10 ਕਰੋੜ ਦੀ ਹੈਰੋਇਨ ਤੇ ਅਫੀਮ ਬਰਾਮਦ (Drone )
(ਰਾਜਨ ਮਾਨ ) ਅੰਮ੍ਰਿਤਸਰ। ਭਾਰਤ-ਪਾਕਿਸਤਾਨ ਸਰਹੱਦ ਤੋਂ ਬੀਐਸਐਫ ਦੇ ਜਵਾਨਾਂ ਵੱਲੋਂ ਅੰਮ੍ਰਿਤਸਰ ਸੈਕਟਰ ਦੀ ਸਰਹੱਦੀ ਚੌਂਕੀ ਪੁਲ ਮੋਰਾਂ ਨੇੜੇ ਸਰਹੱਦੀ ਖੇਤਰ ਵਿੱਚ ਦਾਖ਼ਲ ਹੋਏ ਪਾਕਿਸਤਾਨੀ ਡਰੋਨ ਨੂੰ ਗੋਲੀਆਂ ਨਾਲ ਹੇਠਾਂ ਸੁੱਟ ਦਿੱਤਾ ਅਤੇ 10 ਕਰੋੜ ਰੁਪਏ ਦੀ ਕੀਮਤ ਦੀ ਦੋ ਕਿਲੋ ਹੈਰੋਇਨ ਅਤੇ 170 ਗ੍ਰਾਮ ਅਫੀਮ ਬਰਾਮਦ ਕੀਤੀ। (Drone )
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਪਾਕਿਸਤਾਨ ਤੋਂ ਸਰਹੱਦੀ ਖੇਤਰ ਵਿੱਚ ਦਾਖ਼ਲ ਹੋਏ ਡਰੋਨ ਨੂੰ ਆਉਂਦੇ ਵੇਖਿਆ ਅਤੇ ਉਸ ’ਤੇ ਤੁਰੰਤ 8 ਗੋਲੀਆਂ ਚਲਾਈਆਂ ਗਈਆਂ ਜਿਸ ਕਾਰਨ ਉੱਡਦਾ ਹੋਇਆ ਡਰੋਨ ਕਈ ਟੁਕੜਿਆਂ ਵਿੱਚ ਵੰਡਿਆ ਗਿਆ ਤੇ ਪੁਲ ਮੋਰਾਂ ਨੇੜਲੇ ਖੇਤਾਂ ਵਿੱਚ ਡਿੱਗਿਆ।
ਸੀਮਾ ਸੁਰੱਖਿਆ ਬਲ ਵੱਲੋਂ ਉਸ ਖੇਤਰ ’ਚ ਤਲਾਸ਼ੀ ਮੁਹਿੰਮ ਦੌਰਾਨ ਖੇਤਾਂ ਵਿੱਚੋਂ ਇੱਕ ਡਰੋਨ ਅਤੇ ਇੱਕ ਵੱਡਾ ਪੈਕਟ ਜੋ ਪੀਲੇ ਰੰਗ ਦੀ ਟੇਪ ਨਾਲ ਲਪੇਟਿਆ ਹੋਇਆ ਮਿਲਿਆ। ਸੀਮਾ ਸੁਰੱਖਿਆ ਬਲ ਵੱਲੋਂ ਪੈਕਟ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ ਦੋ ਕਿਲੋਗ੍ਰਾਮ ਹੈਰੋਇਨ ਤੇ 170 ਗ੍ਰਾਮ ਅਫੀਮ ਬਰਾਮਦ ਕੀਤੀ। ਪਿਛਲੇ ਕੁਝ ਦਿਨਾਂ ਤੋਂ ਪਾਕਿਸਤਾਨ ਦੇ ਤਸਕਰਾਂ ਵੱਲੋਂ ਡਰੋਨ ਰਾਹੀਂ ਹੈਰੋਇਨ ਭੇਜੀ ਜਾ ਰਹੀ ਹੈ ਪਰ ਸੀਮਾ ਸੁਰੱਖਿਆ ਬਲ ਵੱਲੋਂ ਤਸਕਰਾਂ ਦੀਆਂ ਕੋਸ਼ਿਸਾਂ ਨੂੰ ਲਗਾਤਾਰ ਨਾਕਾਮ ਕੀਤਾ ਜਾ ਰਿਹਾ ਹੈ। ਪਾਕਿਸਤਾਨੀ ਸਮਗਲਰਾਂ ਵਲੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਲਈ ਲਗਾਤਾਰ ਡਰੋਨ ਦੀ ਵਰਤੋਂ ਕੀਤੀ ਜਾ ਰਹੀ ਹੈ। (Drone )
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube ‘ਤੇ ਫਾਲੋ ਕਰੋ