ਜ਼ਮੀਨ ਕਾਰਨ ਭਰਾ ਤੋਂ ਤੰਗ ਭਰਾ ਨੇ ਕੀਤੀ ਖੁਦਕੁਸ਼ੀ 

Brother's, Brother, Suffered, Strained, Suicide

ਪੁਲਿਸ ਨੇ ਇੱਕ ਖਿਲਾਫ਼ ਕੀਤਾ ਮਾਮਲਾ ਦਰਜ

ਫਿਰੋਜ਼ਪੁਰ (ਸੱਚ ਕਹੂੰ ਨਿਊਜ਼)। ਫਿਰੋਜ਼ਪੁਰ ਦੇ ਪਿੰਡ ਕਾਹਨ ਚੰਦ ‘ਚ ਇੱਕ ਭਰਾ ਨੇ ਆਪਣੇ ਭਰਾ ਤੋਂ ਤੰਗ ਆ ਕੇ ਜ਼ਹਿਰਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ ਹੈ। ਖੁਦਕੁਸ਼ੀ ਦਾ ਕਾਰਨ ਜ਼ਮੀਨ ਦਾ ਰੌਲਾ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਪੁਲਿਸ ਵੱਲੋਂ ਇੱਕ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਧਰਮਿੰਦਰ ਸਿੰਘ ਵਾਸੀ ਕਾਹਨ ਚੰਦ ਨੇ ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਦੱਸਿਆ ਕਿ ਉਸਦਾ ਪਿਤਾ ਸੁਖਦੇਵ ਸਿੰਘ (47) ਅਤੇ ਉਸਦਾ ਸੁਖਵਿੰਦਰ ਸਿੰਘ ਇੱਕੋ ਪਰਿਵਾਰ ਵਿਚ ਇੱਕਠੇ ਰਹਿੰਦੇ ਸਨ।

ਧਰਮਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਸਾਂਝੀ ਜ਼ਮੀਨ ਦੀ ਵੰਡ ਹੋਈ ਤਾਂ ਸੁਖਵਿੰਦਰ ਸਿੰਘ ਨੇ ਆਪਣੀ ਮਰਜ਼ੀ ਨਾਲ ਜ਼ਮੀਨ ਵਾਹ ਲਈ, ਜਿਸਦੀਆਂ ਕਈ ਮਿੰਨਤਾਂ ਕਰਨ ਦੇ ਬਾਵਜੂਦ ਉਸਨੇ ਕੋਈ ਗੱਲ ਨਾ ਸੁਣੀ ਤਾਂ ਉਸਦੇ ਪਿਤਾ ਨੇ ਮਾਨਸਿਕ ਪ੍ਰੇਸ਼ਾਨੀ ਕਰਕੇ ਜ਼ਹਿਰਲੀ ਦਵਾਈ ਪੀ ਕੇ ਆਤਮ ਹੱਤਿਆ ਕਰ ਲਈ। ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਫਿਰੋਜ਼ਪੁਰ ਸਦਰ ਤੋਂ ਏਐੱਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਧਰਮਿੰਦਰ ਸਿੰਘ ਦੇ ਬਿਆਨਾਂ ਦੇ ਅਧਾਰ ‘ਤੇ ਸੁਖਵਿੰਦਰ ਸਿੰਘ ਖਿਲਾਫ਼ ਆਈ.ਪੀ.ਸੀ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

LEAVE A REPLY

Please enter your comment!
Please enter your name here