ਬੀਐੱਸਐੱਫ਼ ਨੇ ਰਾਮਗੜ੍ਹ ’ਚ ਪਾਕਿਸਤਾਨੀ ਨਸ਼ਾ ਤਸਕਰ ਨੂੰ ਕੀਤਾ ਢੇਰ

Jammu

ਜੰਮੂ (ਏਜੰਸੀ)। ਜੰਮੂ-ਕਸ਼ਮੀਰ ਦੇ ਸਾਂਬਾ ਸੈਕਟਰ ਦੇ ਰਾਮਗੜ੍ਹ ਇਲਾਕੇ ’ਚ ਅੱਜ ਤੜਕੇ ਸੀਮਾ ਸੁਰੱਖਿਆ ਬਲ (ਬੀਐੱਸਐੱਫ਼) ਦੇ ਜਵਾਨਾਂ ਨੇ ਇਲਾਕੇ ’ਚ ਨਸ਼ਾ ਤਸਕਰੀ ਦੇ ਯਤਨ ਨੂੰ ਅਸਫ਼ਲ ਕਰਦੇ ਹੋਏ ਇੱਕ ਪਾਕਿਸਤਾਨੀ ਤਸਕਰ ਨੂੰ ਮਾਰ ਦਿੱਤਾ। (Jammu)

ਬੀਐੱਸਐੱਫ਼ ਬੁਲਾਰੇ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ ਰਾਤ ਚੌਕਸ ਬੀਐਸਐਫ਼ ਦੇ ਜਵਾਨਾਂ ਨੇ ਇੱਕ ਪਾਕਿਸਤਾਨੀ ਨਸ਼ਾ ਤਸਕਰ ਨੂੰ ਮਾਰ ਦਿੱਤਾ, ਜਦੋਂ ਉਹ ਰਾਮਗੜ੍ਹ ਸਰਹੱਦੀ ਖੇਤਰ ’ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦਾ ਯਤਨ ਕਰ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਲਾਕੇ ਦੀ ਸ਼ੁਰੂਆਤੀ ਤਲਾਸ਼ੀ ਦੌਰਾਨ ਤਸਕਰ ਦੀ ਲਾਸ਼ ਦੇ ਨਾਲ ਸ਼ੱਕੀ ਨਸ਼ੀਲੇ ਪਦਾਰਥ (ਕਰੀਬ ਚਾਰ ਕਿਲੋਗ੍ਰਾਮ) ਦੇ ਚਾਰ ਪੈਕੇਟ ਮਿਲੇ। ਉਨ੍ਹਾਂ ਦੱਸਿਆ ਕਿ ਇਲਾਕੇ ’ਚ ਤਲਾਸ਼ੀ ਅਭਿਆਨ ਜਾਰੀ ਹੈ।

ਇਹ ਵੀ ਪੜ੍ਹੋ : ਪੁਲਿਸ ਤੇ ਗੈਂਗਸਟਰਾਂ ਦਰਮਿਆਨ ਮੁਕਾਬਲਾ, ਗੈਂਗਸਟਰ ਦੇ ਵੱਜੀ ਗੋਲੀ

LEAVE A REPLY

Please enter your comment!
Please enter your name here