ਸਾਡੇ ਨਾਲ ਸ਼ਾਮਲ

Follow us

11.9 C
Chandigarh
Wednesday, January 21, 2026
More
    Home Breaking News Crime News: ਭ...

    Crime News: ਭਰਾ ਨੇ ਭੈਣ ਦਾ ਗੋਲੀਆਂ ਮਾਰ ਕੇ ਕੀਤਾ ਕਤਲ

    Crime News
    Crime News: ਭਰਾ ਨੇ ਭੈਣ ਦਾ ਗੋਲੀਆਂ ਮਾਰ ਕੇ ਕੀਤਾ ਕਤਲ

    ਮੋਗਾ (ਵਿੱਕੀ ਕੁਮਾਰ)। Crime News: ਮੋਗਾ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਇੱਥੇ ਇੱਕ ਭਰਾ ਨੇ ਆਪਣੀ ਹੀ ਭੈਣ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਇਹ ਘਟਨਾ ਬੁੱਧਵਾਰ ਦੇਰ ਸ਼ਾਮ ਮੋਗਾ ਦੇ ਪਿੰਡ ਦੋਲੇਵਾਲਾ ’ਚ ਵਾਪਰੀ। ਹਮਲਾਵਰ ਭਰਾ ਤਿੰਨ ਸਾਲਾਂ ਤੋਂ ਆਪਣੀ ਭੈਣ ਨੂੰ ਮਾਰਨ ਦਾ ਮੌਕਾ ਲੱਭ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਨੇ ਆਪਣੀ ਮਰਜ਼ੀ ਨਾਲ ਪਿੰਡ ਦੇ ਹੀ ਨੌਜਵਾਨ ਨਾਲ ਵਿਆਹ ਕਰਵਾਇਆ ਸੀ। ਜਿਸ ਤੋਂ ਉਸ ਦਾ ਭਰਾ ਨਾਰਾਜ਼ ਚੱਲ ਰਿਹਾ ਸੀ।

    ਮ੍ਰਿਤਕ ਦੀ ਪਛਾਣ ਸਿਮਰਨ ਕੌਰ (23) ਵਜੋਂ ਹੋਈ ਹੈ ਜਦੋਂ ਮੁਲਜ਼ਮ ਦਾ ਨਾਂਅ ਹਰਮਨਪ੍ਰੀਤ ਸਿੰਘ ਹੈ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਹਿਰਾਸਤ ਵਿੱਚ ਲੈ ਕੇ ਹਸਪਤਾਲ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਅੱਜ ਕੀਤਾ ਜਾਵੇਗਾ। ਹਾਸਲ ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਪਿੰਡ ’ਚ ਇੱਕ ਧਾਰਮਿਕ ਸਮਾਗਮ ਚੱਲ ਰਿਹਾ ਸੀ, ਜਿਸ ਵਿੱਚ ਸਿਮਰਨ ਕੌਰ ਲੰਗਰ ’ਚ ਸੇਵਾ ਕਰ ਰਹੀ ਸੀ। ਇਸ ਦੌਰਾਨ ਉਸ ਦਾ ਭਰਾ ਹਰਮਨਪ੍ਰੀਤ ਉੱਥੇ ਪਹੁੰਚਿਆ ਤੇ ਲੰਗਰ ਹਾਲ ਵਿੱਚ ਹੀ ਸਿਮਰਨ ਦੇ ਸਿਰ ’ਤੇ ਦੋ ਗੋਲੀਆਂ ਮਾਰ ਦਿੱਤੀਆਂ। ਸਿਮਰਨ ਦੀ ਮੌਕੇ ’ਤੇ ਹੀ ਮੌਤ ਹੋ ਗਈ। Crime News

    ਇਹ ਖਬਰ ਵੀ ਪੜ੍ਹੋ : Dr Rattan Singh Jaggi: ਪਦਮ ਸ਼੍ਰੀ ਸਾਹਿਤਕਾਰ ਡਾ. ਰਤਨ ਸਿੰਘ ਜੱਗੀ ਦਾ ਦੇਹਾਂਤ

    ਘਟਨਾ ਦੀ ਸੂਚਨਾ ਮਿਲਦੇ ਹੀ ਕੋਟਈਸੇ ਖਾਂ ਪੁਲਿਸ ਤੇ ਡੀਐਸਪੀ ਧਰਮਕੋਟ ਮੌਕੇ ’ਤੇ ਪਹੁੰਚ ਗਏ ਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮੁਲਜ਼ਮ ਹਰਮਨਪ੍ਰੀਤ ਸਿੰਘ ਨੂੰ ਪਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸਿਮਰਨ ਦੀ ਸੱਸ ਗੁਰਦੀਪ ਕੌਰ ਨੇ ਦੱਸਿਆ ਕਿ ਸਿਮਰਨ ਲੰਗਰ ਵਿੱਚ ਸੇਵਾ ਕਰ ਰਹੀ ਸੀ। ਇਸ ਦੌਰਾਨ ਸਿਮਰਨ ਦਾ ਭਰਾ ਹਰਮਨ ਪਿੱਛੇ ਤੋਂ ਲੰਗਰ ਹਾਲ ਵਿੱਚ ਆਇਆ ਤੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ।

    ਉਸ ਨੇ ਕਿਹਾ ਕਿ ਹਰਮਨ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ, ਉਸ ਨੇ ਉਸ ਦੇ ਪੁੱਤਰ ਦਾ ਘਰ ਬਰਬਾਦ ਕਰ ਦਿੱਤਾ ਹੈ। ਡੀਐਸਪੀ ਧਰਮਕੋਟ ਰਮਨਦੀਪ ਸਿੰਘ ਨੇ ਦੱਸਿਆ ਕਿ ਬੁੱਧਵਾਰ ਦੇਰ ਸ਼ਾਮ ਮੋਗਾ ਦੇ ਪਿੰਡ ਦੋਲੇਵਾਲਾ ’ਚ ਹੋਏ ਕਤਲ ਦੀ ਸੂਚਨਾ ਮਿਲਣ ’ਤੇ ਪੁਲਿਸ ਟੀਮ ਮੌਕੇ ’ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੋਗਾ ਸਿਵਲ ਹਸਪਤਾਲ ਭੇਜ ਦਿੱਤਾ ਹੈ। Crime News