Fazilka News: ਸੀਪੀਆਈ ਤੇ ਨਰੇਗਾ ਯੂਨੀਅਨ ਵੱਲੋਂ ਮਨਰੇਗਾ ਕਾਨੂੰਨ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਵਾਉਣ ਲਈ ਦੂਜੇ ਦਿਨ ਵੀ ਧਰਨਾ ਜਾਰੀ

Sach Kahoon Punjabi Desk Picture
Published On

Fazilka News: ਫਾਜ਼ਿਲਕਾ (ਰਜਨੀਸ਼ ਰਵੀ)। ਭਾਰਤੀ ਕਮਿਊਨਿਸਟ ਪਾਰਟੀ ਫਾਜ਼ਿਲਕਾ (ਸੀਪੀਆਈ) ਅਤੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ (ਰਜਿ:) ਵੱਲੋਂ ਅੱਜ ਦੂਜੇ ਦਿਨ ਵੀ ਮਨਰੇਗਾ ਕਾਨੂੰਨ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਵਾਉਣ ਲਈ ਦੂਜੇ ਦਿਨ ਵੀ ਧਰਨਾ ਜਾਰੀ ਰਿਹਾ‌। ਇਸ ਧਰਨੇ ਦੀ ਅਗਵਾਈ ਸਰਬ ਭਾਰਤ ਨੌਜਵਾਨ ਸਭਾ ਜ਼ਿਲ੍ਹਾ ਪ੍ਰਧਾਨ ਸ਼ੁਬੇਗ ਝੰਗੜਭੈਣੀ, ਗੁਰਦਿਆਲ ਢਾਬਾਂ,ਕੁਲਦੀਪ ਬਖੂਸ਼ਾਹ, ਬਲਵਿੰਦਰ ਮਹਾਲਮ, ਕ੍ਰਿਸ਼ਨ ਧਰਮੂਵਾਲਾ, ਹਰਭਜਨ ਛੱਪੜੀ ਵਾਲਾ ਨੇ ਕੀਤੀ।

ਇਸ ਮੌਕੇ ਸੈਂਕੜਿਆਂ ਦੀ ਗਿਣਤੀ ਵਿੱਚ ਪਹੁੰਚੇ ਮਗਨਰੇਗਾ ਕਾਮਿਆਂ ਨੂੰ ਸੰਬੋਧਨ ਕਰਦਿਆਂ ਸੀਪੀਆਈ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਹੰਸ ਰਾਜ ਗੋਲਡਨ ਅਤੇ ਕੁੱਲ ਹਿੰਦ ਕਿਸਾਨ ਸਭਾ ਸੂਬਾ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਢੰਡੀਆਂ ਅਤੇ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਪ੍ਰਧਾਨ ਨਰਿੰਦਰ ਢਾਬਾਂ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਕਰਦਾ ਕਾਨੂੰਨ ਨੂੰ ਪਾਰਦਰਸ਼ੀ ਢੰਗ ਨਾਲ ਜ਼ਿਲ੍ਹੇ ਦੇ ਪ੍ਰਸ਼ਾਸਨ ਵੱਲੋਂ ਲਾਗੂ ਨਹੀਂ ਕੀਤਾ ਜਾ ਰਿਹਾ। ਜਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ ਹੇਠਲੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਕਾਨੂੰਨ ਦੀਆਂ ਧੱਜੀਆਂ ਉਡਾ ਕੇ ਮੇਟ ਬਣਾਏ ਜਾ ਰਹੇ ਹਨ ਅਤੇ ਮਸਟਰੋਲ ਕੱਢੇ ਜਾ ਰਹੇ ਹਨ।

Fazilka News

Fazilka News

ਆਗੂਆਂ ਨੇ ਦੋਸ਼ ਲਾਉਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਿਰਫ ਸੱਤਾਧਾਰੀ ਧਿਰ ਦੇ ਇਸ਼ਾਰੇ ‘ਤੇ ਦੇਸ਼ ਦੀ ਪਾਰਲੀਮੈਂਟ ਵਿੱਚ ਬਣੇ ਇਸ ਕਾਨੂੰਨ ਨੂੰ ਲਾਗੂ ਕਰਵਾਉਣ ਲਈ ਕਲੋਣ ਦੀਆਂ ਧੱਜੀਆਂ ਉਡਾ ਰਿਹਾ ਹੈ ਜਦੋਂ, ਕਿ ਅਸਲ ਜਾਬ ਕਾਰਡ ਧਾਰਕਾਂ ਨੂੰ ਕੰਮ ਨਹੀਂ ਦਿੱਤਾ ਜਾ ਰਿਹਾ। ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜਦੋਂ ਤੱਕ ਅਸਲ ਜੋਬ ਕਾਰਡ ਧਾਰਕਾਂ ਰਕਾਂ ਨੂੰ ਪਾਰਦਰਸ਼ੀ ਢੰਗ ਨਾਲ ਕੰਮ ਨਹੀਂ ਦਿੱਤਾ ਜਾਂਦਾ ਅਤੇ ਕੀਤੇ ਕੰਮ ਦੀ ਉਜਰਤ ਜਾਰੀ ਨਹੀਂ ਕੀਤੀ ਜਾਂਦੀ, ਉਸ ਸਮੇਂ ਤੱਕ ਜਥੇਬੰਦੀਆਂ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ।

Read Also : BBMB ਦੇ ਮੁੱਦੇ ’ਤੇ ਰਾਜਨੀਤੀ ਭਖੀ, ਆਪ ਦੇ ਵਿਧਾਇਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਘਰ ਨੇੜੇ ਸਾੜਿਆਂ ਕੇਂਦਰ ਸਰਕਾਰ 

ਇਸ ਮੌਕੇ ਹੋਰਾਂ ਤੋਂ ਇਲਾਵਾ ਕੰਸਟਰਕਸ਼ਨ ਵਰਕਰਜ਼ ਐਂਡ ਲੇਬਰ ਯੂਨੀਅਨ (ਰਜਿ:) ਏਟਕ ਦੇ ਸੂਬਾ ਮੀਤ ਸਕੱਤਰ ਪਰਮਜੀਤ ਢਾਬਾਂ,ਜੰਮੂ ਰਾਮ ਬਨਵਾਲਾ, ਕਾਮਰੇਡ ਭਜਨ ਲਾਲ ਜੇ ਈ, ਹਰਦੀਪ ਮੰਡੀ ਹਜੂਰ ਸਿੰਘ, ਡਾਕਟਰ ਸੁਰੇਸ਼ ਹਸਤਾ ਕਲਾ, ਪ੍ਰੇਮ ਭੱਠਾ ਮਜ਼ਦੂਰ ਯੂਨੀਅਨ, ਭਜਨ ਲਾਧੂਕਾ ਲੋਕ ਸਭਾ ਇੰਚਾਰਜ ਬੀਐਸਪੀ, ਸੁਨੀਤਾ ਹਸਤਾ ਕਲਾਂ,ਕੈਲਾਸ਼ ਲਾਲੋ ਵਾਲੀ ਅਤੇ ਜੱਗਾ ਟਾਹਲੀਵਾਲਾ ਵੀ ਹਾਜ਼ਰ ਸਨ।

Fazilka News

ਨੈਸ਼ਨਲ ਹਾਈਵੇ ਜਾਮ ਕੀਤੇ ਜਾਣ ਤੇ ਸਿਟੀ ਪੁਲਸ ਫਾਜ਼ਿਲਕਾ ਵਿਖੇ ਆਗੂਆਂ ਤੇ ਦਰਜ ਕੀਤੇ ਮੁਕੱਦਮੇ ਸਬੰਧੀ ਪ੍ਰਤਿਕਿਰਿਆ ਦਿੰਦਿਆਂ ਸਰਬ ਭਾਰਤ ਨੌਜਵਾਨ ਸਭਾ ਦੇ ਸਾਬਕਾ ਸੂਬਾ ਪ੍ਰਧਾਨ ਐਡਵੋਕੇਟ ਪਰਮਜੀਤ ਢਾਬਾਂ ਨੇ ਕਿਹਾ ਕਿ ਉਹਨਾਂ ਦੇ ਆਗੂ ਕਿਸੇ ਤਰ੍ਹਾਂ ਦੇ ਆਪਣੇ ਤੇ ਹੋਏ ਦਰਜ ਮੁਕੱਦਮਿਆਂ ਤੋਂ ਨਹੀਂ ਡਰਦੇ, ਕਿਉਂਕਿ ਇਹ ਮੁਕੱਦਮੇ ਲੋਕਾਂ ਲਈ ਲੜਾਈ ਕਰਨ ਦਰਮਿਆਨ ਉਹਨਾਂ ਤੇ ਦਰਜ ਹੋਏ ਹਨ। ਉਹਨਾਂ ਨੇ ਕਿਸੇ ਤਰ੍ਹਾਂ ਦਾ ਕੋਈ ਗਲਤ ਕੰਮ ਨਹੀਂ ਕੀਤਾ। ਉਹਨਾਂ ਕਿਹਾ ਕਿ ਉਹ ਸ਼ਹੀਦਾਂ ਦੇ ਵਾਰਸ ਹਨ, ਸ਼ਹੀਦਾਂ ਨੂੰ ਦੇਸ਼ ਦੀ ਆਜ਼ਾਦੀ ਲਈ ਲੋਕ ਹਿੱਤਾਂ ਦੀ ਰਾਖੀ ਲਈ ਕਈ ਕਈ ਮਹੀਨੇ, ਕਈ ਕਈ ਸਾਲ ਜੇਲਾਂ ਕੱਟਣੀਆਂ ਪਈਆਂ, ਇਸ ਲਈ ਅਸੀਂ ਕਿਸੇ ਤਰ੍ਹਾਂ ਵੀ ਪਰਚਿਆਂ ਤੋਂ ਡਰਨ ਵਾਲੇ ਨਹੀਂ।

Comments

Post Your Comment

About The Author

Related Posts