Punjab
Raja Warring Resigns: ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ
ਪਾਰਟੀ ਜਲਦੀ ਹੀ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਨਵਾਂ ਪ੍ਰਧਾਨ ਐਲਾਨ ਕਰ ਸਕਦੀ
Raja Warring Resigns: (ਸੱਚ ਕਹੂੰ ਨਿਊਜ਼) ਸੰਗਰੂਰ। ਪੰਜਾਬ ਕਾਂਗਰਸ ਵਿੱਚ ਵੱਡਾ ਸੰਗਠਨਾਤਮਕ ਬਦਲਾਅ ਸਾਹਮਣੇ ਆਇਆ ਹੈ। ਕਾਂਗਰਸ ਪ੍ਰਧਾਨ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਰਿਪੋਰਟਾਂ ਮੁਤਾਬਕ, ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਸੂਬਾ ਸੰਗਠਨ ਦੀ ਸਥਿਤੀ ਅਤੇ ਪਾਰਟੀ ਅੰਦਰਲੇ ਮਤਭੇਦਾਂ ਬਾਰੇ ਹਾਈਕਮਾਂਡ ਨੂੰ ਰਿਪੋਰਟ ਸੌਂਪੇ ਜਾਣ ਤੋਂ ਬਾਅਦ ਇਹ ਫੈਸਲਾ ਆਇਆ ਹੈ। ਰਾਜਾ ਵੜਿੰਗ ਨੇ ਅਪ੍ਰੈਲ 2022 ਵਿੱਚ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਿਆ ਸੀ। ਹੁਣ ਉਨ੍ਹਾਂ ਦੇ ਜਾਣ ਤੋਂ ਬਾਅਦ ਪਾਰਟੀ ਵੱਲੋਂ ਨਵੇਂ ਸੂਬਾ ਪ੍ਰਧਾਨ ਦੀ ਚੋਣ ਨੂੰ ਲੈ ਕੇ ਮੰਥਨ ਜਾਰੀ ਹੈ।
ਇਹ ਵੀ ਪੜ੍ਹੋ: Sangrur Election Ticket News: ਹਲਕਾ ਸੰਗਰੂਰ : ਟਿਕਟ ਦੀ ਦੌੜ ਹੋਈ ਤੇਜ਼, ਕਈ ਆਗੂ ਮੈਦਾਨ ’ਚ ਸਰਗਰਮ
ਸੂਤਰਾਂ ਅਨੁਸਾਰ ਪਾਰਟੀ ਜਲਦੀ ਹੀ ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਨਵਾਂ ਪ੍ਰਧਾਨ ਐਲਾਨ ਸਕਦੀ ਹੈ। ਹਾਲਾਂਕਿ, ਸਿੰਗਲਾ ਤੋਂ ਇਲਾਵਾ, ਪ੍ਰਧਾਨ ਅਹੁਦੇ ਲਈ ਪ੍ਰਗਟ ਸਿੰਘ, ਸੁੱਖ ਸਰਕਾਰੀਆ, ਰਾਣਾ ਗੁਰਜੀਤ, ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਵਾਂ 'ਤੇ ਵੀ ਚਰਚਾ ਕੀਤੀ ਜਾ ਰਹੀ ਹੈ।