ਚੁਣੀਆਂ ਸਰਕਾਰ ਡੇਗਣ ਦੀ ਥਾਂ ਜਨਹਿਤ ‘ਤੇ ਧਿਆਨ ਦੇਣ ਮੋਦੀ

Sach Kahoon Punjabi Desk Picture
Published On

ਚੁਣੀਆਂ ਸਰਕਾਰ ਡੇਗਣ ਦੀ ਥਾਂ ਜਨਹਿਤ ‘ਤੇ ਧਿਆਨ ਦੇਣ ਮੋਦੀ
ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਦਫ਼ਤਰ ‘ਤੇ ਨਿਸ਼ਾਨਾ ਲਾਇਆ

ਨਵੀਂ ਦਿੱਲੀ, ਏਜੰਸੀ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਦਫਤਰ ‘ਤੇ ਨਿਸ਼ਾਨਾ ਲਾਉਂਦੇ ਹੋਏ ਕਿਹਾ ਹੈ ਕਿ ਚੁਣੀਆਂ ਹੋਈਆਂ ਸਰਕਾਰਾਂ ਡੇਗਣ ਦੀ ਥਾਂ ਉਹਨਾਂ ਨੂੰ ਜਨਹਿਤ ਦੇ ਮੁੱਦਿਆਂ ‘ਤੇ ਧਿਆਨ ਦੇਣਾ ਚਾਹੀਦਾ ਹੈ। ਸ੍ਰੀ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਪ੍ਰਧਾਨ ਮੰਤਰੀ ਦਫ਼ਤਰ ਨੂੰ ਚੁਣੀਆਂ ਸਰਕਾਰਾਂ ਡੇਗਣ ‘ਤੇ ਨਹੀਂ ਸਗੋਂ ਇਸ ਗੱਲ ‘ਤੇ ਧਿਆਨ ਦੇਣਾ ਚਾਹੀਦਾ ਹੈ ਕਿ ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ਡਿੱਗ ਗਈਆਂ ਹਨ ਅਤੇ ਉਸ ਦਾ ਫਾਇਦਾ ਦੇਸ਼ ਦੀ ਜਨਤਾ ਨੂੰ ਮਿਲਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਦਫ਼ਤਰ ਤੁਸੀਂ ਕਾਂਗਰਸ ਦੀ ਚੁਣੀ ਹੋਈ ਸਰਕਾਰ ਨੂੰ ਡੇਗਣ ‘ਚ ਲੱਗੇ ਹੋ, ਤੁਹਾਨੂੰ ਧਿਆਨ ਹੋਣਾ ਚਾਹੀਦਾ ਹੈ ਕਿ ਅੰਤਰਰਾਸ਼ਟਰੀ ਬਜ਼ਾਰ ‘ਚ ਕੱਚਾ ਤੇਲ 35 ਫੀਸਦੀ ਡਿੱਗ ਗਿਆ ਹੈ। ਕੀ ਤੁਸੀਂ ਇਸ ਦਾ ਲਾਭ ਪੈਟਰੋਲ ਦੀ ਕੀਮਤ 60 ਰੁਪਏ ਪ੍ਰਤੀ ਲੀਟਰ ਤੋਂ ਹੇਠਾਂ ਲਿਆ ਕੇ ਦੇਸ਼ ਦੀ ਜਨਤਾ ਨੂੰ ਦੇ ਸਕਦੇ ਹੋ। ਇਸ ਨਾਲ ਅਰਥਵਿਵਸਥਾ ਨੂੰ ਮਜਬੂਤੀ ਮਿਲੇਗੀ।’ Rahul

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Related Posts