Murder : ਜਲੰਧਰ ’ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਲੈਦਰ ਕੰਪਲੈਕਸ ਨੇੜੇ ਸੁੱਟੀ ਲਾਸ਼

Murder

ਗਲੇ ਅਤੇ ਚਿਹਰੇ ’ਤੇ ਹਥਿਆਰਾਂ ਨਾਲ ਕਈ ਵਾਰ | Murder

ਜਲੰਧਰ (ਸੱਚ ਕਹੂੰ ਨਿਊਜ਼)। ਪੰਜਾਬ ਦੇ ਜਲੰਧਰ ’ਚ ਲੈਦਰ ਕੰਪਲੈਕਸ ਨੇੜੇ ਬੁੱਧਵਾਰ ਸਵੇਰੇ ਇੱਕ ਵਿਅਕਤੀ ਦੀ ਲਾਸ਼ ਪਈ ਹੋਈ ਮਿਲੀ। ਮ੍ਰਿਤਕ ਦੀ ਪਛਾਣ ਅੰਕੁਰ ਦੇ ਰੂਪ ’ਚ ਹੋਈ ਹੈ। ਉਸ ਦੀ ਗਰਦਨ ’ਤੇ ਕਿਸੇ ਤਿੱਖੀ ਚੀਜ਼ ਨਾਲ ਵਾਰ ਕੀਤਾ ਗਿਆ ਹੈ। ਸੂਚਨਾ ਮਿਲਦੇ ਹੀ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਜਾਂਚ ਲਈ ਮੌਕੇ ’ਤੇ ਪਹੁੰਚ ਗਈ ਹੈ। ਪੁਲਿਸ ਨੇ ਕੇਸ ’ਚ ਕਤਲ ਦਾ ਮਾਮਲਾ ਦਰਜ਼ ਕਰਕੇ ਆਪਣੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਲੈਦਰ ਕੰਪਲੈਕਸ ਦੇ ਗੰਦੇ ਨਾਲੇ ਕੋਲ ਇੱਕ ਰਾਹਗੀਰ ਨੇ ਸਵੇਰੇ ਕਰੀਬ 9 ਵਜੇ ਇੱਕ ਲਾਸ਼ ਪਈ ਹੋਈ ਵੇਖੀ। ਉਸ ਨੇ ਇਸ ਮਾਮਲੇ ਦੀ ਜਾਣਕਾਰੀ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ। ਹਾਦਸੇ ਵਾਲੀ ਜਗ੍ਹਾ ’ਤੇ ਪੁਲਿਸ ਨੂੰ ਕਾਫੀ ਖੂਨ ਵੀ ਮਿਲਿਆ ਹੈ। (Murder)

ਨੌਜਵਾਨ ਦੇ ਸਰੀਰ ’ਤੇ ਕਾਫੀ ਜ਼ਖਮ | Murder

ਥਾਣਾ ਬਸਤੀ ਬਾਵਾ ਖੇਲ ਦੇ ਐੱਸਐੱਚਓ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਉਸ ਨੌਜਵਾਨ ਦਾ ਕਤਲ ਕਰਕੇ ਉਸ ਦੀ ਲਾਸ਼ ਜਿੱਥੇ ਸੁੱਟੀ ਹੈ। ਉਸ ਮ੍ਰਿਤਕ ਨੌਜਵਾਨ ਦੇ ਸਰੀਰ ’ਤੇ ਕਾਫੀ ਜ਼ਖਮ ਵੀ ਮਿਲੇ ਹਨ। ਪੁਲਿਸ ਨੇ ਉਸ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। (Murder)

LEAVE A REPLY

Please enter your comment!
Please enter your name here