹਿੰਦਾ ਤਾਂ ਪ੍ਰਸ਼ਾਸਨ ਨੇ ਪ੍ਰਧਾਨ ਮੰਤਰੀ ਦੀ ਸੜਕੀ ਯਾਤਰਾ ਲਈ ਵੀ ਬਦਲਵੇਂ ਪ੍ਰਬੰਧ ਕੀਤੇ ਹਨ।