ਨਹੀਂ ਰਹੇ ਮਸ਼ਹੂਰ ਗਾਇਕ ਕਰਤਾਰ ਰਮਲਾ

Sach Kahoon Punjabi Desk Picture
Published On

ਨਹੀਂ ਰਹੇ ਮਸ਼ਹੂਰ ਗਾਇਕ Kartar Ramla

ਫਰੀਦਕੋਟ। ਮਸ਼ਹੂਰ ਪੰਜਾਬੀ ਲੋਕ ਗਾਇਕ ਕਰਤਾਰ ਸਿੰਘ ਰਮਲਾ ਦਾ ਅੱਜ ਦਿਹਾਂਤ ਹੋ ਗਿਆ ਹੈ। ਕਰਤਾਰ ਰਮਲਾ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ। ਕਰਤਾਰ ਰਮਲਾ 80 ਵਰ੍ਹਿਆਂ ਦੇ ਸਨ। ਅੱਜ ਸ਼ਾਮ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ‘ਚ ਉਨ੍ਹਾਂ ਨੇ ਆਖਰੀ ਸਾਹ ਲਏ। ਕਰਤਾਰ ਰਮਲਾ ਲੋਕ ਸੰਗੀਤ ਦੇ ਬਾਦਸ਼ਾਹ ਉਸਤਾਦ ਲਾਲ ਚੰਦ ਯਮਲਾ ਜੱਟ ਦੇ ਸ਼ਾਗਿਰਦ ਸਨ। ਕਰਤਾਰ ਰਮਲਾ ਦੇ ਦਿਹਾਂਤ ਕਾਰਨ ਪੰਜਾਬੀ ਸੰਗੀਤ ਜਗਤ ‘ਚ ਸੋਗ ਦੀ ਲਹਿਰ ਹੈ। ਵੱਖ-ਵੱਖ ਪੰਜਾਬੀ ਗਾਇਕ ਸੋਸ਼ਲ ਮੀਡੀਆ ਰਾਹੀਂ ਕਰਤਾਰ ਰਮਲਾ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕਰ ਰਹੇ ਹਨ। ਕਰਤਾਰ ਰਮਲਾ ਦੀ ਮੌਤ ਨਾਲ ਪੰਜਾਬੀ ਸੰਗੀਤ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

 

About The Author

Related Posts