ਅਨੰਤਨਾਗ ‘ਚ ਮੁਕਾਬਲਾ, ਚਾਰ ਅੱਤਵਾਦੀ ਢੇਰ

Sach Kahoon Punjabi Desk Picture
Published On

ਅਨੰਤਨਾਗ ‘ਚ ਮੁਕਾਬਲਾ, ਚਾਰ ਅੱਤਵਾਦੀ ਢੇਰ
ਮਾਰੇ ਗਏ ਅੱਤਵਾਦੀ ਲਸ਼ਕਰ-ਏ-ਤੈਇਬਾ ਨਾਲ ਸਬੰਧਿਤ

ਅਨੰਤਨਾਗ, ਏਜੰਸੀ। ਜੰਮੂ ਕਸ਼ਮੀਰ ਦੇ ਅਨੰਤਨਾਗ ਜਿਲ੍ਹੇ ਦੇ ਐਤਵਾਰ ਸਵੇਰੇ ਸੁਰੱਖਿਆ ਬਲਾਂ ਦੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੌਰਾਨ ਸ਼ੁਰੂ ਹੋਏ ਮੁਕਾਬਲੇ ‘ਚ ਲਸ਼ਕਰ-ਏ- ਤੈਇਬਾ ਦੇ ਚਾਰ ਅੱਤਵਾਦੀ ਮਾਰੇ ਗਏ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅਨੰਤਨਾਗ ਦੇ ਵਾਟਰੀਗਾਮ ‘ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਦੇ ਆਧਾਰ ‘ਤੇ ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ (ਐਸਓਜੀ), ਰਾਸ਼ਟਰੀ ਰਾਈਫਲਜ਼ (ਆਰਆਰ) ਅਤੇ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਨੇ ਸਵੇਰੇ ਸਾਂਝੇ ਤੌਰ ‘ਤੇ ਇੱਕ ਘੇਰਾਬੰਦੀ ਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਸੀ। ਇਸ ਇਲਾਕੇ ਤੋਂ ਬਾਹਰ ਨਿੱਕਲਣ ਦੇ ਸਾਰੇ ਨਿਕਾਸੀ ਮਾਰਗਾਂ ਨੂੰ ਬੰਦ ਕਰਕੇ ਸੁਰੱਖਿਆ ਬਲ ਦੇ ਜਵਾਨ ਘਰ-ਘਰ ਤਲਾਸ਼ੀ ਲੈ ਰਹੇ ਸਨ। ਸੁਰੱਖਿਆ ਬਲਾਂ ਦੇ ਜਵਾਨ ਜਦੋਂ ਇੱਕ ਵਿਸ਼ੇਸ਼ ਇਲਾਕੇ ਵੱਲ ਵਧ ਰਹੇ ਸਨ ਤਾਂ ਉਥੇ ਲੁਕੇ ਅੱਤਵਾਦੀਆਂ ਨੇ ਉਹਨਾਂ ‘ਤੇ ਸਵੈਚਾਲਿਤ ਹਥਿਆਰਾਂ ਨਾਲ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਸੂਤਰਾਂ ਅਨੁਸਾਰ ਇਸ ਮੁਕਾਬਲੇ ‘ਚ ਹੁਣ ਤੱਕ ਚਾਰ ਅੱਤਵਾਦੀ ਮਾਰੇ ਗਏ। Terrorists

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Related Posts