(ਵਿਜੈ ਹਾਂਡਾ) ਗੁਰੂਹਰਸਹਾਏ। ਬੀਐੱਸਐੱਫ ਤੇ ਥਾਣਾ ਗੁਰੂਹਰਸਹਾਏ ਦੀ ਪੁਲਿਸ ਵੱਲੋਂ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਕਿਲੋ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। Heroin ਜਾਣਕਾਰੀ ਅਨੁਸਾਰ ਥਾਣਾ ਗੁਰੂਹਰਸਹਾਏ ਦੀ ਪੁਲਿਸ ਤੇ ਬੀਐੱਸਐੱਫ ਜੁਆਇੰਟ ਨਾਕਾਬੰਦੀ ਕਰਕੇ ਪੁਲ ਨਹਿਰ ਛੀਬੇਂ ਵਾਲਾ ਵਿਖੇ ਮੌਜ਼ੂਦ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਕਥਿਤ ਵਿਅਕਤੀਆਂ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਸੰਬਧ ਹਨ ਤੇ ਇਹ ਦੋਵੋਂ ਜਣੇ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਅੱਗੇ ਸਪਲਾਈ ਕਰਨ ਦਾ ਧੰਦਾ ਕਰਦੇ ਹਨ ਤੇ ਇਹਨਾਂ ਕੋਲ ਹੈਰੋਇਨ ਦੀ ਤਾਜ਼ਾ ਖੇਪ ਪਾਕਿਸਤਾਨ ਦੇ ਸਮੱਗਲਰਾਂ ਕੋਲੋਂ ਆਈ ਹੋਈ ਹੈ, ਜੇਕਰ ਇਹਨਾਂ ’ਤੇ ਰੇਡ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਨ ।
ਇਹ ਵੀ ਪੜ੍ਹੋ: ਮੋਦੀ ਸਰਕਾਰ ਨੇ 3 ਕਾਲੇ ਕਾਨੂੰਨਾਂ ਨੂੰ ਹੋਲਡ ਕਰਕੇ ਕਿਸਾਨਾਂ ਨਾਲ ਕੀਤਾ ਧੋਖਾ : ਖੜਗੇ
ਇਸ ਸਬੰਧੀ ਜਦੋਂ ਥਾਣਾ ਗੁਰੂਹਰਸਹਾਏ ਦੇ ਮੁਖੀ ਗੁਰਜੰਟ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਦੱਸਿਆਂ ਕਿ ਉਹਨਾਂ ਨੂੰ ਇਤਲਾਹ ਮਿਲਣ ਤੋਂ ਬਾਅਦ ਪੁਲਿਸ ਪਾਰਟੀ ਵੱਲੋਂ ਉਕਤ ਸਮੱਗਲਰਾਂ ’ਤੇ ਰੇਡ ਕੀਤੀ ਗਈ ਤਾਂ ਸੁਖਚੈਨ ਸਿੰਘ ਪੁੱਤਰ ਚਿਮਨ ਸਿੰਘ ਨੂੰ ਕਾਬੂ ਕੀਤਾ ਗਿਆ ਤੇ ਜਦੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਤਲਾਸ਼ੀ ਦੌਰਾਨ ਇੱਕ ਕਿਲੋ ਹੈਰੋਇਨ ਬਰਾਮਦ ਕੀਤੀ ਗਈ । ਥਾਣਾ ਮੁਖੀ ਗੁਰਜੰਟ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸੁਖਚੈਨ ਸਿੰਘ ਪੁੱਤਰ ਚਿਮਨ ਤੇ ਮੰਗਲ ਸਿੰਘ ਪੁੱਤਰ ਮਹਿੰਦਰ ਸਿੰਘ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ ਤੇ ਪੁੱਛਗਿਛ ਦੌਰਾਨ ਕਈ ਹੋਰ ਖੁਲਾਸੇ ਹੋ ਸਕਦੇ ਹਨ। Heroin














