ਬਦਾਊਂ : ਪਟਾਕਾ ਫੈਕਟਰੀ ‘ਚ ਧਮਾਕਾ

Sach Kahoon Punjabi Desk Picture
Published On

ਧਮਾਕੇ ‘ਚ ਸੱਤ ਦੀ ਮੌਤ, ਕਈ ਗੰਭੀਰ ਰੂਪ ਵਿੱਚ ਜਖਮੀ (Patka Factory)

ਏਜੰਸੀ, ਬਦਾਊਂ

ਉੱਤਰ ਪ੍ਰਦੇਸ਼ ਦੇ ਬਦਾਊਂ ਜਿਲ੍ਹੇ ਦੇ ਇੱਕ ਪਟਾਕਾ ਫੈਕਟਰੀ (Patka Factory) ‘ਚ ਧਮਾਕੇ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਧਮਾਕੇ ਸੱਤ ਲੋਕਾਂ ਦੇ ਮਾਰੇ ਜਾਣ ਦੀ ਤੇ ਕਈਆਂ ਦੇ ਜਖਮੀ ਹੋਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਦਿਵਾਲੀ ਦੇ ਚੱਲਦਿਆਂ ਉਸ ਫੈਕਟਰੀ ‘ਚ ਪਟਾਕੇ ਬਣਾਉਣ ਦਾ ਕੰਮ ਚੱਲ ਰਿਹਾ ਸੀ ਇਸ ਦੌਰਾਨ ਫੈਕਟਰੀ ‘ਚ ਇੱਕ ਦਮ ਧਮਾਕਾ ਹੋਇਆ। ਧਮਾਕਾ ਇੰਨਾ ਖਤਰਨਾਕ ਸੀ ਕਿ ਉਸਦੀ ਆਵਾਜ ਦੂਰ ਤੱਕ ਸੁਣਾਈ ਦਿੱਤੀ। ਇਸ ਹਾਦਸੇ ‘ਚ ਸੱਤ ਲੋਕਾਂ ਦੀ ਮੌਤ ਹੋਈ ਹੈ ਜਦੋਂ ਕਿ ਕਈ ਗੰਭੀਰ ਰੂਪ ਵਿੰਚ ਜਖਮੀ ਗਏ ਹਨ।

ਜਾਣਕਾਰੀ ਅਨੁਸਾਰ ਇਹ ਫੈਕਟਰੀ ਬਦਾਊਂ ਜਿਲ੍ਹੇ ਦੇ ਪਿੰਡ ਰਸੂਲਪੁਰ ਕੋਲ ਸਥਿਤ ਹੈ ਤੇ ਇੱਥੇ ਗੈਰ ਕਾਨੂੰਨੀ ਤੌਰ ‘ਤੇ ਪਟਾਕੇ ਬਣਾਉਣ ਤੇ ਵੇਚਣ ਦਾ ਕੰਮ ਚੱਲ ਰਿਹਾ ਸੀ। ਇਸ ਧਮਾਕੇ ਨਾਲ ਆਸ-ਪਾਸ ਦੀਆਂ ਕਈ ਥਾਵਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਭਿਆਨਕ ਅੱਗ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ। ਇਸ ਹਾਦਸੇ ‘ਚ ਜਖਮੀ ਲੋਕਾਂ ਨੂੰ ਤੁਰੰਤ ਨੇੜਲੇ ਹਸਤਪਾਲਾਂ ‘ਚ ਦਾਖਲ ਕਰਵਾਇਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Related Posts