Punjab

Jalandhar News: ਜਲੰਧਰ ’ਚ ਚੱਲਦੀ ਸਕਾਰਪੀਓ ਨੂੰ ਲੱਗੀ ਭਿਆਨਕ ਅੱਗ
Punjab Youth Congress: ਧੂਰੀ ਦੇ ਸ਼ੁਭਮ ਸ਼ਰਮਾ ਸ਼ੁਭੀ ਬਣੇ ਪੰਜਾਬ ਯੂਥ ਕਾਂਗਰਸ ਦੇ ਨਵੇਂ ਸੂਬਾ ਪ੍ਰਧਾਨ
Health News: ਪੰਜਾਬ 'ਚ ਮਹਿਲਾਵਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੁਰੱਖਿਅਤ ਅਤੇ ਸਮੇਂ ਸਿਰ ਪ੍ਰਜਨਨ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦਾ ਲਾਭ
Kejriwal: ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ, ਇਹ ਦੁਨੀਆ ਦਾ ਸਭ ਤੋਂ ਵੱਡਾ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਹੈ: ਅਰਵਿੰਦ ਕੇਜਰੀਵਾਲ
Punjab Government Schemes: ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ 'ਆਪ' ਵੱਲੋਂ ਦਿੱਤੀਆਂ 100% ਗਾਰੰਟੀਆਂ ਪੂਰੀਆਂ ਕੀਤੀਆਂ: ਬਲਤੇਜ ਪੰਨੂ

ਅਸਾਮ ‘ਚ ਭਿਆਨਕ ਹੜ੍ਹ: 44 ਮੌਤਾਂ, 24 ਜ਼ਿਲ੍ਹੇ ਪ੍ਰਭਾਵਿਤ

Sach Kahoon Punjabi Desk Picture
Published On

ਗੁਹਾਟੀ: ਅਸਾਮ ਦੇ 24 ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਆ ਗਏ ਹਨ। ਹੁਣ ਤੱਕ ਹੜ੍ਹਾਂ ਕਾਰਨ 44 ਜਣਿਆਂ ਦੀ ਜਾਨ ਜਾ ਚੁੱਕੀ ਹੈ। ਕਰੀਬ 17.2 ਲੱਖ ਲੋਕ ਹੜ੍ਹ ਤੋਂ ਪ੍ਰਭਾਵਿਤ ਹਨ। ਹੜ੍ਹ ਦਾ ਅਸਰ ਇਨਸਾਨਾਂ ਦੇ ਨਾਲ-ਨਾਲ ਜਾਨਵਰਾਂ ‘ਤੇ ਵੀ ਪੈ ਰਿਹਾ ਹੈ। ਗੈਂਡਿਆਂ ਲਈ ਮਸ਼ਹੂਰ ਕਾਜੀਰੰਗਾ ਨੈਸ਼ਨਲ ਪਾਰਕ ਅੱਧਾ ਡੁੱਬ ਚੁੱਕਿਆ ਹੈ। ਪਾਰਕ ਦੇ ਜਾਨਵਰਾਂ ਨੂੰ ਹੜ੍ਹ ਤੋਂ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪ੍ਰਧਾਨ ਮੰਤਰੀ ਨੇ ਚਿੰਤਾ ਪ੍ਰਗਟਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰਬ  ਉੱਤਰ ਦੇ ਵੱਖ-ਵੱਖ ਇਲਾਕਿਆਂ ਵਿੱਚ ਹੜ੍ਹਾਂ ਦੇ ਹਾਲਾਤ ‘ਤੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਕੇਂਦਰ ਵੱਲੋਂ ਹਰ ਸੰਭਵ ਮੱਦਦ ਦਾ ਵਾਅਦਾ ਕੀਤਾ। ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਗ੍ਰਹਿ ਰਾਜ ਮੰਤਰੀ ਕਿਰਨ ਰਿਜਿਜੂ ਨੂੰ ਨਿੱਜੀ ਤੌਰ ‘ਤੇ ਰਾਹਤ ਅਤੇ ਬਚਾਅ ਕਾਰਜਾਂ ਦਾ ਨਿਰੀਖਣ ਕਰਨ ਅਤੇ ਹਰ ਸੰਭਵ ਮੱਦਦ ਸੁਖਾਲੀ ਬਣਾਉਣ ਲਈ ਕਿਹਾ ਹੈ। ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਹੜ੍ਹ ਦੀ ਸਥਿਤੀ ‘ਤੇ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਪੇਮਾ ਖਾਂਡੂ ਅਤੇ ਦਿੱਲੀ ਅਤੇ ਰਾਜਾਂ  ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ।

ਰਾਹਤ ਟੀਮ ਬਚਾਅ ਕਾਰਜਾਂ ‘ਚ ਜੁਟੀ

ਉੱਧਰ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਹੜ੍ਹ ਕਾਰਨ 44 ਜਣਿਆਂ ਦੀ ਮੌਤ ਹੋ ਚੁੱਕੀ ਹੈ। ਅਸਾਮ ਰਾਜ ਆਫ਼ਤ ਪ੍ਰਬੰਧ ਅਥਾਰਟੀ  ਦੇ ਅਧਿਕਾਰੀਆਂ ਮੁਤਾਬਕ ਬੀਤੇ 24 ਘੰਟਿਆਂ ਵਿੱਚ ਵੱਖ-ਵੱਖ ਹਾਦਿਸਆਂ ਵਿੱਚ ਪੰਜ ਜਣਿਆਂ ਦੀ ਮੌਤ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਤੱਕ 17 ਲੱਖ 18 ਹਜ਼ਾਰ 135 ਲੋਕ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। 31 ਹਜ਼ਾਰ ਲੋਕਾਂ ਲਈ 294 ਰਾਹਤ ਕੈਂਪ ਲਾਏ ਗਏ ਹਨ। ਰਾਹਤ ਟੀਮ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟੀ ਹੋਈ ਹੈ ਅਤੇ ਹੁਣ ਤੱਕ 2 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੂੰ ਬਚਾਇਆ ਗਿਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

About The Author

Related Posts