G-20 ਸੰਮੇਲਨ ਲਈ ਪਹੁੰਚੇ ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦਾ ਦਿੱਲੀ ਪਹੁੰਚਣ ’ਤੇ ਨਿੱਘਾ ਸਵਾਗਤ 

Rishi Sunak
G-20 ਸੰਮੇਲਨ ਲਈ ਪਹੁੰਚੇ ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦਾ ਦਿੱਲੀ ਪਹੁੰਚਣ ’ਤੇ ਨਿੱਘਾ ਸਵਾਗਤ 

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। G20 Summit ਰਾਜਧਾਨੀ ਨਵੀਂ ਦਿੱਲੀ ਵਿੱਚ G-20 ਸੰਮੇਲਨ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜਿਸ ਦੇ ਲਈ ਵਿਦੇਸ਼ੀ ਮਹਿਮਾਨ ਪਹੁੰਚਣੇ ਸ਼ੁਰੂ ਹੋ ਗਏ ਹਨ। ਇਹ ਜੀ-20 ਸੰਮੇਲਨ 9 ਤੋਂ 10 ਸਤੰਬਰ ਤੱਕ ਚੱਲੇਗਾ। ਇਟਲੀ ਦੇ ਪ੍ਰਧਾਨ ਮੰਤਰੀ ਜਿਓਰਜੀਓ ਮੇਲੋਨੀ ਤੋਂ ਬਾਅਦ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਆਪਣੀ ਪਤਨੀ ਅਕਸ਼ਾ ਮੂਰਤੀ ਨਾਲ ਨਵੀਂ ਦਿੱਲੀ ਪਹੁੰਚ ਗਏ ਹਨ। ਜਿੱਥੇ ਉਨਾਂ ਦਾ ਨਿੱਘ ਸਵਾਗਤ ਕੀਤਾ ਗਿਆ। ਉਨ੍ਹਾਂ ਦਾ ਸਵਾਗਤ ਕੇਂਦਰੀ ਰਾਜ ਮੰਤਰੀ ਅਸ਼ਵਨੀ ਚੌਬੇ ਨੇ ਕੀਤਾ। ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਵੀ ਆਪਣੀ ਪਤਨੀ ਨਾਲ ਦਿੱਲੀ ਪਹੁੰਚ ਚੁੱਕੇ ਹਨ।

Rishi Sunak

ਜੀ-20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ 15 ਵਿਸ਼ਵ ਨੇਤਾਵਾਂ ਨਾਲ ਦੁਵੱਲੀ ਗੱਲਬਾਤ ਕਰਨਗੇ। ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ ‘ਚੋਂ 3 ਦੁਵੱਲੀ ਗੱਲਬਾਤ ਅੱਜ ਉਨ੍ਹਾਂ ਦੀ ਰਿਹਾਇਸ਼ ‘ਤੇ ਹੋਵੇਗੀ। ਪ੍ਰਧਾਨ ਮੰਤਰੀ ਅੱਜ ਅਮਰੀਕਾ, ਬੰਗਲਾਦੇਸ਼ ਅਤੇ ਮਾਰੀਸ਼ਸ ਨਾਲ ਦੁਵੱਲੀ ਗੱਲਬਾਤ ਕਰਨਗੇ। ਇਸ ਦੇ ਨਾਲ ਹੀ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਸ਼ਾਮ ਨੂੰ ਭਾਰਤ ਪਹੁੰਚ ਜਾਣਗੇ। ।

ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵੀ ਭਾਰਤ ਪਹੁੰਚੇ (G20 Summit)

ਇਸ ਤੋਂ ਪਹਿਲਾਂ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਅਰਜਨਟੀਨਾ ਦੇ ਰਾਸ਼ਟਰਪਤੀ ਅਲਬਰਟੋ ਫਰਨਾਂਡੀਜ਼ ਅੱਜ ਸਵੇਰੇ ਭਾਰਤ ਪਹੁੰਚੇ। ਇਸ ਦੇ ਨਾਲ ਹੀ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਪ੍ਰਵਿੰਦ ਜੁਗਨਾਥ ਅਤੇ ਨਾਈਜੀਰੀਆ ਦੇ ਰਾਸ਼ਟਰਪਤੀ ਅਹਿਮਦ ਤਿਨਬੂ ਵੀ ਪਹਿਲਾਂ ਆ ਚੁੱਕੇ ਹਨ। ਪ੍ਰਧਾਨ ਅਹਿਮਦ ਤਿਨਬੂ ਦਾ ਮਰਾਠੀ ਧੁਨਾਂ ਨਾਲ ਸਵਾਗਤ ਕੀਤਾ ਗਿਆ। ਉਹ ਜੀ-20 ਵਿੱਚ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਪੁੱਜੇ ਹਨ।