ਨਵਜੋਤ ਸਿੰਘ ਸਿੱਧੂ ਦਿੱਲੀ ਪੁੱਜੇ, ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ

Sach Kahoon Punjabi Desk Picture
Published On

ਨਵਜੋਤ ਸਿੰਘ ਸਿੱਧੂ ਦਿੱਲੀ ਪੁੱਜੇ, ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ (ਅਸ਼ਵਨੀ ਚਾਵਲਾ)। ਨਵਜੋਤ ਸਿੰਘ ਸਿੱਧੂ Navjot Singh Sidhu ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨ ਦਿੱਲੀ ਪਹੁੰਚੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਸ ਨੂੰ ਕਾਂਗਰਸ ਪਾਰਟੀ ਹਾਈ ਕਮਾਂਡ ਵੱਲੋਂ ਦਿੱਲੀ ਸੱਦਿਆ ਗਿਆ ਸੀ। ਇਸ ਸਬੰਧ ਵਿਚ ਉਨ੍ਹਾਂ 25 ਫਰਵਰੀ, 2020 ਨੂੰ ਕਾਂਗਰਸ ਦੇ ਜਨਰਲ ਸਕੱਤਰ ਸ੍ਰੀਮਤੀ ਪ੍ਰਇੰਕਾ ਗਾਂਧੀ ਜੀ ਨਾਲ ਉਨ੍ਹਾਂ ਦੀ ਰਹਾਇਸ ਵਿਖੇ 40 ਮਿੰਟ ਮੁਲਾਕਾਤ ਕੀਤੀ। ਇਸੇ ਲੜੀ ਵਿੱਚ,ਅਗਲੇ ਦਿਨ ਅਰਥਾਤ 26 ਫਰਵਰੀ, 2020 ਨੂੰ ਕਾਂਗਰਸ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਦੋਵਾਂ ਨਾਲ ਦਸ ਜਨਪਥ ਵਿਖੇ ਇੱਕ ਘੰਟੇ ਤੋਂ ਵੱਧ ਸਮੇਂ ਲਈ ਮੁਲਾਕਾਤ ਕੀਤੀ। ਇਹਨਾਂ ਮੁਲਾਕਾਤਾਂ ਦੌਰਾਨ ਉਨ੍ਹਾਂ ਹਾਈ ਕਮਾਂਡ ਨੂੰ ਪੰਜਾਬ ਦੀ ਮੌਜੂਦਾ ਹਾਲਾਤ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਪੰਜਾਬ ਨੂੰ ਵਿਕਾਸ ਦੀਆਂ ਲੀਹਾਂ ਉੱਪਰ ਲੈ ਕੇ ਆਉਣ ਤੇ ਇਸਨੂੰ ਆਤਮ ਨਿਰਭਰ ਬਨਾਉਣ ਦੇ ਆਪਣੇ ਰੋਡ-ਮੈਪ ਤੋਂ ਵੀ ਜਾਣੂ ਕਰਵਾਇਆ।

  • ਦੋਵਾਂ ਮੁਲਾਕਾਤਾਂ ਵਿਚ ਹਾਈ ਕਮਾਂਡ ਨੇ ਮੇਰੇ ਵਿਚਾਰਾਂ ਨੂੰ ਬਹੁਤ ਠਰੰਮੇ ਅਤੇ ਗੌਰ ਨਾਲ ਸੁਣਿਆ।
  • ਪੰਜਾਬ ਨੂੰ ਇਸ ਦੀ ਗੁਆਚੀ ਖੁਸ਼ਹਾਲੀ ਦਿਵਾਉਣ ਖ਼ਾਤਰ ਇਸ ਨੂੰ ਪੈਰਾਂ ਸਿਰ ਖੜ੍ਹੇ ਕਰਨ ਦੇ
  • ਆਪਣੇ ਰੋਡ-ਮੈਪ ਨੂੰ ਮੈਂ ਪਿਛਲੇ ਕਈ ਸਾਲਾਂ ਤੋਂ ਮੰਤਰੀ-ਮੰਡਲ ਅਤੇ ਆਮ ਲੋਕਾਂ ਵਿਚਕਾਰ ਰੱਖਦਾ ਰਿਹਾ ਹਾਂ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Navjot Singh Sidhu

About The Author

Related Posts