ਪੰਜਾਬ ’ਚ ਲੋਕ ਸਭਾ ਚੋਣਾਂ ਇਕੱਲਿਆਂ ਲੜਨ ਦਾ ਕੀਤਾ ਐਲਾਨ (Akali Dal
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਬਸਪਾ ਨੇ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ (Akali Dal ) ਨਾਲੋਂ ਨਾਤਾ ਤੋੜ ਲਿਆ ਹੈ ਬਸਪਾ 2024 ਦੀਆਂ ਚੋਣਾਂ ਇਕੱਲਿਆਂ ਆਪਣੇ ਦਮ ’ਤੇ ਲੜੇਗੀ ਇਸ ਗੱਲ ਦਾ ਐਲਾਨ ਅੱਜ ਬਸਪਾ ਪੰਜਾਬ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਕੀਤਾ। ਰਣਧੀਰ ਸਿੰਘ ਬੈਨੀਵਾਲ ਨੇ ਇਹ ਐਲਾਨ ਚੰਡੀਗੜ੍ਹ ’ਚ ਹੋਈ ਮੀਟਿੰਗ ਤੋਂ ਬਾਅਦ ਕੀਤਾ ਹੈ। ਸ. ਬੈਨੀਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਜਪਾ ਨਾਲ ਗਠਜੋੜ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਬਸਪਾ ਕਦੇ ਵੀ ਭਾਜਪਾ ਨਾਲ ਨਹੀਂ ਜਾ ਸਕਦੀ ਹੈ।
ਜ਼ਿਕਰਯੋਗ ਹੈ ਕਿ ਬਹੁਜਨ ਸਮਾਜ ਪਾਰਟੀ ਦੀ ਸੂਬਾ ਪੱਧਰੀ ਮੀਟਿੰਗ ਅੰਬੇਡਕਰ ਭਵਨ ਚੰਡੀਗੜ੍ਹ ਵਿਖੇ ਹੋਈ ਹੈ ਜਿਸ ਵਿੱਚ ਸੂਬਾ ਪੱਧਰੀ ਬਹੁਜਨ ਸਮਾਜ ਪਾਰਟੀ ਦੀ ਕਮੇਟੀ ਦੇ ਜ਼ਿੰਮੇਵਾਰ ਆਗੂ ਹਾਜ਼ਰ ਹੋਏ। ਜ਼ਿਕਰਯੋਗ ਹੈ ਕਿ ਬਸਪਾ ਅਤੇ 2022 ’ਚ ਪੰਜਾਬ ਵਿਧਾਨ ਸਭਾ ਚੋਣਾਂ ਮੌਕੇ ਗਠਜੋੜ ਦਾ ਐਲਾਨ ਕੀਤਾ ਸੀ ਦੋਵੇਂ ਪਾਰਟੀਆਂ ਨੇ ਵਿਧਾਨ ਸਭਾ ਚੋਣਾਂ ਇਕੱਠਿਆਂ ਮਿਲ ਕੇ ਲੜੀਆਂ ਸਨ।
ਇਹ ਵੀ ਪੜ੍ਹੋ: Kisan Andolan : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੀਤੀ ਟਿੱਪਣੀ
ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਪਹਿਲਾਂ ਵੀ ਭਾਈਵਾਲ ਰਹਿ ਚੁੱਕੇ ਹਨ। ਦੋਵਾਂ ਪਾਰਟੀਆਂ ਦਾ ਪਹਿਲਾਂ ਗਠਜੋੜ 1996 ਵਿੱਚ ਹੋਇਆ ਸੀ। ਉਦੋਂ ਲੋਕ ਸਭਾ ਚੋਣਾਂ ਮਿਲ ਕੇ ਲੜੀਆਂ ਸਨ ਜਿਸ ਵਿੱਚ ਗਠਜੋੜ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਚੋਂ 11 ਜਿੱਤੀਆਂ। ਬਸਪਾ ਨੇ ਤਿੰਨ ਸੀਟਾਂ ਜਿੱਤੀਆਂ ਸੀ ਅਤੇ ਸ੍ਰੋਮਣੀ ਅਕਾਲੀ ਦਲ (Akali Dal ) ਨੇ ਅੱਠ ਸੀਟਾਂ ‘ਤੇ ਜਿੱਤ ਹਾਸਲ ਕੀਤੀ ਸੀ। ਉਦੋਂ ਕਾਂਸੀ ਰਾਮ ਹੁਸ਼ਿਆਰਪੁਰ ਸੀਟ ਤੋਂ ਸੰਸਦ ਮੈਂਬਰ ਚੁਣੇ ਗਏ ਸਨ।