ਜਲਿਆਂਵਾਲਾ ਬਾਗ ਦੇ ਸਾਕੇ ਲਈ ਬ੍ਰਿਟਿਸ਼ ਸਰਕਾਰ ਮੰਗੇ ਮੁਆਫ਼ੀ

British, Government, Apologizes, Jallianwala, Massacre

ਯੂਕੇ ਤੋਂ ਮੁਆਫ਼ੀ ਮੰਗਵਾਉਣ ਲਈ ਕੇਂਦਰ ‘ਤੇ ਦਬਾਅ ਬਣਾਉਣ ਲਈ ਪੰਜਾਬ ਵਿਧਾਨ ਸਭਾ ‘ਚ ਮਤਾ ਪਾਸ

ਚੰਡੀਗੜ(ਅਸ਼ਵਨੀ ਚਾਵਲਾ)। ਜਲਿਆਂਵਾਲਾ ਬਾਗ਼ ਦੇ ਖੂਨੀ ਸਾਕੇ ਦੇ ਸ਼ਤਾਬਦੀ ਵਰ੍ਹੇ ਬ੍ਰਿਟਿਸ਼ ਸਰਕਾਰ ਨੂੰ ਆਪਣੀ ਗਲਤੀ ਮੰਨਦੇ ਹੋਏ ਮੁਆਫ਼ੀ ਮੰਗਣੀ ਚਾਹੀਦੀ ਹੈ। ਬ੍ਰਿਟਿਸ਼ ਸਰਕਾਰ ਦੇ ਜਰਨਲ ਡਾਇਰ ਨੇ ਉਸੇ ਸਮੇਂ ਵੱਡੀ ਗਲਤੀ ਕਰਦੇ ਹੋਏ ਨਿਹੱਥੇ ਪ੍ਰਦਰਸ਼ਨਕਾਰੀਆਂ ਨੂੰ ਗੋਲੀਆਂ ਮਾਰੀਆਂ ਸਨ ਜਿਸ ਦੀ ਮੁਆਫ਼ੀ ਬ੍ਰਿਟਿਸ਼ ਸਰਕਾਰ ਨੂੰ ਮੰਗਣੀ ਚਾਹੀਦੀ ਹੈ।

ਇਸ ਸਾਲ ਸ਼ਤਾਬਦੀ ਵਰ੍ਹੇ ਮੌਕੇ ਸ਼ਹੀਦਾਂ ਨੂੰ ਢੁੱਕਵੀਂ ਸ਼ਰਧਾਂਜਲੀ ਭੇਂਟ ਕਰਨ ਲਈ ਅੱਜ ਸਦਨ ਨੇ ਬ੍ਰਿਟਿਸ਼ ਸਰਕਾਰ ਤੋਂ ਮੁਆਫ਼ੀ ਮੰਗਵਾਉਣ ਲਈ ਕੇਂਦਰ ‘ਤੇ ਦਬਾਅ ਬਣਾਉਣ ਵਾਸਤੇ ਸਰਬਸੰਮਤੀ ਨਾਲ ਮਤਾ ਪਾਸ ਕੀਤਾ। ਇਹ ਮਤਾ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਪੇਸ਼ ਕੀਤਾ, ਜਿਸ ਨੂੰ ਮੈਂਬਰਾਂ ਨੇ ਜ਼ੁਬਾਨੀ ਵੋਟਾਂ ਨਾਲ ਸਰਬਸੰਮਤੀ ਨਾਲ ਪਾਸ ਕਰ ਦਿੱਤਾ। Jallianwala

ਮਤਾ ਪੇਸ਼ ਕਰਦਿਆਂ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਬਰਤਾਨਵੀ ਸਾਮਰਾਜ ਦੇ ਰੋਲਟ ਐਕਟ ਖ਼ਿਲਾਫ਼ 13 ਅਪਰੈਲ, 1919 ਨੂੰ ਵਿਸਾਖੀ ਵਾਲੇ ਦਿਨ ਜਲਿਆਂਵਾਲਾ ਬਾਗ਼ ਵਿੱਚ ਇਕੱਤਰ ਹੋਏ ਬੇਕਸੂਰ ਲੋਕਾਂ ‘ਤੇ ਸਾਜਿਸ਼ ਤਹਿਤ ਇਹ ਕਾਇਰਤਾ ਪੂਰਨ ਹਮਲਾ ਕੀਤਾ ਗਿਆ ਸੀ।

ਮੰਤਰੀ ਨੇ ਕਿਹਾ ਕਿ ਹਾਲਾਂਕਿ ਉਦੋਂ ਹੀ ਬਰਤਾਨਵੀ ਸਾਮਰਾਜ ਨੂੰ ਇਸ ਗ਼ੈਰ ਜ਼ਿੰਮੇਵਾਰਾਨਾ ਕਾਰਵਾਈ ਦੀ ਗੰਭੀਰਤਾ ਦਾ ਪਤਾ ਲੱਗ ਗਿਆ ਸੀ, ਜਿਸ ਦਾ ਸਬੂਤ ਜਨਰਲ ਡਾਇਰ ਦੀ ਬ੍ਰਿਟਿਸ਼ ਫ਼ੌਜ ਵਿੱਚੋਂ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਸੀ। ਉਨ੍ਹਾਂ ਦੱਸਿਆ ਕਿ ਨੋਬੇਲ ਪੁਰਸਕਾਰ ਜੇਤੂ ਰਾਬਿੰਦਰਨਾਥ ਟੈਗੋਰ ਨੇ ਇਸ ਦੇ ਵਿਰੋਧ ਵਿੱਚ ਨਾਈਟਹੁੱਡ ਦਾ ਖ਼ਿਤਾਬ ਵਾਪਸ ਕਰ ਦਿੱਤਾ ਸੀ।

ਸਪੀਕਰ ਨੂੰ ਇਸ ਮਤੇ ਨੂੰ ਸਦਨ ਵਿੱਚ ਜ਼ੁਬਾਨੀ ਮਤ ਰਾਹੀਂ ਪੇਸ਼ ਕਰਨ ਲਈ ਬੇਨਤੀ ਕਰਦਿਆਂ ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਭਾਰਤ ਵਾਸੀਆਂ ਅਤੇ ਵਿਦੇਸ਼ਾਂ ਵਿੱਚ ਵਸਦੇ ਭਾਰਤੀ ਭਾਈਚਾਰੇ ਦੇ ਜ਼ਖ਼ਮਾਂ ‘ਤੇ ਮੱਲ੍ਹਮ ਲਾਉਣ ਲਈ ਇਨ੍ਹਾਂ ਤੱਥਾਂ ਦੀ ਰੌਸ਼ਨੀ ਵਿੱਚ ਭਾਰਤ ਲਈ ਮੁਆਫ਼ੀ ਵਾਸਤੇ ਬ੍ਰਿਟਿਸ਼ ਸਰਕਾਰ ‘ਤੇ ਦਬਾਅ ਪਾਉਣ ਲਈ ਇਹ ਢੁਕਵਾਂ ਸਮਾਂ ਹੈ।  Jallianwala

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।