ਭਰਾ ਨੇ ਭੈਣ ਨੂੰ ਮਾਰੀ ਗੋਲੀ, ਮੌਕੇ ’ਤੇ ਮੌਤ

Phagwara News

ਲੁਧਿਆਣਾ। ਜ਼ਿਲ੍ਹੇ ’ਚ ਪੰਜਪੀਰ ਰੋਡ ਦੀ ਕਾਰਪੋਰੇਸ਼ਨ ਕਲੌਨੀ ’ਚ ਦੇਰ ਰਾਤ ਮੋਟਰਸਾਈਕਲ ਸਵਾਰ ਨੌਜਵਾਨ ਨੇ ਆਪਣੀ ਭੈਣ ਤੇ ਉਸ ਉਸ ਦੇ ਪਤੀ ’ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਗੋਲੀਬਾਰੀ ਤੋਂ ਬਚਣ ਲਈ ਪਤੀ-ਪਤਨੀ ਇੱਧਰ-ਉੱਧਰ ਭੱਜੇ। ਇਸ ’ਚ ਨਵ ਵਿਆਹੁਤਾ ਨੂੰ ਕਰੀਬ 3 ਤੋਂ ਚਾਰ ਗੋਲੀਆਂ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ ’ਤੇ ਮੌਤ ਹੋ ਗਈ। (Murder)

ਉੱਥੇ ਹੀ ਉਸ ਦੇ ਪਤੀ ਰਵੀ ਨੂੰ ਦੋ ਗੋਲੀਆਂ ਲੱਗੀਆਂ ਹਨ, ਜੋ ਡੀਐੱਮਸੀ ਹਸਪਤਾਲ ’ਚ ਭਰਤੀ ਹੈ। ਗੋਲੀਬਾਰੀ ਕਰਨ ਵਾਲੇ ਨੌਜਵਾਨ ਨੇ ਚਿਹਰਾ ਲੁਕੋ ਰੱਖਿਆ ਸੀ ਅਤੇ ਹੈਲਮੈਟ ਪਹਿਨਿਆ ਹੋਇਆ ਸੀ। ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਇਨਾਕੇ ’ਚ ਦਹਿਸ਼ਤ ਫੈਲ ਗਈ। ਲੋਕਾਂ ਮੁਤਾਬਿਕ ਮੋਟਰਸਾਈਕਲ ਸਵਾਰ ਨੇ ਰਵੀ ਦੇ ਘਰ ਦੀ ਛੱਤ ’ਤੇ ਚੜ੍ਹ ਕੇ ਵੀ ਗੋਲੀਆਂ ਚਲਾਈਆਂ। ਗੋਲੀਆਂ ਦੇ ਨਿਸ਼ਾਨ ਵੀ ਹਨ।

ਇਹ ਵੀ ਪੜ੍ਹੋ: ਮਣੀਪੁਰ ’ਚ ਸਮਾਜਿਕ ਸਦਭਾਵਨਾ ਜ਼ਰੂਰੀ

ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਦੇ ਜਾਂਚ ਅਧਿਕਾਰੀ ਅਮਰੀਕ ਸਿੰਘ ਟੀਮ ਦੇ ਨਾਲ ਮੌਕੇ ’ਤੇ ਪਹੁੰਚੇ। ਪੁਲਿਸ ਨੇ ਸੰਦੀਪ ਕੌਰ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੇ ਪੋਸਟਮਾਰਟਮ ਹਾਊਸ ’ਚ ਰਖਵਾ ਦਿੱਤਾ ਹੈ।

LEAVE A REPLY

Please enter your comment!
Please enter your name here