ਸਾਡੇ ਨਾਲ ਸ਼ਾਮਲ

Follow us

11.5 C
Chandigarh
Saturday, February 7, 2026
More
    Home Breaking News Bribe: 20 ਹਜ਼ਾ...

    Bribe: 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏਐਸਆਈ ਰੰਗੇ ਹੱਥੀਂ ਕਾਬੂ

    Bribe
    Bribe: 20 ਹਜ਼ਾਰ ਰੁਪਏ ਰਿਸ਼ਵਤ ਲੈਦਾ ਏਐਸਆਈ ਰੰਗੇ ਹੱਥੀਂ ਕਾਬੂ

    ਸ਼ਿਕਾਇਤਕਰਤਾ ਤੋਂ ਪਹਿਲਾਂ ਵੀ ਰਿਸ਼ਵਤ ਵਜੋਂ ਲੈ ਚੁੱਕਾ ਹੈ 20 ਹਜ਼ਾਰ ਰੁਪਏ : ਬਿਊਰੋ

    (ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਲੁਧਿਆਣਾ ਅਧੀਨ ਮਰਾਡੋ ਪੁਲਿਸ ਚੌਕੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਗ੍ਰਿਫ਼ਤਾਰੀ ਉਪਰੰਤ ਜਾਮਾ ਤਲਾਸ਼ੀ ਦੌਰਾਨ ਬਿਊਰੋ ਦੀ ਟੀਮ ਨੇ ਏਐੱਸਆਈ ਦੀ ਕਾਰ ਵਿੱਚੋਂ 32 ਹਜ਼ਾਰ ਰੁਪਏ ਵੀ ਬਰਾਮਦ ਕੀਤੇ ਹਨ। Bribe

    ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਪ੍ਰਤਾਪ ਸਿੰਘ ਨੂੰ ਗੁਰਜੀਤ ਰਾਏ ਵਾਸੀ ਸ਼ਿਮਲਾਪੁਰੀ (ਲੁਧਿਆਣਾ) ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਥਾਣੇ ਵਿੱਚ ਉਸਦੇ ਖਿਲਾਫ਼ ਪੁਲਿਸ ਕੇਸ ਦਰਜ ਹੈ ਅਤੇ ਇਸ ਕੇਸ ਵਿੱਚ ਉਕਤ ਏ.ਐਸ.ਆਈ. ਪ੍ਰਤਾਪ ਸਿੰਘ ਤਫਤੀਸ਼ੀ ਅਫਸਰ (ਆਈ.ਓ.) ਸੀ। ਉਸਨੇ ਅੱਗੇ ਦੋਸ਼ ਲਗਾਇਆ ਕਿ ਜਾਂਚ ਦੌਰਾਨ ਉਕਤ ਏ.ਐਸ.ਆਈ. ਨੇ ਬਿਨਾਂ ਕਿਸੇ ਲਿਖਾ-ਪੜ੍ਹੀ ਤੋਂ ਉਸਦਾ ਮੋਬਾਈਲ ਫ਼ੋਨ, ਲੈਪਟਾਪ ਅਤੇ ਕੁਝ ਦਸਤਾਵੇਜ਼ ਆਪਣੇ ਕਬਜ਼ੇ ਵਿੱਚ ਰੱਖ ਲਏ ਸਨ।

    ਇਹ ਵੀ ਪੜ੍ਹੋ: Blood Donation: ਐਮਰਜੰਸੀ ‘ਚ ਮਰੀਜ਼ ਲਈ ਕੀਤਾ ਖੂਨਦਾਨ

    ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਜ਼ਮਾਨਤ ਹੋਣ ਉਪਰੰਤ ਜਦੋਂ ਉਹ ਆਪਣਾ ਸਮਾਨ ਵਾਪਸ ਲੈਣ ਲਈ ਏ.ਐਸ.ਆਈ. ਪ੍ਰਤਾਪ ਸਿੰਘ ਨੂੰ ਮਿਲਿਆ ਤਾਂ ਉਸ ਨੇ 40 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਉਸਨੂੰ ਕੁਝ ਸਮਾਨ ਵਾਪਸ ਕਰਨ ਬਦਲੇ ਪਹਿਲੀ ਕਿਸ਼ਤ ਵਜੋਂ 20 ਹਜ਼ਾਰ ਰੁਪਏ ਰਿਸ਼ਵਤ ਲੈ ਲਈ। ਬਾਕੀ ਬਚਦਾ ਸਮਾਨ ਵਾਪਸ ਕਰਨ ਬਦਲੇ ਹੁਣ ਉਕਤ ਏ.ਐਸ.ਆਈ. ਰਿਸ਼ਵਤ ਦੇ ਬਾਕੀ 20 ਹਜ਼ਾਰ ਰੁਪਏ ਹੋਰ ਮੰਗ ਰਿਹਾ ਹੈ।

    20 ਹਜ਼ਾਰ ਰੁਪਏ ਦੀ ਦੂਜੀ ਕਿਸ਼ਤ ਵਜੋਂ ਰਿਸ਼ਵਤ ਲੈਂਦਿਆਂ ਕੀਤਾ ਕਾਬੂ | Bribe 

    ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਪ੍ਰਤਾਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20 ਹਜ਼ਾਰ ਰੁਪਏ ਦੀ ਦੂਜੀ ਕਿਸ਼ਤ ਵਜੋਂ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਉਕਤ ਏ.ਐਸ.ਆਈ. ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

    LEAVE A REPLY

    Please enter your comment!
    Please enter your name here