ਬੀਐਸਐਫ਼ ਨੇ ਕਾਬੂ ਕੀਤਾ ਪਾਕਿਸਤਾਨੀ ਡਰੋਨ

ਬੀਐਸਐਫ਼ ਨੇ ਕਾਬੂ ਕੀਤਾ ਪਾਕਿਸਤਾਨੀ ਡਰੋਨ

ਤਰਨਤਾਰਨ। ਜ਼ਿਲ੍ਹੇ ਦੀ ਭਾਰਤ ਪਾਕਿ ਸਰਹੱਦ ਅਧੀਨ ਇੱਕ ਪਿੰਡ ਨਜ਼ਦੀਕ ਬੀਤੀ ਰਾਤ ਪਾਕਿਸਤਾਨੀ ਡਰੋਨ ਵੱਲੋਂ ਦਸਤਕ ਦਿੱਤੀ ਗਈ। ਬੀਐੱਸਐੱਫ ਦੀ 103 ਬਟਾਲੀਅਨ ਵੱਲੋਂ ਹਰਕਤ ਵਿਚ ਆਉਂਦੇ ਹੋਏ ਡਰੋਨ ਨੂੰ ਸੁੱਟਣ ਲਈ ਫਾਇਰਿੰਗ ਕੀਤੀ ਗਈ। ਡਰੋਨ ਨੂੰ ਜ਼ਮੀਨ ‘ਤੇ ਡਿੱਗਣ ਉਪਰੰਤ ਬੀਐੱਸਐੱਫ ਵੱਲੋਂ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਇਸ ਤੋਂ ਬਾਅਦ ਬੀਐੱਸਐੱਫ ਵੱਲੋਂ ਇਲਾਕੇ ‘ਚ ਸਰਚ ਮੁਹਿੰਮ ਜ਼ਿਲ੍ਹਾ ਪੁਲਿਸ ਦੀ ਮਦਦ ਨਾਲ ਸ਼ੁਰੂ ਕੀਤੀ ਗਈ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੀ ਭਾਰਤ ਪਾਕਿਸਤਾਨ ਸਰਹੱਦ ਨਜ਼ਦੀਕ ਮੌਜੂਦ ਪਿੰਡ ਵਾਂ ਤਾਰਾ ਸਿੰਘ ਬੀਓਪੀ ਖਾਲੜਾ ਨਜ਼ਦੀਕ ਬੀਤੀ ਰਾਤ ਕਰੀਬ 12 ਵਜੇ ਪਿੰਡ ਵਾਸੀਆਂ ਵੱਲੋਂ ਡਰੋਨ ਦੀ ਆਵਾਜ਼ ਸੁਣਨ ਤੋਂ ਬਾਅਦ ਸਹਿਮ ਭਰਿਆ ਮਾਹੌਲ ਬਣ ਗਿਆ।

ਇਸ ਦੌਰਾਨ ਸਰਹੱਦ ‘ਤੇ ਤਾਇਨਾਤ ਬੀਐੱਸਐੱਫ ਦੀ 103 ਬਟਾਲੀਅਨ ਵੱਲੋਂ ਕੁੱਝ ਰੌਂਦ ਫਾਇਰ ਵੀ ਕੀਤੇ ਗਏ। ਕੁੱਝ ਸਮਾਂ ਬਾਅਦ ਜਦੋਂ ਡਰੋਨ ਦੀ ਆਵਾਜ਼ ਬੰਦ ਹੋ ਗਈ ਤਾਂ ਬੀਐੱਸਐੱਫ ਵੱਲੋਂ ਚਲਾਈ ਸਰਚ ਮੁਹਿੰਮ ਦੌਰਾਨ ਜਮੀਨ ‘ਤੇ ਡਿੱਗੇ ਡਰੋਨ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ।

ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਬਰਾਮਦ ਕੀਤਾ ਗਿਆ ਡਰੋਨ ਕਿਸੇ ਤਕਨੀਕੀ ਕਾਰਨਾਂ ਕਰਕੇ ਜ਼ਮੀਨ ਉੱਪਰ ਡਿੱਗ ਪਿਆ ਸੀ। ਹਾਲਾਂਕਿ ਇਸ ਬਾਬਤ ਬੀਐੱਸਐੱਫ ਦਾ ਕੋਈ ਵੀ ਅਧਿਕਾਰੀ ਪੁਸ਼ਟੀ ਕਰਨ ਲਈ ਤਿਆਰ ਨਹੀਂ ਹੈ। ਦੱਸਣਯੋਗ ਹੈ ਕਿ ਸੰਘਣੀ ਧੁੰਦ ਅਤੇ ਕੋਹਰੇ ਨੂੰ ਲੈ ਭਾਰਤ ਪਾਕਿਸਤਾਨ ਸਰਹੱਦ ਵਿਖੇ ਪਾਕਿਸਤਾਨ ਵੱਲੋਂ ਡਰੋਨ ਦੀ ਆਮਦ ਪਹਿਲਾਂ ਨਾਲੋਂ ਤੇਜ਼ ਹੋਣ ਦੇ ਆਸਾਰ ਬਣ ਗਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here