Punjab

Bhagwant Mann: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਧ ਰਹੇ ਕੇਂਦਰੀਕਰਨ ਅਤੇ ਵਿਦਿਅਕ ਨਾਬਰਾਬਰੀ ਦੀਆਂ ਚਿੰਤਾਵਾਂ ਨੂੰ ਲੈ ਕੇ ਕੇਂਦਰ ਨੂੰ ਉੱਚ ਸਿੱਖਿਆ ਬਿੱਲ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ 
AAP Punjab: ਆਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਵਿਰੁੱਧ ਫਰਜ਼ੀ ਵੀਡੀਓ ਮੁਹਿੰਮ ਪਿੱਛੇ ਮੌਜੂਦ ਲੋਕਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ
ਰਿਕਵਰੀ ਤੋਂ ਰੋਜ਼ਗਾਰ ਤੱਕ, ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਰਾਹੀਂ ਨਵੀਂ ਜ਼ਿੰਦਗੀ ਦੇ ਰਹੀ ਹੈ
ਦਸਮੇਸ਼ ਡੈਂਟਲ ਕਾਲਜ ’ਚ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ
International Yoga Day: ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਅਧਿਆਪਕ ਦੀ ਬਦਲੀ ਲਈ ਰਿਸ਼ਵਤ ਲੈਣਾ ਪਿਆ ਮਹਿੰਗਾ, ਹੁਣ ਲੈਕਚਰਾਰ ਜਾਏਗਾ ਜੇਲ੍ਹ

Sach Kahoon Punjabi Desk Picture
Published On

ਮੁਲਜ਼ਮ ਲੈਕਚਰਾਰ ਨੇ ਬਦਲੀ ਕਰਵਾਉਣ ਲਈ ਮੰਗੇ ਸਨ 2 ਲੱਖ ਰੁਪਏ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਅੱਜ ਐਸ.ਏ.ਐਸ.ਨਗਰ ਜ਼ਿਲੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੜੂ ਵਿਖੇ ਤਾਇਨਾਤ ਲੈਕਚਰਾਰ ਉਮੇਸ਼ ਕੁਮਾਰ ਮੁੰਜਾਲ ਨੂੰ ਪੀ. ਰੰਜਨ ਵਾਸੀ ਨਾਨਕ ਨਗਰੀ ਅਬੋਹਰ (ਫਾਜ਼ਿਲਕਾ) ਤੋਂ 1.16 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ : ਸਰਕਾਰੀ ਬੱਸ ’ਚੋਂ 22 ਲੀਟਰ ਡੀਜ਼ਲ ਚੋਰੀ ਕਰਦਾ ਡਰਾਈਵਰ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ. ਰੰਜਨ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ ਪਤਨੀ ਪਿ੍ਰਆ ਮਿਗਲਾਨੀ, ਜੋ ਸਰਕਾਰੀ ਅਧਿਆਪਕ ਹੈ, ਫਿਰੋਜ਼ਪੁਰ ਜ਼ਿਲੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਸੂਵਾਲ ਵਿਖੇ ਤਾਇਨਾਤ ਸੀ। ਇਹ ਸਕੂਲ ਉਨਾਂ ਦੇ ਘਰ ਤੋਂ ਲਗਭਗ 180 ਕਿਲੋਮੀਟਰ ਦੂਰ ਸੀ। ਉਮੇਸ਼ ਕੁਮਾਰ ਨੇ ਉਸ ਦੀ ਪਤਨੀ ਦੀ ਘਰ ਦੇ ਨੇੜੇ ਬਦਲੀ ਕਰਵਾਉਣ ਲਈ ਉਸ ਨਾਲ ਸੰਪਰਕ ਕੀਤਾ ਸੀ। ਉਹ (ਸ਼ਿਕਾਇਤਕਰਤਾ) 26-10-2021 ਨੂੰ ਉਕਤ ਲੈਕਚਰਾਰ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਲਿਆ ਅਤੇ ਮੁਲਜ਼ਮ ਲੈਕਚਰਾਰ ਨੇ ਬਦਲੀ ਕਰਵਾਉਣ ਬਦਲੇ ਉਸ ਕੋਲੋਂ 2 ਲੱਖ ਰੁਪਏ ਰਿਸ਼ਵਤ ਮੰਗੀ ਸੀ।

1.16 ਲੱਖ ਰੁਪਏ ਰਿਸ਼ਵਤ ਲੈਂਦਿਆਂ ਕਾਬੂ

ਮੁਲਜ਼ਮ ਲੈਕਚਰਾਰ ਨੇ ਸ਼ਿਕਾਇਤਕਰਤਾ ਤੋਂ ਵੱਖ-ਵੱਖ ਮਿਤੀਆਂ ’ਤੇ ਰਿਸ਼ਵਤ ਵਜੋਂ 1.16 ਲੱਖ ਰੁਪਏ ਲਏ ਅਤੇ ਫਿਰ ਰਿਸ਼ਵਤ ਦੀ ਬਾਕੀ ਰਕਮ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਪਰ ਸ਼ਿਕਾਇਤਕਰਤਾ ਵੱਲੋਂ ਰਿਸ਼ਵਤ ਦੀ ਬਾਕੀ ਰਕਮ ਨਾ ਦੇਣ ਕਾਰਨ ਉਸਦੀ ਪਤਨੀ ਦੀ ਬਦਲੀ ਨਾ ਹੋ ਸਕੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਪੰਜਾਬ ਸਿੱਖਿਆ ਵਿਭਾਗ ਨੇ 10-06-2022 ਨੂੰ ਆਨਲਾਈਨ ਬਦਲੀਆਂ ਲਈ ਪੋਰਟਲ ਖੋਲਿਆ ਸੀ ਅਤੇ ਦਰਖਾਸਤ ਦੇ ਆਧਾਰ ’ਤੇ ਪਿ੍ਰਆ ਮਿਗਲਾਨੀ ਦੀ ਬਦਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਟੀਵਾਲਾ ਤਹਿਸੀਲ ਮਲੋਟ, ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵਿਖੇ ਹੋ ਗਈ ਸੀ ਅਤੇ ਉਸ ਨੇ 16-06-2022 ਨੂੰ ਨਵੇਂ ਤਾਇਨਾਤੀ ਸਥਾਨ ‘ਤੇ ਡਿਊਟੀ ਜੁਆਇਨ ਕਰ ਲਈ। ਪਰ ਮੁਲਜ਼ਮ ਲੈਕਚਰਾਰ ਨੇ ਰਿਸ਼ਵਤ ਦੀ ਬਾਕੀ ਰਕਮ ਲਈ ਉਨਾਂ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਇਸ ਉੱਤੇ ਉਨਾਂ ਨੇ ਵਿਜੀਲੈਂਸ ਨੂੰ ਸ਼ਿਕਾਇਤ ਕਰ ਦਿੱਤੀ। (Punjab Vigilance Bureau)

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਯੂਨਿਟ ਫਾਜ਼ਿਲਕਾ ਦੀ ਟੀਮ ਨੇ ਅੱਜ ਲੈਕਚਰਾਰ ਉਮੇਸ਼ ਕੁਮਾਰ ਮੁੰਜਾਲ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 29-08-2023 ਨੂੰ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿਖੇ ਐਫ.ਆਈ.ਆਰ. ਨੰਬਰ 21 ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

About The Author

Latest News

Related Posts