ਪੁਲਿਸ ਵੱਲੋਂ ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ
(ਮੇਵਾ ਸਿੰਘ) ਅਬੋਹਰ। ਉਪ ਮੰਡਲ ਦੇ ਪਿੰਡ ਸੀਤੋ ਗੁੰਨੋ ਵਿਖੇ ਬੀਤੀ ਸ਼ਨਿੱਚਰਵਾਰ ਦੀ ਰਾਤ ਕਰੀਬ 2 ਦਰਜਨ ਵਿਅਕਤੀਆਂ ਵੱਲੋਂ ਇੱਕ 21 ਸਾਲ ਦੇ ਨੌਜਵਾਨ ਦਾ ਬੜੀ ਬੇਰਹਿਮੀ ਨਾਲ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਤਲ ਦੀ ਵਜ੍ਹਾ ਪੁਰਾਣੀ ਰੰਜ਼ਿਸ ਦੱਸਿਆ ਜਾ ਰਿਹਾ ਹੈ। ਇਸ ਕਤਲ ਦੇ ਮਾਮਲੇ ਸਬੰਧੀ ਥਾਣਾ ਬਹਾਲਵਾਲਾ ਪੁਲਿਸ ਨੂੰ ਮ੍ਰਿਤਕ ਸੁਰਿੰਦਰ ਸਿੰਘ ਉਰਫ ਜੋਨੀ ਪੁੱਤਰ ਬਲਵੰਤ ਸਿੰਘ ਵਾਸੀ ਸੁਖਚੈਨ ਦੇ ਭਰਾ ਮੰਗਤ ਰਾਮ ਵੱਲੋਂ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸ ਦਾ ਭਰਾ ਸੁਰਿੰਦਰ ਸਿੰਘ ਤੇ ਉਸਦਾ ਇੱਕ ਸਾਥੀ ਲਵਪ੍ਰੀਤ ਸਿੰਘ ਅਤੇ ਉਹ ਸ਼ਨਿੱਚਰਵਾਰ ਦੇਰ ਰਾਤ ਕੋਇਲਖੇੜਾ ਪੈਟਰੋਲ ਪੰਪ ਤੋਂ ਡਿਊਟੀ ਤੋਂ ਬਾਅਦ ਆਪਣੇ ਘਰ ਆ ਰਹੇ ਸਨ। Murder
ਜਦੋਂ ਉਹ ਸੀਤੋਗੁੰਨੋ ਪਿੰਡ ਕੋਲ ਪਹੁੰਚੇ ਤਾਂ ਉਥੇ ਪਹਿਲਾਂ ਤੋਂ ਮੌਜੂਦ ਲਗਭਗ 15-20 ਵਿਅਕਤੀ ਖੜ੍ਹੇ ਸਨ, ਜੋ ਉਸ ਦੇ ਭਰਾ ਸੁਰਿੰਦਰ ਸਿੰਘ ਤੇ ਉਸ ਦੇ ਸਾਥੀ ਲਵਪ੍ਰੀਤ ਸਿੰਘ ਨੂੰ ਚੁੱਕ ਕੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਲੈ ਗਏ ਤੇ ਉਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦੇ ਭਰਾ ਸੁਰਿੰਦਰ ਸਿੰਘ ਦਾ ਕਤਲ ਅਤੇ ਦੂਸਰੇ ਸਾਥੀ ਨੂੰ ਗੰਭੀਰ ਜਖ਼ਮੀ ਕਰ ਦਿੱਤਾ। ਉਸ ਨੇ ਦੱਸਿਆ ਕਿ ਉਸ ਨੇ ਇਕੱਲਾ ਹੋਣ ਕਰਕੇ ਮਸਾਂ ਹੀ ਭੱਜਕੇ ਆਪਣੀ ਜਾਨ ਬਚਾਈ। Murder
ਇਹ ਵੀ ਪੜ੍ਹੋ: ਵਪਾਰੀ ਤੋਂ ਦਸ ਲੱਖ ਦੀ ਫਿਰੌਤੀ ਮੰਗਣ ਵਾਲਾ ਕਾਬੂ
ਇਸ ਤੋਂ ਬਾਅਦ ਪੁਲਿਸ ਨੂੰ ਮਿਲੀ ਸੂਚਨਾ ਦੇ ਅਧਾਰ ’ਤੇ ਸੁਰਿੰਦਰ ਸਿੰਘ ਦੇ ਮ੍ਰਿਤਕ ਸਰੀਰ ਅਤੇ ਗੰਭੀਰ ਜਖ਼ਮੀ ਲਵਪ੍ਰੀਤ ਸਿੰਘ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਇਸ ਤੋਂ ਬਾਅਦ ਹਸਪਤਾਲ ਦੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਗੰਭੀਰ ਜਖਮੀ ਲਵਪ੍ਰੀਤ ਸਿੰਘ ਨੂੰ ਰੈਫਰ ਕਰ ਦਿੱਤਾ ਤੇ ਸੁਰਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਉਧਰ ਥਾਣਾ ਬਹਾਵਵਾਲਾ ਦੇ ਐੱਸਐੱਚਓ ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਮ੍ਰਿਤਕ ਦੇ ਭਰਾ ਦੇ ਬਿਆਨ ਦਰਜ ਕਰਕੇ ਕੁਝ ਨਾਮਜਦ ਵਿਅਕਤੀਆਂ ਤੇ ਕੁਝ ਅਣਪਛਾਤੇ ਲੋਕਾਂ ਖਿਲਾਫ ਕਤਲ ਦਾ ਮੁਕੱਦਮਾ ਦਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਕਤਲ ਦੇ ਸਾਰੇ ਦੋਸ਼ੀਆਂ ਨੂੰ ਫੜਨ ਲਈ ਪੁਲਿਸ ਦੀਆਂ ਟੀਮਾਂ ਅਲੱਗ-ਅਲੱਗ ਥਾਵਾਂ ਨੂੰ ਰਵਾਨਾ ਕੀਤੀਆਂ ਹਨ ਤੇ ਬਹੁਤ ਜਲਦ ਕਤਲ ਦੇ ਦੋਸੀਆਂ ਨੂੰ ਗ੍ਰਿਫਤਾਰ ਕਰਕੇ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।