MSG ਭੰਡਾਰਾ: ਸੜਕਾਂ ‘ਤੇ 25 ਤੋਂ 60 ਕਿਲੋਮੀਟਰ ਤੱਕ ਲੱਗਿਆ ਜਾਮ, ਵੇਖੋ ਤਸਵੀਰਾਂ

Sach Kahoon Punjabi Desk Picture
Published On

ਸਰਸਾ, (ਸੱਚ ਕਹੂੰ ਨਿਊਜ਼)। ਰੂਹਾਨੀਅਤ ਤੇ ਸਮਾਜ ਸੇਵਾ ਦੇ ਵਿਸ਼ਵ ਕਿਰਤੀਮਾਨ ਸਥਾਪਿਤ ਕਰਨ ਵਾਲੇ ਡੇਰਾ ਸੱਚਾ ਸੌਦਾ ਦੇ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਜਾ ਦੇ 104ਵੇਂ ਪਵਿੱਤਰ ਅਵਤਾਰ ਦਿਵਸ ਦਾ ‘ਐਮਐਸਜੀ ਭੰਡਾਰਾ’ ਬੁੱਧਵਾਰ ਨੂੰ ਡੇਰਾ ਸੱਚਾ ਸੌਦਾ ਦੀ ਕਰੋਡ਼ਾਂ ਦੀ ਸਾਧ-ਸੰਗਤ ਨੇ ਧੂਮ-ਧਾਮ ਨਾਲ ਤੇ ਪੂਰੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਜਿੱਥੇ ਸ਼ਾਹ ਸਤਿਨਾਮ ਜੀ ਧਾਮ ’ਚ ਪਵਿੱਤਰ ਭੰਡਾਰਾ ਐਮਐਸਜੀ ਦੇ ਰੰਗ ’ਚ ਰੰਗਿਆ ਨਜ਼ਰ ਆਇਆ। ਉੱਤੇ ਸੈਂਕਡ਼ੇ ਏਕਡ਼ ’ਚ ਬਣਾਏ ਗਏ ਵਿਸ਼ਾਲ ਪੰਡਾਲ ’ਚ ਸ਼ਰਧਾਲੂਆਂ ਦੇ ਉਤਸ਼ਾਹ ਦੇ ਸਾਹਮਣੇ ਛੋਟੇ ਪੈ ਗਏ। ਡੇਰਾ ਸੱਚਾ ਸੌਦਾ ਵੱਲੋਂ ਆਉਣ ਵਾਲੇ ਸਾਰੇ ਮਾਰਗਾਂ ’ਤੇ ਸ਼ਰਧਾਲੂ ਹੀ ਨਜ਼ਰ ਆ ਰਹੇ ਸਨ। (MSG Bhandara)

ਡੇਰਾ ਸੱਚਾ ਸੌਦਾ ਨੂੰ ਆਉਣ ਵਾਲੀਆਂ ਸਾਰੀਆਂ ਸਡ਼ਕਾਂ ’ਤੇ 25 ਤੋਂ 60 ਕਿਲੋਮੀਟਰ ਤੱਕ ਜਾਮ ਲੱਗਿਆ ਰਿਹਾ। ਇੰਜ ਲੱਗ ਰਿਹਾ ਸੀ ਕਿ ਜਿਵੇਂ ਸਾਰੇ ਵਾਹਨ ਸਰਸਾ ’ਚ ਹੀ ਆ ਗਏ ਹੋਣ। ਚਾਰੇ ਪਾਸੇ ਗੱਡੀਆਂ, ਕਾਰਾਂ, ਬੱਸਾਂ, ਟਰੈਕਟਰ ਤੇ ਟਰੱਕ ਆਦਿ ਦੀਆਂ ਲੰਮੀਆਂ ਕਤਾਰਾਂ ਲੱਗੀਆਂ ਹੋਈਆਂ ਸਨ ਤੇ ਟਰੈਫਿਕ ਵਿਵਸਥਾ ਨੂੰ ਸੇਵਾਦਾਰਾਂ ਨੇ ਸੁਚੱਜੇ ਢੰਗ ਨਾਲ ਚਲਾਈ ਰੱਖਿਆ ਜੋ ਕਾਬਿਲੇ ਤਾਰੀਫ ਸੀ।

 

ਸੈਂਕਡ਼ੇ ਏਕਡ਼ ¹ਚ ਬਣਾਏ ਗਏ ਵਿਸ਼ਾਲ ਪੰਡਾਲ

25 ਜਨਵਰੀ ਸਵੇਰੇ 11 ਵਜੇ ਐਮਐਸਜੀ ਭੰਡਾਰੇ ਦੇ ਰੂਹਾਨੀ ਸਤਿਸੰਗ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਸੈਂਕਡ਼ੇ ਏਕਡ਼ ’ਚ ਬਣਾਏ ਗਏ ਵਿਸ਼ਾਲ ਪੰਡਾਲ ਸਾਧ-ਸੰਗਤ ਨਾਲ ਖਚਾਖਚ ਭਰ ਚੁੱਕੇ ਸਨ। ਇਸ ਦੇ ਨਾਲ ਹੀ ਆਸ਼ਰਮ ਵੱਲ ਆਉਣ ਵਾਲੇ ਸਾਰੇ ਮਾਰਗਾਂ ’ਤੇ ਜਿੱਥੋਂ ਤੱਕ ਨਜ਼ਰ ਜਾ ਰਹੀ ਸੀ ਸੰਗਤ ਹੀ ਸੰਗਤ ਨਜ਼ਰ ਆ ਰਹੀ ਸੀ। ਇਨਾਂ ਮਾਰਗਾਂ ’ਤੇ ਕਈ-ਕਈ ਕਿਲੋਮੀਟਰ ਤੱਕ ਸਾਧ-ਸੰਗਤ ਦੇ ਵਾਹਨਾਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਲੱਗੀਆਂ ਰਹੀਆਂ। ਚਾਰੇ ਪਾਸੇ ਬਣੇ ਸਵਾਗਤੀ ਗੇਟ ਅਨੋਖਾ ਨਜ਼ਾਰਾ ਪੇਸ਼ ਕਰ ਰਹੇ ਸਨ। ਇਸ ਸ਼ੁੱਭ ਮੌਕੇ ਡੇਰਾ ਸੱਚਾ ਸੌਦਾ ਦੇ ਦੇਸ਼-ਵਿਦੇਸ਼ ਦੇ ਸ਼ਰਧਾਲੂ ਆਪਣੀ ਸੱਭਿਆਚਾਰਕ ਪਹਿਰਾਵੇ ਤੇ ਸਾਜਾਂ ’ਤੇ ਨੱਚਦੇ ਹੋਏ ਸਤਿਸੰਗ ਪੰਡਾਲ ’ਚ ਪਹੁੰਚੇ ਅਤੇ ਇੱਕ-ਦੂਜੇ ਨੂੰ ਵਧਾਈਆਂ ਦੇ ਕੇ ਖੁਸ਼ੀ ਮਨਾਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ

About The Author

Related Posts