ਬੀਐਸਐਫ ਨੇ ਫਿਰੋਜ਼ਪੁਰ ਸੈਕਟਰ ਵਿੱਚ ਪਾਕ ਘੁਸਪੈਠੀਏ ਨੂੰ ਮਾਰ ਮੁਕਾਇਆ
ਜਲੰਧਰ (ਸੱਚ ਕਹੂੰ ਨਿਊਜ਼) ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਪੰਜਾਬ ਦੇ ਫਿਰੋਜ਼ਪੁਰ ਸੈਕਟਰ ਵਿੱਚ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਇੱਕ ਪਾਕਿਸਤਾਨੀ ਘੁਸਪੈਠੀਏ (Pak Infiltrator in Ferozepur) ਨੂੰ ਗੋਲੀ ਮਾਰ ਦਿੱਤੀ। ਬੀਐਸਐਫ ਪੰਜਾਬ ਦੇ ਲੋਕ ਸੰਪਰਕ ਅਧਿਕਾਰੀ ਨੇ ਵੀਰਵਾਰ ਨੂੰ ਦੱਸਿਆ ਕਿ ਬੀਐਸਐਫ ਜਵਾਨਾਂ ਨੇ ਬੁੱਧਵਾਰ ਦੇਰ ਸ਼ਾਮ ਬੀਓਪੀ ਕੇਐਸ ਵਾਲਾ ਦੇ ਖੇਤਰ ਵਿੱਚ ਇੱਕ ਵਿਅਕਤੀ ਨੂੰ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤ ਵਿੱਚ ਦਾਖਲ ਹੁੰਦੇ ਦੇਖਿਆ। ਉਹਨਾਂ ਕਿਹਾ ਕਿ ਸੁਰੱਖਿਆ ਬਲਾਂ ਦੀਆਂ ਚੇਤਾਵਨੀਆਂ ਦੇ ਬਾਵਜੂਦ ਘੁਸਪੈਠੀਏ ਨੇ ਅੱਗੇ ਵਧਣਾ ਜਾਰੀ ਰੱਖਿਆ। ਖ਼ਤਰੇ ਨੂੰ ਭਾਂਪਦਿਆਂ ਜਵਾਨਾਂ ਨੇ ਘੁਸਪੈਠੀਏ ’ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਲਾਕੇ ਦੀ ਤਲਾਸ਼ੀ ਕੀਤੀ ਜਾ ਰਹੀ ਹੈ।
ਸ਼੍ਰੀਨਗਰ ਵਿੱਚ ਲੜਕੀ ’ਤੇ ਤੇਜ਼ਾਬ ਸੁੱਟਣ ਖਿਲਾਫ਼ ਪ੍ਰਦਰਸ਼ਨ
ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਵਿੱਚ ਨੌਜਵਾਨਾਂ ਦੇ ਇੱਕ ਸਮੂਹ ਨੇ ਮੰਗਲਵਾਰ ਸ਼ਾਮ ਪੁਰਾਣੇ ਸ਼ਹਿਰ ਵਿੱਚ ਇੱਕ ਲੜਕੀ ’ਤੇ ਤੇਜ਼ਾਬ ਸੁੱਟਣ ਦੇ ਖਿਲਾਫ਼ ਪ੍ਰਦਰਸ਼ਨ ਕੀਤਾ। ਪੁਲਿਸ ਨੇ ਮੁੱਖ ਮੁਲਜ਼ਮ ਸਾਜਿਦ ਅਲਤਾਫ਼ ਰਾਠਰ ਵਾਸੀ ਬੁਚਵਾੜਾ ਡਾਲਗੇਟ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਸ਼੍ਰੀਨਗਰ ਦੇ ਜਹਾਂਗੀਰ ਚੌਂਕ ’ਤੇ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪੀੜਤਾ ’ਤੇ ਤੇਜ਼ਾਬ ਸੁੱਟਣ ਵਾਲੇ ਵਿਅਕਤੀ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਜਿਸ ਵਿੱਚ ਪੀੜਤਾ ਗੰਭੀਰ ਰੂਪ ਵਿੱਚ ਝੁਲਸ ਗਈ ਸੀ।
ਸ਼ੋਪੀਆਂ ਮੁਕਾਬਲੇ ਵਿੱਚ ਅੱਤਵਾਦੀ ਮਾਰੇ ਗਏ
ਸੁਰੱਖਿਆ ਬਲਾਂ ਨੇ ਬੁੱਧਵਾਰ ਨੂੰ ਕਸ਼ਮੀਰ ਵਿੱਚ ਹਿਜ਼ਬੁਲ ਮੁਜਾਹਿਦੀਨ ਦੇ ਇੱਕ ਅੱਤਵਾਦੀ ਨੂੰ ਗੋਲੀ ਮਾਰ ਦਿੱਤੀ। ਜੋ ਕਿ ਇੱਕ ਦਿਨ ਪਹਿਲਾਂ ਪੁਲਿਸ ਮੁਲਾਜ਼ਮ ਨੂੰ ਗੋਲੀ ਮਾਰ ਕੇ ਜ਼ਖਮੀ ਕਰਨ ਵਿੱਚ ਸ਼ਾਮਲ ਸੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਮੰਗਲਵਾਰ ਨੂੰ ਇੱਕ ਸਹਾਇਕ ਸਬ ਇੰਸਪੈਕਟਰ ’ਤੇ ਹਮਲੇ ਵਿੱਚ ਕਥਿਤ ਰੂਪ ਵਿੱਚ ਸ਼ਾਮਲ ਬੋਂਗਮ ਸ਼ੋਪੀਆਂ ਦੇ ਉਮਰ ਇਸ਼ਫਾਕ ਮਲਿਕ ਉਰਫ ਮੂਸਾ ਸ਼ੋਪੀਆਂ ਜ਼ਿਲ੍ਹੇ ਦੇ ਨੰਦੀਗਾਮ ਪਿੰਡ ਵਿੱਚ ਜਦੋਂ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਰੱਖੀ ਸੀ ਤਾਂ ਮੁਕਾਬਲੇ ਵਿੱਚ ਮਾਰਿਆ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ