ਬ੍ਰਿਟੇਨ ਨੇ ਜਲ੍ਹਿਆਂ ਵਾਲਾ ਬਾਗ ਕਤਲੇਆਮ ‘ਤੇ ਫਿਰ ਮੰਗੀ ਮਾਫ਼ੀ

Britain, Apologizes Again, Jallianwala Bagh, Massacre

ਸ਼ਰਮਨਾਕ ਘਟਨਾ ਦਿੱਤਾ ਕਰਾਰ

ਅੰਮ੍ਰਿਤਸਰ (ਏਜੰਸੀ)। ਜਲ੍ਹਿਆਂ ਵਾਲਾ ਬਾਗ ਕਤਲੇਆਮ ਦੀ ਬਰਸੀ ‘ਤੇ ਬ੍ਰਿਟਿਸ਼ ਸਰਕਾਰ ਨੇ ਇੱਕ ਵਾਰ ਫਿਰ ਮਾਫ਼ੀ ਮੰਗੀ ਹੈ ਅਤੇ ਇਸ ਨੂੰ ਸ਼ਰਮਨਾਕ ਘਟਨਾ ਕਰਾਰ ਦਿੱਤਾ ਹੈ। ਭਾਰਤ ‘ਚ ਬ੍ਰਿਟਿਸ਼ ਹਾਈ ਕਮਿਸ਼ਨਰ ਡੇਮਿਨਿਕ ਏਕਿਊਥ ਨੇ ਕਿਹਾ ਕਿ 100 ਸਾਲ ਪਹਿਲਾਂ ਹੋਈ ਇਹ ਘਟਨਾ ਵੱਡੀ ਤ੍ਰਸਦੀ ਸੀ। ਜੋ ਵੀ ਹੋਇਆ ਉਸ ਦਾ ਸਾਨੂੰ ਹਮੇਸ਼ਾ ਖੇਦ ਰਿਹਾ ਹੈ। ਇਹ ਬੇਹੱਦ ਸ਼ਰਮਨਾਕ ਸੀ। ਬ੍ਰਿਟਿਸ਼ ਹਾਈ ਕਮਿਸ਼ਨਰ ਨੇ ਸ਼ਹੀਦ ਸਮਾਰਕ ‘ਤੇ ਸ਼ਰਧਾਂਜਲੀ ਭੇਂਟ ਕੀਤੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਉ੍ਹਨਾਂ ਟਵੀਟ ਕਰ ਕੇ ਸ਼ਹੀਦਾਂ ਨੂੰ ਯਾਦ ਕੀਤਾ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲ੍ਹਿਆਂਵਾਲਾ ਬਾਗ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਜਲਿਆਂਵਾਲਾ ਬਾਗ ਕਤਲੇਆਮ ਦੇ 100 ਸਾਲ ਪੂਰੇ ਹੋਣ ‘ਤੇ ਰਾਜ ਪੱਧਰੀ ਸ਼ਰਧਾਂਜਲੀ ਸਮਾਰੋਹ ਕੀਤਾ ਜਾ ਰਿਹਾ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Britain, Apologizes Again, Jallianwala Bagh, Massacre

LEAVE A REPLY

Please enter your comment!
Please enter your name here