ਤਸਕਰ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਭੱਜਣ ਵਿੱਚ ਸਫ਼ਲ
(ਰਾਜਨ ਮਾਨ) (ਅੰਮ੍ਰਿਤਸਰ) । ਬੀਐਸਐਫ ਵੱਲੋਂ ਭਾਰਤ ਪਾਕਿਸਤਾਨ ਸਰਹੱਦ ਤੋਂ ਪਾਕਿਸਤਾਨ ਤੋਂ ਸਮਗਲ ਹੋ ਕੇ ਆਈ 200 ਕਰੋੜ ਰੁਪਏ ਦੀ ਕੀਮਤ ਦੀ 40 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਐਸਐਫ ਦੀ 73 ਬਟਾਲੀਅਨ ਦੀ ਬੀਓਪੀ ਪੰਜਗਰਾਈਆਂ ਤੋਂ ਬੀ ਐੱਸ ਐੱਫ ਅਤੇ ਪੁਲਸ ਵੱਲੋਂ ਸਾਂਝੇ ਅਭਿਆਨ ਦੌਰਾਨ 40 ਕਿੱਲੋ ਹੈਰੋਇਨ, 190 ਗਰਾਮ ਅਫ਼ੀਮ ਫੜਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।
ਇਸ ਮੌਕੇ ਬੀਐਸਐਫ ਜਵਾਨਾਂ ਵੱਲੋਂ ਪਾਕਿ ਤਸਕਰਾਂ ਤੇ ਗੋਲੀਬਾਰੀ ਵੀ ਕੀਤੀ ਗਈ ਪ੍ਰੰਤੂ ਤਸਕਰ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਭੱਜਣ ਵਿੱਚ ਸਫ਼ਲ ਹੋ ਗਏ । ਬੀ ਐਸ ਐਫ ਦੀ 73ਬਟਾਲੀਅਨ ਦੀ ਬੀਓਪੀ ਪੰਜ ਗਰਾਈਆਂ ਤੇ ਤੈਨਾਤ ਜਵਾਨਾਂ ਵੱਲੋਂ ਪਾਕਿਸਤਾਨ ਦੀ ਦਾਊਦ ਪੋਸਟ ਪਿੱਲਰ ਨੰਬਰ 57/2 ਦੇ ਨਜ਼ਦੀਕ ਪਾਕਿ ਤਸਕਰਾਂ ਵੱਲੋਂ ਪਾਈਪ ਵਿੱਚ ਹੈਰੋਇਨ ਦੇ ਪੈਕੇਟ ਪਾ ਕੇ ਕੰਡਿਆਲੀ ਤਾਰ ਰਾਹੀਂ ਭਾਰਤ ਵਾਲੇ ਪਾਸੇ ਭੇਜੀ ਜਾ ਰਹੀ ਸੀ ਕਿ ਬੀ ਐਸ ਐਫ ਦੇ ਜਵਾਨਾਂ ਨੇ ਗਸ਼ਤ ਦੌਰਾਨ ਸਰਹੱਦ ‘ਤੇ ਹਿਲਜੁਲ ਵੇਖੀ ਤਾਂ ਜਵਾਨਾਂ ਵੱਲੋਂ ਤਸਕਰਾਂ ਤੇ 62 ਦੇ ਕਰੀਬ ਫਾਇਰ ਕੀਤੇ ।
ਫੜੀ ਗਈ ਹੈਰੋਇਨ ਦੀ ਪੁਸ਼ਟੀ ਕਰਦਿਆਂ ਹੋਇਆਂ ਬੀ ਐਸ ਐਫ ਦੇ ਸੈਕਟਰ ਗੁਰਦਾਸਪੁਰ ਦੇ ਡੀ ਆਈ ਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਬੀਐਸਐਫ ਤੇ ਪੁਲੀਸ ਵੱਲੋਂ ਇਸ ਖੇਤਰ ਵਿਚ ਤਲਾਸ਼ੀ ਅਭਿਆਨ ਕੀਤਾ ਜਾ ਰਿਹਾ ਹੈ ਅਤੇ ਫੜੀ ਗਈ ਹੈਰੋਇਨ ਬੀਐਸਐਫ ਨੇ ਕਬਜ਼ੇ ਚ ਲੈ ਲਈ ਹੈ । ਇਹ ਹੈਰੋਇਨ ਅੱਗੇ ਭਾਰਤ ਵਿੱਚ ਕਿਥੇ ਸਪਲਾਈ ਕੀਤੀ ਜਾਣੀ ਸੀ ਇਸ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ