ਰਿਸ਼ਵਤ ਲੈਂਦਾ ਸੀਨੀਅਰ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Bribe

ਰਿਸ਼ਵਤ (Bribe) ਲੈਂਦਾ ਸੀਨੀਅਰ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

(ਸੁਖਜੀਤ ਮਾਨ) ਬਠਿੰਡਾ। ਵਿਜੀਲੈਂਸ ਬਿਉਰੋ ਵੱਲੋਂ ਅੱਜ ਇੱਥੋਂ ਦੇ ਥਾਣਾ ਕੋਤਵਾਲੀ ਦੇ ਅਧੀਨ ਪੈਂਦੀ ਪੁਲਿਸ ਚੌਕੀ ਸਿਵਲ ਹਸਪਤਾਲ ਬਠਿੰਡਾ ਵਿੱਚ ਤਾਇਨਾਤ ਸੀਨੀਅਰ ਸਿਪਾਹੀ ਬਿਕਰਮ ਸਿੰਘ ਨੂੰ 5,000 ਰੁਪਏ ਰਿਸਵਤ (Bribe) ਲੈਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸੰਬੰਧੀ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਸੀਨੀਅਰ ਸਿਪਾਹੀ ਬਿਕਰਮ ਸਿੰਘ ਨੂੰ ਕੁਲਵਿੰਦਰ ਸਿੰਘ ਵਾਸੀ ਨਛੱਤਰ ਨਗਰ ਬਠਿੰਡਾ ਦੀ ਸ਼ਿਕਾਇਤ ’ਤੇ ਗਿ੍ਰਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਗੈਂਗਸਟਰ ਮਨਦੀਪ ਸਿੰਘ ਮੰਨਾ ਦਾ ਮਿਲਿਆ ਚਾਰ ਦਿਨਾਂ ਦਾ ਰਿਮਾਂਡ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਬਠਿੰਡਾ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਹ ਆਪਣੀ ਗੱਡੀ ਟਾਟਾ 407 ਰਾਹੀਂ ਕਿਰਾਏ ਦਾ ਕੰਮ ਕਰਦਾ ਹੈ ਅਤੇ ਕਰੀਬ ਤਿੰਨ ਮਹੀਨੇ ਪਹਿਲਾਂ ਆਪਣੀ ਗੱਡੀ ਵਿੱਚ ਸਵਾਰੀਆਂ ਨੂੰ ਪਿੰਡ ਝੁੰਬਾਂ ਤੋਂ ਮਾਤਾ ਚਿੰਤਪੁਰਨੀ ਲੈ ਕੇ ਜਾਂਦੇ ਸਮੇਂ ਸਵਾਰੀਆਂ ਨਾਲ ਝਗੜਾ ਹੋ ਗਿਆ ਸੀ। ਇਸ ਝਗੜੇ ਦਾ ਰਾਜੀਨਾਮਾਂ ਕਰਵਾਉਣ ਸੰਬੰਧੀ ਉਕਤ ਸਿਪਾਹੀ 5000 ਰੁਪਏ ਰਿਸਵਤ ਦੀ ਮੰਗ ਕਰ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤ ਕਰਤਾ ਵੱਲੋਂ ਦਿੱਤੀ ਗਈ ਸੂਚਨਾ ਤੇ ਤੱਥਾਂ ਦੀ ਪੜਤਾਲ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਰੇਂਜ਼ ਬਠਿੰਡਾ ਦੀ ਟੀਮ ਨੇ ਉਕਤ ਮੁਲਜਮ ਸੀਨੀਅਰ ਸਿਪਾਹੀ ਬਿਕਰਮ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਉਕਤ ਮੁਲਜਮ ਖਿਲਾਫ ਭਿ੍ਰਸਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। (Bribe )

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here