ਰੇਲਵੇ ਨੇ ਆਪਣੀਆਂ ਯਾਤਰੀ ਸੇਵਾਵਾਂ ਕੀਤੀਆਂ 3 ਮਈ ਰੱਦ

Sach Kahoon Punjabi Desk Picture
Published On

ਰੇਲਵੇ ਨੇ ਆਪਣੀਆਂ ਯਾਤਰੀ ਸੇਵਾਵਾਂ ਕੀਤੀਆਂ 3 ਮਈ ਰੱਦ

ਨਵੀਂ ਦਿੱਲੀ। ਦੇਸ਼ ‘ਚ ਲਾਕਡਾਊਨ 3 ਮਈ ਤੱਕ ਵੱਧਣ ਤੋਂ ਬਾਅਦ ਭਾਰਤੀ ਰੇਲਵੇ ਨੇ ਵੀ ਆਪਣੀਆਂ ਯਾਤਰੀ ਸੇਵਾਵਾਂ ਨੂੰ 3 ਮਈ ਤਕ ਰੱਦ ਕਰ ਦਿੱਤਾ ਹੈ। ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਇਨਫੈਕਸ਼ਨ ਨੂੰ ਫੈਲਣ ਤੋਂ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ‘ਚ ਜਾਰੀ ਲਾਕਡਾਊਨ ਨੂੰ 3 ਮਈ ਤਕ ਵਧਾਉਣ ਦਾ ਐਲਾਨ ਤੋਂ ਬਾਅਦ ਇਹ ਫੈਸਲਾ ਲਿਆ ਗਿਆ। ਇਸ ਤੋਂ ਪਹਿਲਾਂ ਯਾਤਰੀ ਸੇਵਾਵਾਂ 14 ਅਪ੍ਰੈਲ ਰਾਤ ਤੱਕ ਰੱਦ ਕੀਤੀਆਂ ਗਈਆਂ ਸਨ। ਦੱਸਣਯੋਗ ਹੈ ਕਿ ਦੇਸ਼ ‘ਚ ਪਹਿਲਾਂ 25 ਮਾਰਚ ਤੋਂ 14 ਅਪਰੈਲ ਤੱਕ 21 ਦਿਨਾਂ ਦਾ ਲਾਕਡਾਊਨ ਲਾਗੂ ਕੀਤਾ ਗਿਆ ਸੀ, ਜੋ ਕਿ ਅੱਜ ਖਤਮ ਹੋ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਨਾਂਅ ਸੰਬੋਧਨ ‘ਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਦੇਸ਼ ‘ਚ ਲਾਕਡਾਊਨ ਨੂੰ ਵਧਾ ਕੇ 3 ਮਈ ਤਕ ਲਾਗੂ ਕਰ ਦਿੱਤਾ ਹੈ। ਯਾਨੀ ਕਿ 3 ਮਈ ਤਕ ਸਾਨੂੰ ਸਾਰਿਆਂ ਨੂੰ, ਹਰ ਦੇਸ਼ ਵਾਸੀ ਨੂੰ ਲਾਕਡਾਊਨ ਹੀ ਰਹਿਣਾ ਹੋਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Related Posts